10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਆਖਿਰਕਾਰ..! ਨਗਰ ਕੌਂਸਲ ’ਤੇ ਹੋਇਆ ਕਾਂਗਰਸ ਦਾ ਕਬਜ਼ਾ, ਪ੍ਰਧਾਨ ਬਣਦਿਆਂ ਹੀ ਵਿਕਾਸ ਦੇ ਕੀਤੇ ਵੱਡੇ ਐਲਾਨ

ਅਜੀਤ ਡੈਸਕ 17-07-2026
ਫ਼ਿਰੋਜ਼ਪੁਰ, 16 ਜੁਲਾਈ (ਸੁਖਵਿੰਦਰ ਸਿੰਘ)- ਨਗਰ ਕੌਂਸਲ ਫਿਰੋਜ਼ਪੁਰ ਦੇ ਪ੍ਰਧਾਨ ਦੀ ਚੋਣ ਵਿਚ ਕਾਂਗਰਸ ਨੇ ਬਾਜ਼ੀ ਮਾਰਦਿਆਂ ਆਪਣੇ ਉਮੀਦਵਾਰ ਨੂੰ ਪ੍ਰਧਾਨ ਬਣਾਉਣ ਵਿਚ ਸਫਲਤਾ ਹਾਸਿਲ ਕੀਤੀ। ਪੂਰੀ ਪ੍ਰਕਿਰਿਆ ਹਾਈ ਕੋਰਟ ਦੇ ਅਬਜ਼ਰਵਰ ਦੀ ਨਿਗਰਾਨੀ ਹੇਠ ਅਤੇ ਵੀਡੀਓਗ੍ਰਾਫੀ ਨਾਲ ਕੀਤੀ ਗਈ। ਪ੍ਰਧਾਨ ਚੁਣੇ ਜਾਣ ਉਪਰੰਤ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਇਕ-ਦੂਜੇ ਨੂੰ ਮਠਿਆਈਆਂ ਨਾਲ ਮੂੰਹ ਮਿੱਠਾ ਕਰਵਾ ਕੇ ਜਿੱਤ ਦਾ ਜਸ਼ਨ ਮਨਾਇਆ ਗਿਆ। ਇਸ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਨਵੇਂ ਪ੍ਰਧਾਨ ਅਸ਼ੋਕ ਸਚਦੇਵਾ ਅਤੇ ਮੀਤ ਪ੍ਰਧਾਨ ਬੋਹੜ ਸਿੰਘ ਬੀਕਾਨੇਰੀਆ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਫਿਰੋਜ਼ਪੁਰ ਦੀ ਜਨਤਾ ਦੇ ਭਰੋਸੇ ਅਤੇ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਫਿਰੋਜ਼ਪੁਰ ਦੇ ਵਿਕਾਸ ਵਿਚ ਕੋਈ ਵੀ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਸਫ਼ਾਈ ਪ੍ਰਬੰਧ ਸੁਧਾਰਨਾ, ਪੀਣ ਵਾਲੇ ਪਾਣੀ, ਸੀਵਰੇਜ, ਸੜਕਾਂ ਅਤੇ ਸਟਰੀਟ ਲਾਈਟਾਂ ਵਰਗੀਆਂ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਕਾਂਗਰਸ ਵਚਨਬੱਧ ਹੈ।ਚੋਣ ਨਤੀਜੇ ਆਉਣ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਜਿੱਤ ਦਾ ਜਸ਼ਨ ਮਨਾਇਆ ਅਤੇ ਆਉਣ ਵਾਲੇ ਸਮੇਂ ਵਿਚ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਵਿਸ਼ਵਾਸ ਪ੍ਰਗਟਾਇਆ। ਅੰਤ ਵਿਚ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਫਿਰੋਜ਼ਪੁਰ ਦੀ ਜਨਤਾ ਨੇ ਕਾਂਗਰਸ ’ਤੇ ਜੋ ਭਰੋਸਾ ਜਤਾਇਆ ਹੈ, ਉਸ ’ਤੇ ਪੂਰੀ ਤਰ੍ਹਾਂ ਖਰਾ ਉਤਰਿਆ ਜਾਵੇਗਾ। ਨਗਰ ਕੌਂਸਲ ਵਿਚ ਕਾਂਗਰਸ ਦੀ ਜਿੱਤ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਲੋਕ ਮੁੜ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਵੱਡੇ ਬਹੁਮਤ ਨਾਲ ਸਰਕਾਰ ਬਣਾਏਗੀ। ਪਿੰਕੀ ਨੇ ਕਿਹਾ ਕਿ ਕਾਂਗਰਸ ਲੋਕਾਂ ਦੇ ਸਹਿਯੋਗ ਨਾਲ ਹਰ ਚੋਣ ਵਿਚ ਜਿੱਤ ਦਰਜ ਕਰੇਗੀ ਅਤੇ ਪੰਜਾਬ ਦੇ ਨਾਲ-ਨਾਲ ਫਿਰੋਜ਼ਪੁਰ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਰਫ਼ਤਾਰ ਦਿੱਤੀ ਜਾਵੇਗੀ। ਪ੍ਰਧਾਨ ਬਣਨ ਤੋਂ ਬਾਅਦ ਜਾਣਕਾਰੀ ਲੈਣ ਦੇ ਲਈ ਜਦੋਂ ਐੱਸ.ਡੀ.ਐਮ ਅਭਿਸ਼ੇਕ ਕੁਮਾਰ ਨਾਲ ਗੱਲ ਕਰਨੀ ਚਾਹੀ ਜਦੋਂ ਫੋਨ ਕੀਤਾ ਤਾਂ ਗੱਲ ਨਹੀਂ ਹੋ ਪਾਈ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਸਕੂਟਰੀ ਸਵਾਰ ਨੌਜਵਾਨ ਦੀ ਮੌਤ ਅਗਲੀ ਖ਼ਬਰ ਮੌਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।