03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਗੁਰਦੁਆਰਾ ਗੁਰੂਸਰ ਜ਼ਾਮਨੀ ਸਾਹਿਬ ਬਜੀਦਪੁਰ ਵਿਖੇ ਨਵੀਂ ਸਰਾਂ ਮਾਤਾ ਗੁਜਰੀ ਜੀ ਨਿਵਾਸ ਦਾ 12 ਨੂੰ ਰੱਖਿਆ ਜਾਵੇਗਾ ਨੀਂਹ ਪੱਥਰ

ਅਜੀਤ ਡੈਸਕ 11-07-2026
ਫ਼ਿਰੋਜ਼ਪੁਰ, 10 ਜੁਲਾਈ (ਗੁਰਿੰਦਰ ਸਿੰਘ)-ਗੁਰਦੁਆਰਾ ਗੁਰੂਸਰ ਜ਼ਾਮਨੀ ਸਾਹਿਬ ਬਜੀਦਪੁਰ ਵਿਖੇ ਦੇਸ਼ਾਂ-ਵਿਦੇਸ਼ਾਂ ਤੋਂ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਨਵੀਂ ਸਰਾਂ ਮਾਤਾ ਗੁਜਰੀ ਜੀ ਨਿਵਾਸ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਜ਼ਾਮਨੀ ਸਾਹਿਬ ਦੇ ਮੈਨੇਜਰ ਤੇਜਬੀਰ ਸਿੰਘ ਮਲਸੀਆਂ ਨੇ ਦੱਸਿਆ ਕਿ ਸਮੂਹ ਸਾਧ-ਸੰਗਤ ਦੇ ਸਹਿਯੋਗ ਨਾਲ ਨੇਪਰੇ ਚਾੜ੍ਹੇ ਜਾਣ ਵਾਲੇ ਇਸ ਪਾਵਨ ਕਾਰਜ ਦਾ ਨੀਂਹ ਪੱਥਰ 12 ਜੁਲਾਈ, ਦਿਨ ਐਤਵਾਰ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਬਾ ਜਗਤਾਰ ਸਿੰਘ ਜੀ ਕਾਰ ਸੇਵਾ ਤਰਨਤਾਰਨ ਸਾਹਿਬ ਵਾਲਿਆਂ ਵਲੋਂ ਰੱਖਿਆ ਜਾਵੇਗਾ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੀ ਸਮੂਹ ਸੰਗਤ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ ਅਤੇ ਲੰਗਰ ਦੀ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਨਿਮਰ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਪਾਵਨ ਸਮਾਗਮ ਵਿਚ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ, ਸਰਾਂ ਦੇ ਨਿਰਮਾਣ ਕਾਰਜ ਵਿਚ ਆਪਣਾ ਤਨ-ਮਨ-ਧਨ ਨਾਲ ਸਹਿਯੋਗ ਦੇਣ ਅਤੇ ਗੁਰੂ ਸਾਹਿਬ ਦੀਆਂ ਬਖ਼ਸ਼ੀਸ਼ਾਂ ਦੇ ਭਾਗੀ ਬਣਨ ।
ਪਿਛਲੀ ਖ਼ਬਰ ਟੀ.ਬੀ. ਦੇ ਇਲਾਜ ਅਧੀਨ ਲੋੜਵੰਦ ਮਰੀਜ਼ਾਂ ਨੂੰ ਪੌਸ਼ਟਿਕ ਆਹਾਰ ਕਿੱਟਾਂ ਵੰਡੀਆਂ ਅਗਲੀ ਖ਼ਬਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਵਿਰੁੱਧ 13 ਨੂੰ ਮੋਟਰਸਾਈਕਲ ਰੋਸ ਮਾਰਚ-ਤਲਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।