02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਿਹਤ ਵਿਭਾਗ ਦੀ ਟੀਮ ਨੇ ਡਰਾਈ ਡੇ ਮਨਾਉਂਦੇ ਹੋਏ ਪੰਜਾਬ ਰੋਡਵੇਜ਼ ਦੇ ਡੀਪੂ ਵਿਖੇ ਕੀਤੀ ਵਿਸ਼ੇਸ਼ ਚੈਕਿੰਗ

ਅਜੀਤ ਡੈਸਕ 11-07-2026
ਫ਼ਿਰੋਜ਼ਪੁਰ,10 ਜੁਲਾਈ (ਕੁਲਬੀਰ ਸਿੰਘ ਸੋਢੀ)-ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਐਪੀਡਮੋਲਜਿਸਟ ਦੇ ਹੁਕਮਾਂ ਅਨੁਸਾਰ ਸਹਾਇਕ ਮਲੇਰੀਆ ਅਧਿਕਾਰੀ ਹਰਜੀਤ ਸਿੰਘ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਬੱਸ ਸਟੈਂਡ ਸ਼ਹਿਰ ਅਤੇ ਵਰਕਸ਼ਾਪ ਦੇ ਨਾਲ ਖਾਲੀ ਪਏ ਪਲਾਟ ਵਿਚ ਡਰਾਈ ਡੇ ਮਨਾਇਆ ਗਿਆ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਦੇ ਮੈਂਬਰ ਨਰਿੰਦਰ ਸ਼ਰਮਾ ’ਤੇ ਗੁਰਦੇਵ ਸਿੰਘ ਮਲਟੀਪਰਪਜ਼ ਹੈਲਥ ਵਰਕਰ ਵਲੋਂ ਡੇਂਗੂ ਲਾਰਵੇ ਦੀ ਭਾਲ ਕੀਤੀ ਗਈ। ਜਿਸ ਦੌਰਾਨ ਭਾਰੀ ਮਾਤਰਾ ਵਿਚ ਡੇਂਗੂ ਦਾ ਲਾਰਵਾ ’ਤੇ ਮੱਛਰ ਬੱਸ ਸਟੈਂਡ ਵਰਕਸ਼ਾਪ ਵਿਚੋਂ ਮਿਲਿਆ, ਜਿਸ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਹੈ। ਸਿਹਤ ਵਿਭਾਗ ਦੀ ਟੀਮ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਡੇਂਗੂ ਬੁਖ਼ਾਰ ਹੁੰਦਾ ਹੈ ਤਾਂ ਉਸ ਦੇ ਤੇਜ਼ ਸਿਰ ਦਰਦ ਅਤੇ ਬਹੁਤ ਜ਼ਿਆਦਾ ਤੇਜ਼ ਬੁਖ਼ਾਰ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ ’ਤੇ ਕਈ ਵਾਰ ਸਰੀਰ ’ਤੇ ਲਾਲ ਰੰਗ ਦੇ ਨਿੱਕੇ-ਨਿੱਕੇ ਦਾਣੇ ਵੀ ਹੋ ਜਾਂਦੇ ਹਨ ਅਤੇ ਕਈ ਵਾਰ ਮਰੀਜ਼ ਦੇ ਮਸੂੜ੍ਹਿਆਂ ਰਾਹੀਂ ਖ਼ੂਨ ਆਉਣਾ ਵੀ ਸ਼ੁਰੂ ਹੋ ਜਾਂਦਾ ਹੈ। ਜੇਕਰ ਕਿਸੇ ਨੂੰ ਵੀ ਡੇਂਗੂ ਬੁਖ਼ਾਰ ਜਾਂ ਇਸ ਤਰ੍ਹਾਂ ਦੇ ਕੋਈ ਲੱਛਣ ਦਿਖਾਈ ਦੇਣ ਤਾਂ ਉਸ ਦਾ ਟੈੱਸਟ ਸਿਵਲ ਹਸਪਤਾਲ ਵਿਚ ਕਰਵਾਓ, ਜੋ ਸਿਵਲ ਹਸਪਤਾਲ ਵਿਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।
ਪਿਛਲੀ ਖ਼ਬਰ ਕਿਸ਼ੋਰੀਆਂ ਦੀ ਸਿਹਤ ਜਾਗਰੂਕਤਾ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਅਗਲੀ ਖ਼ਬਰ ਫ਼ਿਰੋਜ਼ਪੁਰ ਰੇਲਵੇ ਪੁਲਿਸ ਨੇ ਮੱਧ ਪ੍ਰਦੇਸ਼ ਦੀ ਬੇਸਹਾਰਾ ਔਰਤ ਨੂੰ ਲੱਭ ਕੇ ਪਰਿਵਾਰ ਨਾਲ ਮਿਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।