03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਬਲਦੇਵ ਸਿੰਘ ਕਾਂਗਰਸ ਦੇ ਡੀ.ਐਨ.ਟੀ.ਟਾਸਕ ਫੋਰਸ ਦੇ ਜ਼ਿਲ੍ਹਾ ਪ੍ਰਧਾਨ ਚੁਣੇ ਗਏ

ਅਜੀਤ ਡੈਸਕ 15-07-2026
ਅਬੋਹਰ, 14 ਜੁਲਾਈ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਤੋਂ ਕਾਂਗਰਸ ਪਾਰਟੀ ਦੇ ਟਿਕਟ ਦਾਅਵੇਦਾਰ ਸੇਵਾ ਮੁਕਤ ਐੱਸ.ਡੀ.ਓ.ਬਲਦੇਵ ਸਿੰਘ ਨੂੰ ਕਾਂਗਰਸ ਪਾਰਟੀ ਦੇ ਡੀ.ਐਨ.ਟੀ.ਟਾਸਕ ਫੋਰਸ ਦਾ ਜ਼ਿਲ੍ਹਾ ਫ਼ਾਜ਼ਿਲਕਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਇਹ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਨੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿੰਗ ਦੇ ਨੈਸ਼ਨਲ ਕੋਆਰਡੀਨੇਟਰ ਐੱਸ.ਪੀ.ਸਿੰਘ ਲਬਾਵਾ,ਪੰਜਾਬ ਇੰਚਾਰਜ ਲੱਖਾ ਰਾਮ ਲਾਲਕਾ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਪੂਰੀ ਮਿਹਨਤ ਕਰ ਨਿਭਾਉਣਗੇ। ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਪਿੰਡ ਪਿੰਡ ਜਾ ਕੇ ਪ੍ਰਚਾਰ ਕਰਨਗੇ ਤਾਂ ਕਿ 2027 ਵਿਚ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ।
ਪਿਛਲੀ ਖ਼ਬਰ ਜੇਲ੍ਹ ਅੰਦਰ ਬਣੀ ਵੀਡੀਓ ਨੇ ਖੋਲ੍ਹਿਆ ਭੇਦ, ਬੈਰਕ ਨੇੜੇ ਲੁਕਾਇਆ ਮੋਬਾਈਲ ਬਰਾਮਦ ਅਗਲੀ ਖ਼ਬਰ ਸਰਕਾਰ ਤੋਂ ਖ਼ਫ਼ਾ ਹੋਏ ਸਫ਼ਾਈ ਸੇਵਕਾਂ ਵਲੋਂ ਕੰਮ ਛੋੜ ਹੜਤਾਲ ਲਗਾਤਾਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।