03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਵਿਧਾਇਕ ਭੁੱਲਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ

ਅਜੀਤ ਡੈਸਕ 15-07-2026
ਫ਼ਿਰੋਜ਼ਪੁਰ, 14 ਜੁਲਾਈ (ਕੁਲਬੀਰ ਸਿੰਘ ਸੋਢੀ)-ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਵਿਧਾਇਕ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਇਸ ਯੋਜਨਾ ਦਾ ਮਕਸਦ ਲੋਕਾਂ ਨੂੰ ਸੁਵਿਧਾਜਨਕ ਅਤੇ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਬੱਸ ਰਾਹੀਂ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕੀ ਤੀਰਥ ਸਥਾਨਾਂ ਦੇ ਦਰਸ਼ਨ ਕਰਨਗੇ। ਇਸ ਦੇ ਨਾਲ-ਨਾਲ ਯਾਤਰੀਆਂ ਨੂੰ ਜੱਲਿਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਵਾਘਾ ਬਾਰਡਰ ਵਿਖੇ ਰੀਟਰੀਟ ਸਮਾਰੋਹ ਵੀ ਵੇਖਣ ਦਾ ਮੌਕਾ ਮਿਲੇਗਾ। ਵਿਧਾਇਕ ਭੁੱਲਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਇਹ ਯੋਜਨਾ ਵਿਸ਼ੇਸ਼ ਤੌਰ ’ਤੇ ਮਾੜੀ ਆਰਥਿਕ ਸਥਿਤੀ, ਕਮਜ਼ੋਰ ਵਰਗ ਅਤੇ ਸੀਨੀਅਰ ਨਾਗਰਿਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖ ਕੇ ਸ਼ੁਰੂ ਕੀਤੀ ਗਈ ਹੈ। ਜਾਣਕਾਰੀ ਦਿੱਤੀ ਕਿ ਯਾਤਰਾ ਦੌਰਾਨ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਰਕਾਰ ਵਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਯਾਤਰਾ ’ਤੇ ਜਾਣ ਵਾਲੇ ਸਮੂਹ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ‘ਆਪ’ ਆਗੂ ’ਤੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹੇ ’ਚ ਸੜਕਾਂ ਦੇ ਨਿਰਮਾਣ ਕਾਰਜਾਂ ’ਚ ਗੁਣਵੱਤਾ, ਸਮਾਂਬੱਧਤਾ ਅਤੇ ਆਪਸੀ ਤਾਲਮੇਲ ਯਕੀਨੀ ਬਣਾਇਆ ਜਾਵੇ -ਡਿਪਟੀ ਕਮਿਸ਼... ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਦੀ ਘਾਟ ਜਾਂ ਫਿਰ ਹੜਤਾਲ ’ਤੇ ਜਾਣ ਕਰਕੇ ਖਪਤਕਾਰਾਂ ਦੀਆਂ ਵਧੀਆ ਪ੍ਰੇਸ਼ਾਨੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।