04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਮੁਹੱਲਾ ਨਿਊ ਨਾਨਕਪੁਰਾ ਦੇ ਵਸਨੀਕਾਂ ਨੇ ਬਿਜਲੀ ਸੰਕਟ ਸੰਬੰਧੀ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 13-07-2026

ਫ਼ਿਰੋਜ਼ਪੁਰ, 12 ਜੁਲਾਈ (ਕੁਲਬੀਰ ਸਿੰਘ ਸੋਢੀ)-ਸਥਾਨਕ ਸ਼ਹਿਰ ਦੇ ਨਿਊ ਨਾਨਕਪੁਰਾ, ਬਾਂਸੀ ਗੇਟ ਇਲਾਕੇ ਦੇ ਵਸਨੀਕਾਂ ਨੇ ਪਿਛਲੇ ਕਰੀਬ ਇਕ ਮਹੀਨੇ ਤੋਂ ਰਾਤ ਸਮੇਂ ਆ ਰਹੀ ਬਿਜਲੀ ਦੀ ਲਗਾਤਾਰ ਸਮੱਸਿਆ ਨੂੰ ਲੈ ਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੂੰ ਇਕ ਮੰਗ ਪੱਤਰ ਸੌਂਪਿਆ। ਵਸਨੀਕਾਂ ਨੇ ਦੱਸਿਆ ਕਿ ਇਲਾਕੇ ਵਿਚ ਹਰ ਰੋਜ਼ ਰਾਤ ਸਮੇਂ ਬਿਜਲੀ ਦੀ ਸਪਲਾਈ ਵਾਰ-ਵਾਰ ਬੰਦ ਹੋ ਜਾਂਦੀ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਹਿਣਯੋਗ ਗਰਮੀ ਦੌਰਾਨ ਬਿਜਲੀ ਨਾ ਹੋਣ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਨੂੰ ਸਭ ਤੋਂ ਵੱਧ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਇਸ ਤੋਂ ਇਲਾਵਾ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਹੋਣ, ਘਰੇਲੂ ਕੰਮਕਾਜ ਵਿਚ ਰੁਕਾਵਟ ਪੈਣ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਉੱਤੇ ਵੀ ਮਾੜਾ ਅਸਰ ਪੈ ਰਿਹਾ ਹੈ। ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਮੌਕੇ ’ਤੇ ਹੀ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਟੈਲੀਫ਼ੋਨ ਰਾਹੀਂ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸਮੱਸਿਆ ਦਾ ਤੁਰੰਤ ਹੱਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ । ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮਸਲੇ ਦਾ ਜਲਦ ਅਤੇ ਸਥਾਈ ਹੱਲ ਯਕੀਨੀ ਬਣਾਉਣ ਲਈ ਬਿਜਲੀ ਵਿਭਾਗ ਨਾਲ ਲਗਾਤਾਰ ਤਾਲਮੇਲ ਰੱਖਿਆ ਜਾਵੇਗਾ। ਇਸ ਮੌਕੇ ਮਾਸਟਰ ਸਰਬਜੀਤ ਸਿੰਘ ਭਾਵੜਾ, ਵਿਕੀ ਪੁਰੀ, ਮਾਸਟਰ, ਅਵਤਾਰ ਸਿੰਘ ਪੁਰੀ, ਕਾਲੀ ਸਹਿਗਲ, ਮਲਕੀਤ ਸਿੰਘ ਹਰਾਜ, ਜਿੰਦਰ ਪੇਂਟਰ, ਹਰਜਿੰਦਰ ਸਿੰਘ ਪੁਰੀ, ਸੰਨੀ, ਮੇਜਰ ਸਿੰਘ, ਕੰਵਰਵਿਕਰਮਪਾਲ ਸਿੰਘ, ਅਮਰਜੀਤ ਸਿੰਘ, ਬੰਟੀ, ਗਣੇਸ਼ ਕੁਮਾਰ, ਮੋਨੂੰ ਅਤੇ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਵਿਧਾਇਕ ਦੇ ਦਖ਼ਲ ਤੋਂ ਬਾਅਦ ਇਲਾਕੇ ਦੇ ਲੋਕਾਂ ਨੂੰ ਜਲਦੀ ਹੀ ਬਿਜਲੀ ਦੀ ਸਮੱਸਿਆ ਤੋਂ ਰਾਹਤ ਮਿਲੇਗੀ।

ਪਿਛਲੀ ਖ਼ਬਰ ਸਾਹਿਤਕਾਰ ਦਲਜੀਤ ਰਾਏ ਕਾਲੀਆ ਕਾਰਜਕਾਰੀ ਸੰਪਾਦਕ ਬਣੇ ਅਗਲੀ ਖ਼ਬਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹਾਦਤ ਸਥਾਨ ਹਰੀਕੇ ਹੈੱਡ ਵਿਖੇ ਇਨਸਾਫ ਪਸੰਦ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਅਤੇ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।