03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਵਿਧਾਇਕ ਦਹੀਆ ਵਲੋਂ ਤਲਵੰਡੀ ਭਾਈ ਦੀ ਅਨਾਜ ਮੰਡੀ ’ਚ ਸਟੀਲ ਕਵਰ ਸ਼ੈੱਡ ਦਾ ਉਦਘਾਟਨ

ਅਜੀਤ ਡੈਸਕ 15-07-2026
ਤਲਵੰਡੀ ਭਾਈ, 14 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਦੀ ਦਾਣਾ ਮੰਡੀ ’ਚ ਸਥਾਪਿਤ ਕੀਤੇ ਗਏ ਸਟੀਲ ਕਵਰ ਸ਼ੈੱਡ ਦਾ ਉਦਘਾਟਨ ਕਰਨ ਲਈ ਹਲਕਾ ਫ਼ਿਰੋਜਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਪਹੁੰਚੇ। ਇਸ ਸਮੇਂ ਉਨ੍ਹਾਂ ਉਦਘਾਟਨੀ ਪੱਥਰ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕੀਤੀ। ਇਸ ਸਮੇਂ ਵਿਧਾਇਕ ਦਹੀਆ ਨੇ ਦੱਸਿਆ ਕਿ ਦਾਣਾ ਮੰਡੀ ਅੰਦਰ ਕਿਸਾਨਾਂ ਦੀ ਜਿਨਸ ਦੀ ਸਾਂਭ ਸੰਭਾਲ ਲਈ ਪੰਜਾਬ ਮੰਡੀਕਰਨ ਬੋਰਡ ਵਲੋਂ ਸਟੀਲ ਕਵਰ ਸ਼ੈੱਡ ਤਿਆਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾਣਾ ਮੰਡੀਆਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਵਚਨਬੱਧ ਹੈ ਅਤੇ ਭਵਿੱਖ ਦੌਰਾਨ ਦਾਣਾ ਮੰਡੀ ਅੰਦਰ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ, ਮਜ਼ਦੂਰਾਂ ਨੂੰ ਹੋਰ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ’ਤੇ ਗੁਰਜੰਟ ਸਿੰਘ ਢਿੱਲੋਂ ਕਾਲੀਏਵਾਲਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਨੇ ਇੱਥੇ ਪੁੱਜਣ ’ਤੇ ਸਵਾਗਤ ਕੀਤਾ ਅਤੇ ਧੰਨਵਾਦੀ ਸ਼ਬਦ ਕਹੇ। ਇਸ ਸਮੇਂ ਕੇਵਲ ਕ੍ਰਿਸ਼ਨ ਐਸ.ਡੀ.ਓ. ਪੰਜਾਬ ਮੰਡੀ ਬੋਰਡ, ਸ਼ਬੀਰ ਸਿੰਘ ਸਕੱਤਰ ਮਾਰਕੀਟ ਕਮੇਟੀ, ਸੰਦੀਪ ਮੰਗਲਾ, ਜਤਿੰਦਰ ਬਜਾਜ ਬਬਲਾ, ਜਗਦੀਪ ਸਿੰਘ ਬਰਾੜ ਕੌਂਸਲਰ, ਰੂਪ ਲਾਲ ਵੱਤਾ ਜਨਰਲ ਸਕੱਤਰ ਆੜ੍ਹਤੀਆ ਐਸੋਸੀਏਸ਼ਨ ਪੰਜਾਬ, ਪ੍ਰਦੀਪ ਢੱਲ, ਸੁਖਵਿੰਦਰ ਸਿੰਘ ਸੁੱਖਾ ਕਲਸੀ, ਦੇਸ ਰਾਜ ਅਹੂਜਾ, ਕਿਰਨ ਸਿਤਾਰਾ ਮੀਡੀਆ ਸਲਾਹਕਾਰ, ਗੁਰਮੰਦਰ ਸਿੰਘ ਮਹਿਰਾ, ਗੁਲਸ਼ਨ ਮਹਿਰਾਣਾ, ਤੋਂ ਹੋਰ ਕਈ ਸਥਾਨਿਕ ਪਤਵੰਤੇ ’ਤੇ ਆੜ੍ਹਤੀ ਮੌਜੂਦ ਸਨ।
ਪਿਛਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਸਕੂਲ ਆਫ਼ ਐਮੀਨੈਂਸ ਵਿਖੇ ਵੋਟਰਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਫਿਰੋਜ਼ਪੁਰ ਵਿਖੇ ਮੋਟਰਸਾਈਕਲ ਮਾਰਚ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।