12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਦੇਵ ਸਮਾਜ ਕਾਲਜ ਦੀਆਂ 2 ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੀ ਟੌਪਰ ਸੂਚੀ ’ਚ ਬਣਾਈ ਥਾਂ

ਅਜੀਤ ਡੈਸਕ 17-07-2026
ਫ਼ਿਰੋਜ਼ਪੁਰ, 16 ਜੁਲਾਈ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਐਮ.ਐਸ.ਸੀ. ਫਿਜ਼ਿਕਸ (ਦੂਜਾ ਸਮੈਸਟਰ) ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥਣ ਪ੍ਰਿਅੰਕਾ ਨੇ 80.40 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਟੌਪਰ ਸੂਚੀ ਵਿਚ ਤੀਸਰਾ ਸਥਾਨ, ਜਦਕਿ ਕੀਰਤੀ ਨੇ 78.40 ਫ਼ੀਸਦੀ ਅੰਕਾਂ ਨਾਲ ਪੰਜਵਾਂ ਸਥਾਨ ਹਾਸਲ ਕੀਤਾ। ਕਾਲਜ ਪ੍ਰਬੰਧਕਾਂ ਨੇ ਇਸ ਪ੍ਰਾਪਤੀ ਨੂੰ ਵਿਦਿਆਰਥਣਾਂ ਦੀ ਸਖ਼ਤ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਨਿਰੰਤਰ ਮਾਰਗਦਰਸ਼ਨ ਦਾ ਨਤੀਜਾ ਦੱਸਦਿਆਂ ਕਿਹਾ ਕਿ ਇਸ ਨਾਲ ਨਾ ਸਿਰਫ਼ ਕਾਲਜ, ਸਗੋਂ ਪੂਰੇ ਫ਼ਿਰੋਜ਼ਪੁਰ ਦਾ ਮਾਣ ਵਧਿਆ ਹੈ। ਐਮ.ਐਸ.ਸੀ. ਫਿਜ਼ਿਕਸ ਵਿਭਾਗ ਦੇ ਅਧਿਆਪਕਾਂ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥਣਾਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਸਾਂਝੀ ਕੋਸ਼ਿਸ਼ ਦਾ ਨਤੀਜਾ ਹੈ। ਉਨ੍ਹਾਂ ਨੇ ਦੋਵੇਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਚੇਅਰਪਰਸਨ ਡਾ. ਅਗਨੀਜ਼ ਢਿੱਲੋਂ ਨੇ ਕਿਹਾ ਕਿ ਵਿਦਿਆਰਥਣਾਂ ਦੀ ਇਹ ਉਪਲਬਧੀ ਹੋਰਨਾਂ ਲਈ ਵੀ ਪੇ੍ਰਨਾ ਦਾ ਸਰੋਤ ਹੈ ਅਤੇ ਕਾਲਜ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਵਚਨਬੱਧ ਰਹੇਗਾ। ਪ੍ਰਿੰਸੀਪਲ ਡਾ.ਸੰਗੀਤਾ ਨੇ ਕਿਹਾ ਕਿ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਸਿੱਖਿਆ, ਖੇਡਾਂ ਅਤੇ ਸਭਿਆਚਾਰਕ ਖੇਤਰ ਵਿਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਫਲਤਾ ਕਾਲਜ ਦੀ ਸ਼ਾਨਦਾਰ ਪਰੰਪਰਾ ਨੂੰ ਹੋਰ ਮਜ਼ਬੂਤ ਕਰਦੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਸੰਸਥਾ ਨਵੀਆਂ ਉਚਾਈਆਂ ਨੂੰ ਛੂਹਣ ਲਈ ਵਚਨਬੱਧ ਰਹੇਗੀ।
ਪਿਛਲੀ ਖ਼ਬਰ ਪਿੰਡ ਸ਼ਹਿਜ਼ਾਦੀ ਵਿਖੇ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਨੇ ਕੀਤਾ ਛਿੜਕਾਓ ਅਗਲੀ ਖ਼ਬਰ ਮਿਸ਼ਨ ਪ੍ਰੇਰਨਾ ਦੇ ਲੇਖ ਸੰਗ੍ਰਹਿ ‘ਪ੍ਰੇਰਨਾ’ ਦੀ ਕਾਪੀ ਡਾਇਰੈਕਟਰ ਐਸ.ਸੀ.ਈ.ਆਰ.ਟੀ. ਕਿਰਨ ਸ਼ਰਮਾ ਨੂੰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।