02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ

ਅਜੀਤ ਡੈਸਕ 21-07-2026
ਫਿਰੋਜ਼ਪੁਰ, 20 ਜੁਲਾਈ (ਸੁਖਵਿੰਦਰ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 5 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਸਿਟੀ ਥਾਣਾ ਫਿਰੋਜ਼ਪੁਰ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਡੀ.ਐਸ.ਪੀ. ਸਿਟੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਯੂ.ਆਈ.ਡੀ ਨੰਬਰ 731158 ਮਿਤੀ 6 ਜਨਵਰੀ 2026 ਸੰਬੰਧੀ ਮਿਲੀ ਸ਼ਿਕਾਇਤ ਵਿਚ ਦਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਨਿਊ ਆਜ਼ਾਦ ਨਗਰ, ਮੱਲਾਂਵਾਲਾ ਰੋਡ, ਫਿਰੋਜ਼ਪੁਰ ਨੇ ਦੋਸ਼ ਲਗਾਇਆ ਕਿ ਉਸ ਦੇ ਸਾਲੇ ਚਰਨਜੀਤ ਸਿੰਘ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨਵਦੀਪ ਸ਼ਰਮਾ ਪੁੱਤਰ ਅਸ਼ੋਕ ਕੁਮਾਰ ਵਾਸੀ ਭਾਰਤ ਨਗਰ, ਬਟਾਲਾ ਰੋਡ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਰੀਮ ਡੈਸਟੀਨੇਸ਼ਨ, ਸੈਕਟਰ-7, ਦੁਆਰਕਾ (ਨਵੀਂ ਦਿੱਲੀ) ਦੇ ਮਾਲਕ ਦੀਪਕ ਨੇ 5 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਅਤੇ ਜਾਂਚ ਦੇ ਆਧਾਰ ‘ਤੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਸਿਟੀ ਥਾਣਾ ਫਿਰੋਜ਼ਪੁਰ ਵਿਚ ਮੁਕੱਦਮਾ ਨੰਬਰ 242 ਅਧੀਨ ਧਾਰਾ 420 ਬੀ.ਐਨ.ਐੱਸ (ਠੱਗੀ) ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਦੀ ਧਾਰਾ 13 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸੁਖਬੀਰ ਦੀ ਪੇਸ਼ੀ ਮੌਕੇ ਫਿਰੋਜ਼ਪੁਰ ਤੋਂ ਅਕਾਲੀ ਆਗੂਆਂ ਦਾ ਕਾਫ਼ਲਾ ਚੰਡੀਗੜ੍ਹ ਪੁੱਜਾ ਅਗਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਮੁੱਦਕੀ ਨੇ ਵਿਗਿਆਨ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।