02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਅਗਰਵਾਲ ਮਹਾਂ ਸਭਾ ਬੋਰਡ ਦਾ ਦਿਹਾਤੀ ਚੇਅਰਮੈਨ ਬਣਨ ’ਤੇ ਨਰਿੰਦਰ ਨੋਨੀ ਦਾ ਵਿਧਾਇਕ ਦਹੀਯਾ ਨੇ ਕਰਵਾਇਆ ਮੂੰਹ ਮਿੱਠਾ

ਅਜੀਤ ਡੈਸਕ 20-07-2026
ਮੁੱਦਕੀ, 19 ਜੁਲਾਈ (ਭਾਰਤ ਭੂਸ਼ਨ ਅਗਰਵਾਲ)- ਆਮ ਆਦਮੀ ਪਾਰਟੀ ਵਲੋਂ ਨਰਿੰਦਰ ਕੁਮਾਰ ਉਰਫ਼ ਨੋਨੀ ਮੁੱਦਕੀ ਨੂੰ ਅਗਰਵਾਲ ਮਹਾਂ ਸਭਾ ਬੋਰਡ ਫ਼ਿਰੋਜ਼ਪੁਰ ਦਿਹਾਤੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ ਨੇ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਾ. ਕੁਲਦੀਪ ਸਿੰਘ ਨਾਗੀ ਹਲਕਾ ਇੰਚਾਰਜ ਮੈਡੀਕਲ ਵਿੰਗ, ਇਸ਼ੂ ਗਰਗ ਅਤੇ ਗੁਰਪ੍ਰੀਤ ਸਿੰਘ ਏ-ਵਨ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਚੇਅਰਮੈਨ ਨਿਯੁਕਤ ਹੋਣ ਉਪਰੰਤ ਨਰਿੰਦਰ ਕੁਮਾਰ (ਨੋਨੀ) ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਰੌਸ਼ਨ ਲਾਲ ਮਨਚੰਦਾ, ਗੁਰਪ੍ਰੀਤ ਸਿੰਘ ਗੋਪਾ ਬਲਾਕ ਪ੍ਰਧਾਨ ਕਿਸਾਨ ਵਿੰਗ, ਸੁਖਪ੍ਰੀਤ ਸਿੰਘ ਨਿੱਕਾ, ਕੁਲਦੀਪ ਸਿੰਘ ਖੋਸਾ ਬਲਾਕ ਪ੍ਰਧਾਨ), ਜਗਤਾਰ ਸਿੰਘ ਬਲਾਕ ਪ੍ਰਧਾਨ, ਦਰਸ਼ਨ ਸਿੰਘ ਗਰੇਵਾਲ, ਰਣਜੀਤ ਕੌਰ, ਹਰਜੀਤ ਸਿੰਘ ਨੰਬਰਦਾਰ ਅਤੇ ਆਮ ਆਦਮੀ ਪਾਰਟੀ ਮੁੱਦਕੀ ਦੀ ਸਮੁੱਚੀ ਟੀਮ ਵਲੋਂ ਨਰਿੰਦਰ ਕੁਮਾਰ ਨੋਨੀ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਕੰਮ ਛੋੜ ਹੜਤਾਲ ਦੌਰਾਨ ਸਮਰਥਨ ਦੇਣ ਪਹੁੰਚੇ ਕਾਂਗਰਸੀ ਆਗੂ ਕਾਂਗਰਸ ਪਾਰਟੀ ਹਰ ਸਮੇਂ ਸਫ਼ਾਈ ਸੇਵਕਾਂ ਨਾ... ਅਗਲੀ ਖ਼ਬਰ ਵਿਧਾਇਕ ਭੁੱਲਰ ਨੇ ਵੱਖ-ਵੱਖ ਪਿੰਡਾਂ ਵਿਖੇ ਲੋਕ ਮਿਲਣੀਆਂ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਵੱਖ-ਵੱਖ ਪਿੰਡਾਂ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।