03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਵਿਰੁੱਧ 13 ਨੂੰ ਮੋਟਰਸਾਈਕਲ ਰੋਸ ਮਾਰਚ-ਤਲਵੰਡੀ

ਅਜੀਤ ਡੈਸਕ 11-07-2026
ਮੱਖੂ,10 ਜੁਲਾਈ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਗਟ ਸਿੰਘ ਤਲਵੰਡੀ ਦੀ ਅਗਵਾਈ ਹੇਠ ਇਕ ਮੀਟਿੰਗ ਮੱਖੂ ਦੀ ਅਨਾਜ ਮੰਡੀ ਵਿਖੇ ਹੋਈ। ਇਸ ਮੀਟਿੰਗ ਸਬੰਧੀ ਪਰਗਟ ਸਿੰਘ ਤਲਵੰਡੀ ਨੇ ਦੱਸਿਆ ਕਿ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਕਿਸਾਨਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਦਰਿਆਵਾਂ ਅਤੇ ਧਰਤੀ ਦੇ ਹੇਠਲੇ ਪਾਣੀ ਨੂੰ ਗੰਧਲਾ ਕਰਨ ਵਿਚ ਸਾਡੀਆਂ ਸਰਕਾਰਾਂ ਨੇ ਅਹਿਮ ਰੋਲ ਅਦਾ ਕੀਤਾ ਪਰ ਸਰਕਾਰਾਂ ਦੀਆਂ ਇਨ੍ਹਾਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ 13 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮੋਟਰਸਾਈਕਲ ਰੋਸ ਮਾਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣ,ਭਾਰਤ ਅਮਰੀਕਾ ਵਪਾਰ ਸਮਝੌਤੇ ਦੇ ਵਿਰੁੱਧ ਅਤੇ ਸਰਕਾਰ ਵਲੋਂ ਦੁਬਾਰਾ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿਚ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ’ਚ ਪਰਗਟ ਸਿੰਘ ਤਲਵੰਡੀ ਸੂਬਾ ਸਕੱਤਰ, ਕੁਲਬੀਰ ਸਿੰਘ ਔਜਲਾ ਪੀਰ ਮੁਹੰਮਦ ਪ੍ਰਧਾਨ ਜ਼ਿਲ੍ਹਾ ਯੂਥ ਵਿੰਗ ਫ਼ਿਰੋਜਪੁਰ, ਡਾ. ਗੁਰਦੇਵ ਸਿੰਘ ਵਿਰਕ ਤਲਵੰਡੀ ਮੁੱਖ ਖ਼ਜ਼ਾਨਚੀ, ਜੋਗਾ ਸਿੰਘ ਲਹਿਰਾ, ਜਥੇਦਾਰ ਅੰਗਰੇਜ਼ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ,ਮਹਿਲ ਸਿੰਘ ਇਕਾਈ ਪ੍ਰਧਾਨ ਦੀਨੇ ਕੇ ਅਤੇ ਗੁਰਵੇਲ ਸਿੰਘ ਪੱਧਰੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਗੁਰੂਸਰ ਜ਼ਾਮਨੀ ਸਾਹਿਬ ਬਜੀਦਪੁਰ ਵਿਖੇ ਨਵੀਂ ਸਰਾਂ ਮਾਤਾ ਗੁਜਰੀ ਜੀ ਨਿਵਾਸ ਦਾ 12 ਨੂੰ ਰੱਖਿਆ ਜਾਵੇਗਾ ਨੀਂਹ ਪ... ਅਗਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਵਿਦਿਆਰਥੀਆਂ ਦੀ ਰਚਨਾਤਮਿਕਤਾ ਨੂੰ ਸਮਰਪਿਤ ਵਿਸ਼ੇਸ਼ ਕਲਾ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।