03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਸਕੂਲ ਆਫ਼ ਐਮੀਨੈਂਸ ਵਿਖੇ ਵੋਟਰਾਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 15-07-2026
ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਚੱਲ ਰਹੀ ‘ਸਪੈਸ਼ਲ ਇੰਟੈਂਸਿਵ ਰਿਵੀਜ਼ਨ’ 2026 ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਉਪ ਮੰਡਲ ਮੈਜਿਸਟਰੇਟ ਜੁਗਰਾਜ ਸਿੰਘ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ 80ਫ਼ਾਜ਼ਿਲਕਾ ਵਿਚ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਤਹਿਤ ਫ਼ਾਜ਼ਿਲਕਾ ਸਵੀਪ ਟੀਮ ਦੇ ਨੋਡਲ ਅਫ਼ਸਰ ਸਤਿੰਦਰ ਬਤਰਾ ਨੇ ਆਪਣੀ ਟੀਮ ਸਮੇਤ ਸਥਾਨਕ ‘ਸਕੂਲ ਆਫ਼ ਐਮੀਨੈਂਸ’ ਫ਼ਾਜ਼ਿਲਕਾ ਵਿਖੇ ਪਹੁੰਚ ਕੇ ਵੋਟਰ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨਾਲ ਸੰਪਰਕ ਕੀਤਾ। ਇਸ ਦੌਰਾਨ ਟੀਮ ਵਲੋਂ ਹਾਜ਼ਰੀਨ ਨੂੰ ਐੱਸ.ਆਈ.ਆਰ.-2026 ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਨੋਡਲ ਅਫ਼ਸਰ ਸਤਿੰਦਰ ਬਤਰਾ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵਲੋਂ ਹਰ ਘਰ ਜਾ ਕੇ ਵੋਟਰਾਂ ਦੀ ਸਵੈ-ਪੜਤਾਲ ਲਈ ਗਣਨਾ ਫਾਰਮ ਵੰਡੇ ਜਾ ਰਹੇ ਹਨ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਫਾਰਮ ਵਿਚ ਆਪਣਾ ਨਾਮ, ਪਿਤਾ ਜਾਂ ਪਤੀ ਦਾ ਨਾਮ, ਉਮਰ, ਪਤਾ, ਮੋਬਾਈਲ ਨੰਬਰ ਅਤੇ ਆਈ.ਡੀ.ਪਰੂਫ਼ ਸਹੀ-ਸਹੀ ਦਰਜ ਕਰਨ। ਉਨ੍ਹਾਂ ਕਿਹਾ ਕਿ ਇਹ ਫਾਰਮ ਲੋੜੀਂਦੇ ਦਸਤਾਵੇਜ਼ਾਂ ਸਮੇਤ 24 ਜੁਲਾਈ ਤੱਕ ਬੀ.ਐਲ.ਓ.ਕੋਲ ਲਾਜ਼ਮੀ ਤੌਰ ’ਤੇ ਜਮ੍ਹਾ ਕਰਵਾਏ ਜਾਣ। ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਹਰੀ ਚੰਦ ਕੰਬੋਜ, ਸਮੂਹ ਸਕੂਲ ਸਟਾਫ਼ ਅਤੇ ਫ਼ਾਜ਼ਿਲਕਾ ਸਵੀਪ ਟੀਮ ਦੇ ਮੈਂਬਰ ਸੁਰਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਸਨਾਤਨ ਧਰਮ ਗੀਤਾ ਭਵਨ ਮੰਦਰ ਫ਼ਾਜ਼ਿਲਕਾ ਤੋਂ ਭਲਕੇ ਸਜਾਈ ਜਾਵੇਗੀ ਚੌਥੀ ਵਿਸ਼ਾਲ ਸ੍ਰੀ ਜਗਨਨਾਥ ਰਥ ਯਾਤਰਾ ਅਗਲੀ ਖ਼ਬਰ ਵਿਧਾਇਕ ਦਹੀਆ ਵਲੋਂ ਤਲਵੰਡੀ ਭਾਈ ਦੀ ਅਨਾਜ ਮੰਡੀ ’ਚ ਸਟੀਲ ਕਵਰ ਸ਼ੈੱਡ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।