02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਸਮਰਪਿਤ ਮੱਲਾਂਵਾਲਾ ’ਚ ਕੱਢਿਆ ਮਸ਼ਾਲ ਮਾਰਚ

ਅਜੀਤ ਡੈਸਕ 20-07-2026
ਮੱਲਾਂਵਾਲਾ, 19 ਜੁਲਾਈ (ਬਲਬੀਰ ਸਿੰਘ ਜੋਸਨ )- ਸ਼ਹੀਦ ਸ. ਜਸਵੰਤ ਸਿੰਘ ਖਾਲੜਾ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮੱਲਾਂਵਾਲਾ ਵਿਖੇ ਸਮੂਹ ਪੰਥਕ, ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਦੇ ਸਾਂਝੇ ਉਪਰਾਲੇ ਨਾਲ ਵਿਸ਼ਾਲ ਮਿਸਾਲ ਮਾਰਚ ਕੱਢਿਆ ਗਿਆ। ਗੁਰਦੁਆਰਾ ਵਿਸ਼ਵਕਰਮਾ ਸਿੰਘ ਸਭਾ ਤੋਂ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਏ ਮਾਰਚ ਵਿਚ ਵੱਡੀ ਗਿਣਤੀ ਵਿਚ ਸੰਗਤਾਂ, ਨੌਜਵਾਨਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਸ਼ਮੂਲੀਅਤ ਕਰਦਿਆਂ ਸ਼ਹੀਦ ਖਾਲੜਾ ਨੂੰ ਸ਼ਰਧਾਂਜਲੀ ਭੇਟ ਕੀਤੀ। ਮਿਸ਼ਾਲ ਮਾਰਚ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਚੌਕਾਂ ਵਿਚੋਂ ਲੰਘਿਆ, ਜਿੱਥੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਨਮਨ ਕੀਤਾ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾ ਕੇ ਸੰਗਤਾਂ ਨੂੰ ਠੱਡਾ ਮਿੱਠਾ ਜਲ ਛਕਾਇਆ। ਇਸ ਮੌਕੇ ਮਿਸਲ ਸਤਲੁਜ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਵਾਰਸ ਪੰਜਾਬ ਦੇ, ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ, ਭਾਰਤੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਇੰਟਰਨੈਸ਼ਨਲ ਪੰਥਕ ਦਲ ਅਤੇ ਹੋਰ ਅਨੇਕਾਂ ਪੰਥਕ, ਕਿਸਾਨ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਰਹੇ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਸ਼ਹੀਦ ਖਾਲੜਾ ਵਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਯਾਦ ਕੀਤਾ। ਵੱਖ-ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਨੇ ਸੱਚ, ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਲਈ ਆਪਣੀ ਜਾਨ ਕੁਰਬਾਨ ਕਰਕੇ ਇਤਿਹਾਸ ਵਿਚ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸੋਚ ਅਤੇ ਸੰਘਰਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਅਜਿਹੇ ਸਮਾਗਮ ਸਮਾਜ ਵਿਚ ਜਾਗਰੂਕਤਾ ਦੇ ਨਾਲ-ਨਾਲ ਪੰਥਕ ਏਕਤਾ ਨੂੰ ਵੀ ਮਜ਼ਬੂਤ ਕਰਦੇ ਹਨ। ਸਮਾਗਮ ਦੇ ਅੰਤ ਵਿਚ ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਉਨ੍ਹਾਂ ਦੇ ਦਿਖਾਏ ਸੱਚ, ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਦੇ ਰਾਹ ’ਤੇ ਚੱਲਣ ਦਾ ਅਹਿਦ ਦੁਹਰਾਇਆ ਗਿਆ। ਭਾਈ ਬਲਕਾਰ ਸਿੰਘ ਇਲਮੇ ਵਾਲਾ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਸੋਚ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ।
ਪਿਛਲੀ ਖ਼ਬਰ ਵਿਧਾਇਕ ਭੁੱਲਰ ਨੇ ਵੱਖ-ਵੱਖ ਪਿੰਡਾਂ ਵਿਖੇ ਲੋਕ ਮਿਲਣੀਆਂ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਵੱਖ-ਵੱਖ ਪਿੰਡਾਂ ’ਚ... ਅਗਲੀ ਖ਼ਬਰ ਸ਼ਹਿਰ ’ਚ ਲੱਗੇ ਕੂੜੇ ਦੇ ਢੇਰਾਂ ਨੂੰ ਲੈ ਕੇ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।