03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਥਾਣਾ ਸਦਰ ਪੁਲਿਸ ਵਲੋਂ 5 ਗਰਾਮ ਹੈਰੋਇਨ ਸਮੇਤ ਕਾਬੂ

ਅਜੀਤ ਡੈਸਕ 13-07-2026

ਫਿਰੋਜ਼ਪੁਰ,12 ਜੁਲਾਈ (ਗੁਰਿੰਦਰ ਸਿੰਘ)-ਨਸ਼ੇੜੀਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 5 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੇਵਕ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਬਹਾਦਰ ਵਾਲਾ ਤੋ ਪਿੰਡ ਪੱਧਰੀ ਨੂੰ ਮੁੜੇ ਤਾਂ ਸਾਹਮਣੇ ਤੋਂ ਉਕਤ ਦੋਸ਼ੀ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਜੇਬ ਵਿਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਸੁੱਟ ਦਿੱਤਾ। ਜਿਸ ਨੂੰ ਜਦ ਚੈੱਕ ਕੀਤਾ ਤਾਂ ਉਸ ਵਿਚੋਂ 5 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਵਿਖੇ ਉਕਤ ਪਵਨਪ੍ਰੀਤ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਪੱਧਰੀ ਥਾਣਾ ਸਦਰ ਫ਼ਿਰੋਜ਼ਪੁਰ ਖ਼ਿਲਾਫ਼ ਧਾਰਾ 21 ਐਨ.ਡੀ.ਪੀ.ਐਸ ਐਕਟ ਤਹਿਤ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਪਿਛਲੀ ਖ਼ਬਰ ਔਰਤ ਦੇ ਸੱਟਾਂ ਮਾਰਨ ਦੇ ਦੋਸ਼ ’ਚ ਜ਼ੀਰਾ ਪੁਲਿਸ ਵਲੋਂ 3 ਵਿਅਕਤੀਆਂ ਖਿਲਾਫ ਕੇਸ ਦਰਜ ਅਗਲੀ ਖ਼ਬਰ ਪਿੰਡ ਸੁਲਹਾਨੀ ਨੇੜੇ ਸੜਕ ਦੇ ਬਰਮਾਂ ’ਤੇ ਹੋਏ ਕਬਜ਼ੇ, ਹਾਦਸੇ ਵਾਪਰਨ ਦਾ ਖਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।