03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸਰਕਾਰ ਤੋਂ ਖ਼ਫ਼ਾ ਹੋਏ ਸਫ਼ਾਈ ਸੇਵਕਾਂ ਵਲੋਂ ਕੰਮ ਛੋੜ ਹੜਤਾਲ ਲਗਾਤਾਰ ਜਾਰੀ

ਅਜੀਤ ਡੈਸਕ 15-07-2026
ਮੁੱਦਕੀ, 14 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਸਰਕਾਰ ਵਲੋਂ ਮੰਗੀਆਂ ਗਈਆਂ ਮੰਗਾਂ ਪੂਰੀਆਂ ਨਾ ਕਰਨ ਦੀ ਸੂਰਤ ’ਚ ਸਰਕਾਰ ਤੋਂ ਖ਼ਫ਼ਾ ਹੋਏ ਸਫ਼ਾਈ ਸੇਵਕਾਂ ਵਲੋਂ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ ਲਗਾਤਾਰ ਜਾਰੀ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਦੀਪ ਕੁਮਾਰ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਲਈ ਪੰਜਾਬ ਸਰਕਾਰ ਕੋਈ ਠੋਸ ਕਦਮ ਨਹੀਂ ਚੁੱਕ ਰਹੀ, ਜਿਸ ਕਰਕੇ ਮਜਬੂਰੀ ’ਚ ਉਨ੍ਹਾਂ ਨੂੰ ਅਜਿਹੇ ਕਦਮ ਚੁੱਕਣੇ ਪੈ ਰਹੇ ਹਨ, ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਮੁਲਾਜ਼ਮਾਂ ਵਲੋਂ ਲਗਾਤਾਰ ਇਹ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਦੀਪ ਕੁਮਾਰ ਨੇ ਕਿਹਾ ਕਿ ਪਿਛਲੇ ਸਮੇਂ ਸਫ਼ਾਈ ਕਰਮਚਾਰੀਆਂ ਵਲੋਂ ਮਈ ’ਤੇ ਜੂਨ ਮਹੀਨੇ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ, ਪਰ ਸਰਕਾਰ ਵਲੋਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਮੰਨਣ ਦਾ ਵਾਅਦਾ ਕਰਨ ਤੋਂ ਸਫ਼ਾਈ ਸੇਵਕਾਂ ਵਲੋਂ ਹੜਤਾਲ ਨੂੰ ਖ਼ਤਮ ਕਰ ਦਿੱਤਾ ਗਿਆ ਹੈ, ਪਰ ਸਰਕਾਰ ਆਪਣੇ ਵਾਅਦੇ ਤੋਂ ਫਿਰ ਮੁੱਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕਾਂ ਵਲੋਂ ਲਗਾਤਾਰ ਹੜਤਾਲ ਕੀਤੀ ਜਾਵੇਗੀ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਪਿਛਲੀ ਖ਼ਬਰ ਬਲਦੇਵ ਸਿੰਘ ਕਾਂਗਰਸ ਦੇ ਡੀ.ਐਨ.ਟੀ.ਟਾਸਕ ਫੋਰਸ ਦੇ ਜ਼ਿਲ੍ਹਾ ਪ੍ਰਧਾਨ ਚੁਣੇ ਗਏ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਫਿਲਮ ‘ਸਤਲੁਜ’ ’ਤੇ ਲੱਗੀ ਰੋਕ ਹਟਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।