04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਫ਼ਾਜ਼ਿਲਕਾ ਅਪਰਾਧਨਾਮਾ-ਘਰ ’ਚ ਦਾਖਲ ਹੋ ਕੇ ਸੋਨੇ ਦੀਆਂ ਵਾਲੀਆਂ ਖੋਹਣ ਵਾਲੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 15-07-2026
ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਇਕ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹਣ ਵਾਲੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਸ਼ਮੀਨਾ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਜ ਰਾਣੀ ਪਤਨੀ ਮੋਹਨ ਲਾਲ ਵਾਸੀ ਵਾਰਡ ਨੰਬਰ 6 ਦਸਮੇਸ਼ ਨਗਰ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 2 ਅਣਪਛਾਤੇ ਵਿਅਕਤੀ ਉਸ ਦੇ ਘਰ ਵਿਚ ਦਾਖਲ ਹੋਏ ਅਤੇ ਉਸ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਦਾ ਜੋੜਾ ਖੋਹ ਕੇ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨਸ਼ਾ ਕਰਦੇ 5 ਵਿਅਕਤੀ ਕਾਬੂ
ਫ਼ਾਜ਼ਿਲਕਾ-ਥਾਣਾ ਸਦਰ ਅਬੋਹਰ ਅਤੇ ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਨਸ਼ਾ ਕਰਦੇ 5 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਬਹਾਦਰ ਖੇੜਾ ਦੇ ਰਕਬੇ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪਿੰਡ ਬਹਾਦਰ ਖੇੜਾ ਕੋਲੋਂ ਸੇਮ ਨਾਲੇ ਕੋਲ ਝਾੜੀਆਂ ਵਿਚ 2 ਨੌਜਵਾਨ ਲਾਈਟਰ ਅਤੇ ਸਿਲਵਰ ਪੰਨੀ ਨਾਲ ਨਸ਼ਾ ਕਰਦੇ ਮਿਲੇ। ਪੁਲਿਸ ਨੇ ਗੁਰਮੀਤ ਸਿੰਘ ਉਰਫ਼ ਕਾਲੀ ਅਤੇ ਗੁਰਜੀਤ ਸਿੰਘ ਉਰਫ਼ ਗੋਰੀ ਪੁੱਤਰਾਨ ਗੁਰਜੰਟ ਸਿੰਘ ਵਾਸੀ ਬਹਾਦਰ ਖੇੜਾ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 1 ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ। ਇਸੇ ਤਰ੍ਹਾਂ ਹੀ ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਨਸ਼ਾ ਕਰਦੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਸੰਤੋਸ਼ ਰਾਣੀ ਨੇ ਦੱਸਿਆ ਕਿ ਪੁਲਿਸ ਪਾਰਟੀ ਦੌਲਤਪੁਰਾ ਮਾਈਨਰ ਦੇ ਰਕਬੇ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਮਾਈਨਰ ਦੀ ਪਟੜੀ ਕੋਲੋਂ 3 ਨੌਜਵਾਨਾਂ ਨੂੰ ਲਾਈਟਰ ਅਤੇ ਸਿਲਵਰ ਪੰਨੀ ਨਾਲ ਨਸ਼ਾ ਕਰਦੇ ਮਿਲੇ। ਪੁਲਿਸ ਨੇ ਰਮਨ ਕੁਮਾਰ ਪੁੱਤਰ ਕਨ੍ਹਈਆ ਲਾਲ ਵਾਸੀ ਰਾਜੀਵ ਨਗਰ ਗਲੀ ਨੰਬਰ 10 ਅਬੋਹਰ, ਸੁਦਾਂਸ਼ੂ ਪੁੱਤਰ ਰਾਜਾ ਰਾਮ ਵਾਸੀ ਗਲੀ ਨੰਬਰ 5 ਨਵੀਂ ਆਬਾਦੀ ਅਬੋਹਰ ਅਤੇ ਧੀਰਜ ਪੁੱਤਰ ਸੂਬੇਦਾਰ ਵਾਸੀ ਦੁਰਗਾ ਨਗਰੀ ਗਲੀ ਨੰਬਰ 8 ਕੰਧਵਾਲਾ ਰੋਡ ਅਬੋਹਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 1 ਲਾਈਟਰ, ਸੜੀ ਹੋਈ ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ
ਫ਼ਾਜ਼ਿਲਕਾ-ਥਾਣਾ ਖੂਈਆਂ ਸਰਵਰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐਕਸਾਈਜ਼ ਇੰਸਪੈਕਟਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਹ ਸਟਾਫ਼ ਸਮੇਤ ਪੰਜਾਬਾ ਮਾਡਲ ਤੋਂ ਰਾਜਸਥਾਨ ਸਰਹੱਦ ਵੱਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਰਾਜਸਥਾਨ ਸਰਹੱਦ ਵਲੋਂ ਆ ਰਹੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ ਪਲਾਸਟਿਕ ਦੀ ਕੈਂਨੀ ਵਿਚੋਂ 22 ਬੋਤਲ 750-750 ਮਿਲੀਲਿਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸ਼੍ਰਵਣ ਸਿੰਘ ਉਰਫ਼ ਸੋਨੂੰ ਪੁੱਤਰ ਕਸ਼ਮੀਰ ਸਿੰਘ ਵਾਸੀ ਤੂਤ ਵਾਲਾ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਫਾਰ ਵੁਮੈਨ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਆਗਾਜ਼ ਅਗਲੀ ਖ਼ਬਰ ਪੰਜਾਬ ਰੋਡਵੇਜ਼ ਦੇ ਮਰਹੂਮ ਡਰਾਈਵਰ ਦੇ ਪਰਿਵਾਰ ਨੂੰ 58 ਲੱਖ ਦੀ ਬੀਮਾ ਸਹਾਇਤਾ ਸੌਂਪੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।