03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਕੁੱਲ ਹਿੰਦ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਹੱਕੀ ਮੰਗਾਂ ਸੰਬੰਧੀ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ

ਅਜੀਤ ਡੈਸਕ 11-07-2026
ਮਮਦੋਟ 10 ਜੁਲਾਈ (ਰਾਜਿੰਦਰ ਸਿੰਘ ਹਾਂਡਾ,ਸੁਖਦੇਵ ਸਿੰਘ ਸੰਗਮ)-ਕੁੱਲ ਹਿੰਦ ਕਿਸਾਨ ਸਭਾ ਅਤੇ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਹੰਸਾਂ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਇਕੱਤਰ ਹੋਏ ਕਿਸਾਨ-ਮਜ਼ਦੂਰਾਂ ਵਲੋਂ ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਉਪਰੰਤ ਕੇਂਦਰ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਨਾਇਬ ਤਹਿਸੀਲਦਾਰ ਮਮਦੋਟ ਰਮੇਸ਼ ਕੁਮਾਰ ਢੀਂਗਰਾਂ ਨੂੰ ਸੌਂਪਿਆਂ ਗਿਆ,ਜਿਸ ਉਪਰੰਤ ਗੱਲਬਾਤ ਕਰਦਿਆਂ ਬੁਲਾਰਿਆਂ ਨੇ ਦੱਸਿਆਂ ਕਿ ਕੇਂਦਰ ਸਰਕਾਰ ਵਲੋਂ ਲਿਆਂਦਾ ਗਿਆ ਵੀ.ਬੀ.ਜੀਰਾਮ ਜੀ ਕਾਨੂੰਨ ਵਾਪਸ ਲੈਣ ਅਤੇ ਮਗਨਰੇਗਾ ਕਾਨੂੰਨ ਬਹਾਲ ਕਰਨ ਦੀ ਮੰਗ ਕੀਤੀ ਗਈ ਹੈ,ਇਸ ਦੇ ਨਾਲ ਹੀ ਹਿੰਦ-ਪਾਕਿ ਸਰਹੱਦ ਨੇੜੇ ਲੱਗੀ ਕੰਡਿਆਲੀ ਤਾਰ ਤੋਂ ਪਾਰਲੀਆਂ ਜ਼ਮੀਨਾਂ ਵਿਚ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ’ਚ ਪਿਛਲੇ ਕਈ ਸਾਲਾਂ ਤੋਂ ਵਾਧਾ ਨਹੀਂ ਕੀਤਾ ਗਿਆ,ਉਸ ਮੁਆਵਜ਼ੇ ਵਿਚ ਵਾਧਾ ਕਰਕੇ 30 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਦੀ ਮੰਗ ਦੇ ਨਾਲ-ਨਾਲ ਤਾਰ ਤੋਂ ਪਾਰ ਖੇਤੀ ਕਰਨ ਦੇ ਸਮੇਂ ਵਿਚ ਵਾਧੇ ਦੀ ਮੰਗ ਕੀਤੀ ਗਈ ਹੈ ਅਤੇ ਬਾਜ਼ਾਰ ਵਿਚ ਵਧੇ ਇੱਟਾਂ ਅਤੇ ਮਕਾਨ ਬਣਾਉਣ ਲਈ ਵਰਤੇ ਜਾਣ ਵਾਲੇ ਸਾਜੋ ਸਮਾਨ ਦੇ ਭਾਅ ਦੇ ਮੱਦੇਨਜ਼ਰ ਗਰੀਬ ਪਰਿਵਾਰਾਂ ਨੂੰ ਮਕਾਨ ਬਣਾਉਣ ਵਾਲੀ ਸਹਾਇਤਾ ਰਾਸ਼ੀ ਵਿਚ ਵਾਧਾ ਕਰਕੇ 5 ਲੱਖ ਰੁਪਏ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਰੇਸ਼ਮ ਸਿੰਘ ਹਜ਼ਾਰਾ, ਸੁਖਵਿੰਦਰ ਸਿੰਘ ਘੋੜੇ ਚੱਕ,ਜਗੀਰ ਸਿੰਘ ਹਜਾਰਾ, ਗੁਰਬਖ਼ਸ਼ ਸਿੰਘ, ਟਹਿਲ ਸਿੰਘ,ਦਰਸ਼ਨ ਸਿੰਘ, ਬਗ਼ੀਚਾ ਸਿੰਘ, ਮੇਹਰ ਸਿੰਘ,ਬਲਕਾਰ ਸਿੰਘ ਸਮੇਤ ਹੋਰ ਵੀ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਵਿਦਿਆਰਥੀਆਂ ਦੀ ਰਚਨਾਤਮਿਕਤਾ ਨੂੰ ਸਮਰਪਿਤ ਵਿਸ਼ੇਸ਼ ਕਲਾ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਸਮਾਜ ਸੇਵਕ ਗੁਰਪ੍ਰੀਤ ਸੇਖੋਂ ਅਤੇ ਕਿਸਾਨ ਸੰਘਰਸ਼ ਕਮੇਟੀ ਨੇ ਕਿਸਾਨਾਂ ਦੀ ਆਰਥਿਕ ਸਹਾਇਤਾ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।