03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਡੇਰਾ ਸ੍ਰੀ ਭਜਨਗੜ੍ਹ ਵੈਲਫੇਅਰ ਸੁਸਾਇਟੀ ਵਲੋਂ ਲਗਾਇਆ ਖੂਨਦਾਨ ਕੈਂਪ

ਅਜੀਤ ਡੈਸਕ 13-07-2026

ਗੋਲੂ ਕਾ ਮੋੜ, 12 ਜੁਲਾਈ (ਸੁਰਿੰਦਰ ਸਿੰਘ ਪੁਪਨੇਜਾ)-ਡੇਰਾ ਸ਼੍ਰੀ ਭਜਨਗੜ੍ਹ ਗੋਲੂ ਕਾ ਮੋੜ ਵਿਖੇ ਚੱਲ ਰਹੇ ਸਲਾਨਾ ਸਮਾਗਮ ਦੌਰਾਨ ਡੇਰਾ ਸ਼੍ਰੀ ਭਜਨਗੜ੍ਹ ਵੈਲਫੇਅਰ ਸੁਸਾਇਟੀ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਸ਼ੁਰੂਆਤ ਡੇਰਾ ਸ੍ਰੀ ਭਜਨਗੜ੍ਹ ਦੇ ਮੁੱਖ ਸੇਵਾਦਾਰ ਸੰਤ ਬਾਬਾ ਰਜਿੰਦਰ ਸਿੰਘ ਵਲੋਂ ਕਰਵਾਈ ਗਈ ਅਤੇ ਪੁਜੀਆ ਸੰਗਤਾਂ ਵਲੋਂ ਦੋ ਦਿਨਾਂ ਵਿਚ 50 ਯੂਨਿਟ ਖੂਨਦਾਨ ਕੀਤਾ ਗਿਆ। ਕੈਂਪ ਵਿਚ ਖੂਨਦਾਨ ਕਰਨ ਵਾਲੇ ਖੂਨਦਾਨੀਆਂ ਪ੍ਰਧਾਨ ਵਿਜੇ ਥਿੰਦ ਅਤੇ ਮੈਂਬਰਾਂ ਵਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਕੈਂਪ ਗੁਰੂ ਨਾਨਕ ਦੇਵ ਚੈਰੀਟੇਬਲ ਬਲੱਡ ਬੈਂਕ ਬਠਿੰਡਾ ਦੀ ਟੀਮ ਵਲੋ ਪਹੁੰਚ ਕੇ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆ ਪ੍ਰਧਾਨ ਵਿਜੈ ਥਿੰਦ ਨੇ ਦੱਸਿਆ ਕਿ ਖੂਨਦਾਨ ਕੈਂਪ ਲਗਾਉਣ ਦਾ ਮਕਸਦ ਜ਼ਿਆਦਾ ਤੋਂ ਜ਼ਿਆਦਾ ਸਿਹਤਮੰਦ ਖੂਨਦਾਨੀਆਂ ਨੂੰ ਸਵੈ ਇੱਛਾ ਅਤੇ ਨਿਯਮਤ ਰੂਪ ਵਿਚ ਖੂਨਦਾਨ ਕਰਨ ਲਈ ਪ੍ਰੇਰਿਤ ਕਰਨਾ ਹੈ ਅਤੇ ਦੂਜਾ ਹਸਪਤਾਲਾਂ ਵਿਚ ਖੂਨ ਦੀ ਕਮੀਂ ਦੂਰ ਕਰਨਾ ਹੈ। ਉਹਨਾਂ ਦੱਸਿਆ ਕਿ 16 ਜੁਲਾਈ ਇਕ ਸਾਵਣ ਨੂੰ ਮੇਲੇ ਵਾਲੇ ਦਿਨ ਵੀ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਅਤੇ ਇਲਾਕੇ ਦੀਆਂ ਸੰਗਤਾਂ ਅਤੇ ਨੌਜਵਾਨ ਵੀਰਾਂ ਨੂੰ ਇਸ ਕੈਂਪ ਵਿਚ ਪਹੁੰਚ ਕੇ ਖੂਨਦਾਨ ਕਰਨ ਦੀ ਅਪੀਲ ਕੀਤੀ।

ਪਿਛਲੀ ਖ਼ਬਰ ਅੰਤਰਰਾਸ਼ਟਰੀ ਪੱਧਰ ’ਤੇ ਪਾਵਰ ਲਿਫ਼ਟਿੰਗ ਵਿਚ ਸੋਨ ਤਗਮੇ ਹਾਸਿਲ ਕਰਨ ਵਾਲੇ ਅਰਦਿੱਮਪ੍ਰੀਤ ਸਿੰਘ ਨੂੰ ਜਾਖੜ ਟਰੱਸਟ ਨੇ ਕੀਤ... ਅਗਲੀ ਖ਼ਬਰ ਮਿਸਲ ਸਤਲੁਜ ਪਾਰਟੀ ਵਲੋਂ ਜਸਵੰਤ ਸਿੰਘ ਖਾਲੜਾ ਯਾਦਗਾਰ ਬਣਾਉਣ ਦਾ ਐਲਾਨ-ਅਜੇਪਾਲ ਸਿੰਘ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।