02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਠੱਗੀ ਦਾ ਸ਼ਿਕਾਰ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

ਅਜੀਤ ਡੈਸਕ 11-07-2026
ਮਮਦੋਟ,10 ਜੁਲਾਈ(ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲਖਸੀਰ ਕੇ ਹਿਠਾੜ ਵਿਖੇ ਠੱਗੀ ਦਾ ਸ਼ਿਕਾਰ ਹੋਏ ਇਕ ਨੌਜਵਾਨ ਦੀ ਇਲਾਜ ਦੌਰਾਨ ਬਠਿੰਡਾ ਦੇ ਇਕ ਹਸਪਤਾਲ ਵਿਚ ਮੌਤ ਹੋ ਗਈ। ਗੁਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਨੇ ਬੀਤੇ ਦਿਨ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਪਿੰਡ ਦੇ ਇਕ ਵਿਅਕਤੀ ਉੱਪਰ ਕਰੀਬ-10 ਸਾਲ ਪਹਿਲਾ ਕੰਪਨੀ ਵਿਚ ਪੈਸੇ ਲਾਉਣ ਦੇ ਨਾਂਅ ’ਤੇ ਉਸ ਨਾਲ ਕਰੀਬ 25 ਲੱਖ ਰੁਪਏ ਦੀ ਠੱਗੀ ਮਾਰ ਲਈ ਸੀ, ਗੁਰਪ੍ਰੀਤ ਸਿੰਘ ਮੁਤਾਬਿਕ ਉਨ੍ਹਾਂ ਦੁਆਰਾ ਵਾਰ-ਵਾਰ ਆਪਣੇ ਪੈਸੇ ਵਾਪਸ ਮੰਗਣ ’ਤੇ ਉਕਤ ਵਲੋਂ ਉਨ੍ਹਾਂ ਨਾਲ ਝਗੜਾ ਕਰਨ ਅਤੇ ਕੁੱਟਮਾਰ ਵੀ ਕੀਤੀ ਗਈ। ਜਿਸ ਤੋਂ ਦੁਖੀ ਹੋ ਕੇ ਗੁਰਪ੍ਰੀਤ ਸਿੰਘ ਨੇ ਲੰਘੀ 30 ਜੂਨ ਕਥਿਤ ਤੌਰ ’ਤੇ ਜ਼ਹਿਰ ਨਿਗਲ ਲਿਆ ਸੀ ’ਤੇ ਪਰਿਵਾਰ ਵਲੋਂ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਬਿਹਤਰ ਇਲਾਜ਼ ਲਈ ਬਠਿੰਡਾ ਦੇ ਏਮਜ਼ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਹ ਜੀਵਨ ਅਤੇ ਮੌਤ ਦੀ ਲੜਾਈ ਲੜਦਿਆਂ ਜ਼ਿੰਦਗੀ ਦੀ ਜੰਗ ਹਾਰ ਗਿਆ। ਥਾਣਾ ਮਮਦੋਟ ਦੀ ਪੁਲਿਸ ਮੁਤਾਬਿਕ ਮ੍ਰਿਤਕ ਦੇ ਪੋਸਟਮਾਰਟਮ ਅਤੇ ਵਾਰਸਾਂ ਦੇ ਬਿਆਨ ਲੈਣ ਉਪਰੰਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਰੇਤ ਨਾਲ ਭਰੀ ਟਰੈਕਟਰ-ਟਰਾਲੀ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਜ਼ੋਨ ਮੱਖੂ ਦੀਆਂ ਇਕਾਈਆਂ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।