02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਕਿਸ਼ੋਰੀਆਂ ਦੀ ਸਿਹਤ ਜਾਗਰੂਕਤਾ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ

ਅਜੀਤ ਡੈਸਕ 11-07-2026
ਫ਼ਿਰੋਜ਼ਪੁਰ, 10 ਜੁਲਾਈ (ਗੁਰਿੰਦਰ ਸਿੰਘ)-ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਦੇ ਸ਼ਾਲਾਕਿਆ ਤੰਤਰ (ਅੱਖ, ਨੱਕ, ਕੰਨ, ਗੱਲਾ ’ਤੇ ਸਿਰ ਦੇ ਰੋਗ) ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ.ਆਰੁਸ਼ੀ ਬਖ਼ਸ਼ੀ ਅਤੇ ਕਾਲਜ ਦੀਆਂ ਵਿਦਿਆਰਥਣਾਂ ਪਰਮਪ੍ਰੀਤ ਕੌਰ, ਪ੍ਰਗਤੀ ਅਤੇ ਨਿਵੇਦਿਤਾ ਵਲੋਂ ਦੇਵ ਸਮਾਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਚ ਕਿਸ਼ੋਰੀਆਂ ਦੀ ਸਿਹਤ ਜਾਗਰੂਕਤਾ ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਹ ਪ੍ਰੋਗਰਾਮ ਕਾਲਜ ਦੇ ਚੇਅਰਮੈਨ ਧਰਮਪਾਲ ਬਾਂਸਲ ਅਤੇ ਪ੍ਰਿੰਸੀਪਲ ਡਾ.ਮੋਹਿੰਦਰ ਪਾਲ ਸਿੰਘ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਲੈਕਚਰ ਦੌਰਾਨ ਡਾ.ਆਰੁਸ਼ੀ ਬਖ਼ਸ਼ੀ ਅਤੇ ਉਨ੍ਹਾਂ ਦੀ ਟੀਮ ਨੇ ਵਿਦਿਆਰਥਣਾਂ ਨੂੰ ਮਾਸਿਕ ਧਰਮ ਦੌਰਾਨ ਸਫ਼ਾਈ ਦੀ ਮਹੱਤਤਾ, ਸਹੀ ਸਿਹਤ ਸੰਭਾਲ ਅਤੇ ਸਰਵਾਈਕਲ ਕੈਂਸਰ ਦੇ ਕਾਰਨ, ਲੱਛਣ, ਬਚਾਅ ਅਤੇ ਸਮੇਂ ਸਿਰ ਜਾਂਚ ਕਰਵਾਉਣ ਦੀ ਲੋੜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ.ਬਖ਼ਸ਼ੀ ਨੇ ਕਿਹਾ ਕਿ ਕਿਸ਼ੋਰੀਆਂ ਅਤੇ ਮਹਿਲਾਵਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਹੀ ਇਕ ਸਿਹਤਮੰਦ ਸਮਾਜ ਦੀ ਨੀਂਹ ਹੈ। ਮਾਸਿਕ ਧਰਮ ਦੌਰਾਨ ਸਫ਼ਾਈ ਦੀ ਅਣਦੇਖੀ ਕਈ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦੀ ਹੈ, ਜਿਨ੍ਹਾਂ ਤੋਂ ਸਹੀ ਜਾਣਕਾਰੀ ਅਤੇ ਸਾਵਧਾਨੀ ਅਪਣਾ ਕੇ ਆਸਾਨੀ ਨਾਲ ਬਚਿਆ ਜਾ ਸਕਦਾ ਹੈ। ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥਣਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਸੰਤੋਸ਼ਜਨਕ ਜਵਾਬ ਦੇ ਕੇ ਉਨ੍ਹਾਂ ਦੀਆਂ ਸ਼ੰਕਾਵਾਂ ਦਾ ਨਿਵਾਰਨ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ਼ ਨੇ ਇਸ ਜਾਣਕਾਰੀ ਭਰਪੂਰ ਅਤੇ ਲਾਹੇਵੰਦ ਸੈਸ਼ਨ ਲਈ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਦੀ ਟੀਮ ਦਾ ਧੰਨਵਾਦ ਕੀਤਾ। ਕਾਲਜ ਪ੍ਰਬੰਧਨ ਨੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਲੋਕ-ਜਾਗਰੂਕਤਾ ਪ੍ਰੋਗਰਾਮ ਲਗਾਤਾਰ ਆਯੋਜਿਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।
ਪਿਛਲੀ ਖ਼ਬਰ ਅਚਾਨਕ ਚੱਲੀ ਹਨੇਰੀ ਤੇ ਮੀਂਹ ਨਾਲ ਗਰਮੀ ਤੋਂ ਮਿਲੀ ਵੱਡੀ ਰਾਹਤ ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਡਰਾਈ ਡੇ ਮਨਾਉਂਦੇ ਹੋਏ ਪੰਜਾਬ ਰੋਡਵੇਜ਼ ਦੇ ਡੀਪੂ ਵਿਖੇ ਕੀਤੀ ਵਿਸ਼ੇਸ਼ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।