03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਅਚਾਨਕ ਚੱਲੀ ਹਨੇਰੀ ਤੇ ਮੀਂਹ ਨਾਲ ਗਰਮੀ ਤੋਂ ਮਿਲੀ ਵੱਡੀ ਰਾਹਤ

ਅਜੀਤ ਡੈਸਕ 11-07-2026
ਗੁਰੂਹਰਸਹਾਏ, 10 ਜੁਲਾਈ (ਕਪਿਲ ਕੰਧਾਰੀ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਹੁੰਮ੍ਹਸ ਨੇ ਲੋਕਾਂ ਦਾ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰੱਖਿਆ ਸੀ। ਦਿਨ ਵੇਲੇ ਤਾਪਮਾਨ ਕਾਫ਼ੀ ਗਰਮ ਹੋਣ ਕਾਰਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ’ਚ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸ਼ਾਮ ਕਰੀਬ 5:15 ਵਜੇ ਅਚਾਨਕ ਤੇਜ਼ ਹਨੇਰੀ ਚੱਲਣੀ ਸ਼ੁਰੂ ਹੋਈ। ਜਿਸ ਤੋਂ ਬਾਅਦ ਮੀਂਹ ਪੈਣਾ ਸ਼ੁਰੂ ਹੋ ਗਿਆ। ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਕੁੱਝ ਹੀ ਸਮੇਂ ਵਿਚ ਮੌਸਮ ਨੇ ਕਰਵੱਟ ਲੈ ਲਈ ਅਤੇ ਤਾਪਮਾਨ ਵਿਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ। ਮੀਂਹ ਪੈਣ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਅਤੇ ਹੁੰਮ੍ਹਸ ਤੋਂ ਵੱਡੀ ਰਾਹਤ ਮਿਲੀ। ਬਾਜ਼ਾਰਾਂ ਅਤੇ ਗਲੀਆਂ ਵਿਚ ਵੀ ਲੋਕਾਂ ਨੇ ਸੁੱਖ ਦਾ ਸਾਹ ਲਿਆ ਅਤੇ ਠੰਢੇ ਹੋਏ ਮੌਸਮ ਦਾ ਅਨੰਦ ਮਾਣਿਆ। ਕਿਸਾਨਾਂ ਨੇ ਵੀ ਇਸ ਮੀਂਹ ਨੂੰ ਫ਼ਸਲਾਂ ਲਈ ਲਾਹੇਵੰਦ ਦੱਸਦਿਆਂ ਕਿਹਾ ਕਿ ਇਸ ਨਾਲ ਝੋਨੇ ਸਮੇਤ ਹੋਰ ਫ਼ਸਲਾਂ ਨੂੰ ਫ਼ਾਇਦਾ ਹੋਵੇਗਾ ਅਤੇ ਖੇਤਾਂ ਵਿਚ ਨਮੀ ਬਣੀ ਰਹੇਗੀ। ਹਾਲਾਂਕਿ ਤੇਜ਼ ਹਨੇਰੀ ਕਾਰਨ ਬਿਜਲੀ ਸਪਲਾਈ ਕੁੱਝ ਸਮੇਂ ਲਈ ਪ੍ਰਭਾਵਿਤ ਹੋਣ ਦੀਆਂ ਵੀ ਸੂਚਨਾਵਾਂ ਮਿਲੀਆਂ। ਕੁੱਲ ਮਿਲਾ ਕੇ ਮੀਂਹ ਨੇ ਇਲਾਕੇ ਦੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਪ੍ਰਦਾਨ ਕੀਤੀ ਅਤੇ ਮੌਸਮ ਸੁਹਾਵਣਾ ਹੋ ਗਿਆ।
ਪਿਛਲੀ ਖ਼ਬਰ ਵਾਰਡਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਗਰ ਪੰਚਾਇਤ ਦੇ ਪ੍ਰਧਾਨ ਗਗਨਾ ਬਰਾੜ ਵਲੋਂ ਈ.ਓ. ਨਾਲ ਵਿਚਾਰ ਵਟਾਂਦਰਾ ਅਗਲੀ ਖ਼ਬਰ ਕਿਸ਼ੋਰੀਆਂ ਦੀ ਸਿਹਤ ਜਾਗਰੂਕਤਾ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।