02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਭਾਕਿਯੂ ਕਾਦੀਆਂ ਦੇ ਬਲਾਕ ਪੱਧਰੀ ਆਗੂਆਂ ਅਤੇ ਮੈਂਬਰਾਂ ਦੀ ਬੈਠਕ

ਅਜੀਤ ਡੈਸਕ 21-07-2026
ਫ਼ਿਰੋਜ਼ਪੁਰ, 20 ਜੁਲਾਈ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪ੍ਰਧਾਨ ਗੁਰਮੇਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਪ੍ਰੈਸ ਸਕੱਤਰ ਗੁਰਕੀਰਤ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਜੋ ਲੈਂਡ ਪੁਲਿੰਗ ਪਾਲਸੀ ਲਿਆਂਦੀ ਜਾ ਰਹੀ ਹੈ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਉਸ ਦੀ ਨਿਖੇਧੀ ਕਰਦੀ ਹੈ। ਆਗੂਆਂ ਨੇ ਬੈਠਕ ਦੌਰਾਨ ਸਰਕਾਰ ਨੂੰ ਬੇਨਤੀ ਕੀਤੀ ਕਿ ਜੋ ਬਿਜਲੀ ਮਹਿਕਮੇ ਵਲੋਂ ਖੇਤਾਂ ਵਾਲੀ ਬਿਜਲੀ ਤੇ ਵਾਰ-ਵਾਰ ਕੱਟ ਲਾਏ ਜਾਂਦੇ ਹਨ, ਉਸ ਨੂੰ ਨਿਰਵਿਘਨ ਚਾਲੂ ਕੀਤਾ ਜਾਵੇ ਤਾਂ ਕਿ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ। ਆਗੂਆਂ ਨੇ ਅੱਗੇ ਕਿਹਾ ਕਿ ਪਿੰਡ ਫੁਲਰਵੰਨ ਤੋਂ ਭਾਵੜੇ ਤੱਕ ਲਿੰਕ ਸੜਕ ਹੈ, ਉਸ ਤੇ ਪੱਥਰ ਪਾ ਕੇ ਛੱਡਿਆ ਹੋਇਆ ਹੈ। ਜਿਸ ਕਰਕੇ ਰਾਹਗੀਰਾਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਤੁਰੰਤ ਸੜਕ ਦੇ ਰਹਿੰਦੇ ਕੰਮ ਨੂੰ ਪੂਰਾ ਕੀਤਾ ਜਾਵੇ। ਇਸ ਮੌਕੇ ਹਾਜ਼ਰ ਕਿਸਾਨ ਆਗੂ ਬਲਦੇਵ ਸਿੰਘ ਕਮੇਟੀ ਮੈਂਬਰ, ਜੋਗਾ ਸਿੰਘ ਖਹਿਰਾ, ਦਲੀਪ ਸਿੰਘ ਇਕਾਈ ਪ੍ਰਧਾਨ, ਕਾਲਾ ਸਿੰਘ ਕੋਟੀਆਂ, ਬਲਵੰਤ ਸਿੰਘ ਖਾਈ, ਬਘੇਲ ਸਿੰਘ, ਵਣ ਸਿੰਘ, ਰਵੇਲ ਸਿੰਘ, ਹਰਪ੍ਰੀਤ ਸਿੰਘ, ਬਲਵੀਰ ਸਿੰਘ, ਬਲਕਾਰ ਸਿੰਘ, ਸੁਖਵਿੰਦਰ ਸਿੰਘ, ਨਿਰਵੈਲ ਸਿੰਘ, ਜਬਰਜੰਗ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੀ.ਯੂ.ਈ.ਟੀ ’ਚ ਸ਼ਾਨਦਾਰ ਪ੍ਰਦਰਸ਼ਨ ਪਿੱਛੋਂ ਐਮਬਰੋਜ਼ੀਅਲ ਸਕੂਲ ਦੇ ਵਿਦਿਆਰਥੀ ਨੂੰ ਦਿੱਲੀ ਯੂਨੀਵਰਸਿਟੀ ’ਚ ਮਿਲੀ ਥਾਂ ਅਗਲੀ ਖ਼ਬਰ ਸੁਖਬੀਰ ਦੀ ਪੇਸ਼ੀ ਮੌਕੇ ਫਿਰੋਜ਼ਪੁਰ ਤੋਂ ਅਕਾਲੀ ਆਗੂਆਂ ਦਾ ਕਾਫ਼ਲਾ ਚੰਡੀਗੜ੍ਹ ਪੁੱਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।