03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਜੇਲ੍ਹ ਅੰਦਰ ਬਣੀ ਵੀਡੀਓ ਨੇ ਖੋਲ੍ਹਿਆ ਭੇਦ, ਬੈਰਕ ਨੇੜੇ ਲੁਕਾਇਆ ਮੋਬਾਈਲ ਬਰਾਮਦ

ਅਜੀਤ ਡੈਸਕ 15-07-2026
ਫ਼ਿਰੋਜ਼ਪੁਰ,14 ਜੁਲਾਈ (ਸੁਖਵਿੰਦਰ ਸਿੰਘ)-ਕੇਂਦਰੀ ਜੇਲ੍ਹ ਫਿਰੋਜ਼ਪੁਰ ਅੰਦਰੋਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਕੈਦੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸਹਾਇਕ ਸੁਪਰਡੈਂਟ ਬਲਵਿੰਦਰ ਸਿੰਘ ਨੇ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਹਵਾਲਾਤੀ ਗੁਰਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪੱਡੇ ਬੇਟ, ਥਾਣਾ ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਨੇ ਜੇਲ੍ਹ ਅੰਦਰ ਇਕ ਵੀਡੀਓ ਬਣਾ ਕੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਪਲੋਡ ਕਰ ਦਿੱਤੀ। ਸ਼ਿਕਾਇਤ ਅਨੁਸਾਰ ਇਸ ਦੀ ਜਾਣਕਾਰੀ ਮਿਲਣ ਉਪਰੰਤ ਕੈਦੀ ਦੀ ਤਲਾਸ਼ੀ ਲਈ ਗਈ, ਪਰ ਉਸ ਕੋਲੋਂ ਕੋਈ ਵੀ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ। ਪੁੱਛਗਿੱਛ ਦੌਰਾਨ ਗੁਰਿੰਦਰ ਸਿੰਘ ਨੇ ਦੱਸਿਆ ਕਿ ਇਹ ਵੀਡੀਓ ਉਸ ਨੇ ਕੁਝ ਦਿਨ ਪਹਿਲਾਂ ਜਦੀਦ ਚੱਕੀਆਂ ਵਿਚ ਬੰਦ ਹੋਣ ਸਮੇਂ ਬਣਾਈ ਸੀ।ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਲੋਂ ਬੈਰਕ ਨੰਬਰ 11 ਦੇ ਬਾਹਰ ਬਣੀਆਂ ਭੱਠੀਆਂ ਦੀ ਤਲਾਸ਼ੀ ਲਈ ਗਈ, ਜਿੱਥੋਂ ਇਕ ਟੱਚ ਸਕਰੀਨ ਮੋਬਾਈਲ ਫੋਨ ਅਤੇ ਉਸ ਵਿਚ ਪਾਈ ਏਅਰਟੈਲ ਕੰਪਨੀ ਦੀ ਸਿੰਮ ਬਰਾਮਦ ਹੋਈ। ਪੁਲਿਸ ਨੇ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਦੇ ਬਿਆਨਾਂ ਦੇ ਆਧਾਰ ’ਤੇ ਹਵਾਲਾਤੀ ਗੁਰਿੰਦਰ ਤੋਂ ਇਕ ਓਪੋ ਕੰਪਨੀ ਦਾ ਟੱਚ ਸਕਰੀਨ ਮੋਬਾਈਲ ਫੋਨ ਸਮੇਤ ਏਅਰਟੈਲ ਕੰਪਨੀ ਦੀ ਸਿੰਮ ਬਰਾਮਦ ਕਰ ਕੇ 42(1) ਦਾ ਪੰਜਾਬ ਪਰਿਜਨ ਐਂਡ ਕੋਰੈਕਸ਼ਨਲ ਸਰਵਿਸ ਐਕਟ 2026 ਤਹਿਤ ਸਿਟੀ ਥਾਣਾ ਫਿਰੋਜ਼ਪੁਰ ਵਿਚ ਮੁਕਦਮਾ ਦਰਜ ਕੀਤਾ।
ਪਿਛਲੀ ਖ਼ਬਰ ਫਿਰੋਜ਼ਪੁਰ ਮੰਡਲ ’ਚ ਈ-ਟੈਂਡਰ ਰਾਹੀਂ ਐੱਸ.ਐੱਲ.ਆਰ. ਲੀਜ਼ਿੰਗ ਇਕਰਾਰਨਾਮੇ ਤੋਂ ਮਿਲੇਗਾ 1.94 ਕਰੋੜ ਦਾ ਮਾਲੀਆ ਅਗਲੀ ਖ਼ਬਰ ਬਲਦੇਵ ਸਿੰਘ ਕਾਂਗਰਸ ਦੇ ਡੀ.ਐਨ.ਟੀ.ਟਾਸਕ ਫੋਰਸ ਦੇ ਜ਼ਿਲ੍ਹਾ ਪ੍ਰਧਾਨ ਚੁਣੇ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।