11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਲੀਗਲ ਏਡ ਡਿਫੈਂਸ ਕੌਂਸਲ ਪਾਲਿਸੀ ਦੇ ਵਿਰੋਧ ’ਚ ਵਕੀਲਾਂ ਵਲੋਂ ਅਦਾਲਤੀ ਕੰਮਕਾਜ ਦਾ ਮੁਕੰਮਲ ਬਾਈਕਾਟ

ਅਜੀਤ ਡੈਸਕ 22-07-2026
ਗੁਰੂਹਰਸਹਾਏ, 21 ਜੁਲਾਈ (ਕਪਿਲ ਕੰਧਾਰੀ)-ਲੀਗਲ ਏਡ ਡਿਫੈਂਸ ਕਾਊਂਸਲ ਐੱਲ ਏ.ਡੀ.ਸੀ ਪਾਲਿਸੀ ਦੇ ਵਿਰੋਧ ਵਿਚ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਅਤੇ ਸੂਬੇ ਭਰ ਦੀਆਂ ਬਾਰ ਐਸੋਸੀਏਸ਼ਨਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਚਲਾਇਆ ਜਾ ਰਿਹਾ ਅਣਮਿਥੇ ਸਮੇਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਦੀ ਲੜੀ ਤਹਿਤ ਗੁਰੂਹਰਸਹਾਏ ਵਿਖੇ ਵੀ ਵਕੀਲਾਂ ਵਲੋਂ ਅਦਾਲਤੀ ਕੰਮਕਾਜ ਦਾ ਮੁਕੰਮਲ ਬਾਈਕਾਟ ਕਰਦਿਆਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਦੇ ਪ੍ਰਧਾਨ ਜਗਮੀਤ ਸਿੰਘ ਸੰਧੂ ਨੇ ਦੱਸਿਆ ਕਿ 14 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਵਿਨੋਦ ਐਸ. ਭਾਰਦਵਾਜ ਦੀ ਅਗਵਾਈ ਹੇਠ ਗਠਿਤ ਕਮੇਟੀ ਨਾਲ ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਹੋਈ ਸੀ। ਮੀਟਿੰਗ ਦੌਰਾਨ ਵਕੀਲ ਭਾਈਚਾਰੇ ਵਲੋਂ ਐਲ.ਏ.ਡੀ.ਸੀ ਪਾਲਿਸੀ ਦੀਆਂ ਖ਼ਾਮੀਆਂ ਅਤੇ ਇਸ ਦੇ ਨਿਆਂ ਪ੍ਰਣਾਲੀ ’ਤੇ ਪੈਣ ਵਾਲੇ ਸੰਭਾਵਿਤ ਮਾੜੇ ਪ੍ਰਭਾਵਾਂ ਸਬੰਧੀ ਵਿਸਥਾਰ ਨਾਲ ਆਪਣਾ ਪੱਖ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਕੋਈ ਠੋਸ ਨਤੀਜਾ ਨਾ ਨਿਕਲਣ ਕਾਰਨ ਸਮੂਹ ਬਾਰ ਐਸੋਸੀਏਸ਼ਨਾਂ ਨੇ ਸਰਬਸੰਮਤੀ ਨਾਲ ਆਪਣਾ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜਗਮੀਤ ਸਿੰਘ ਸੰਧੂ, ਸਕੱਤਰ ਬੇਅੰਤ ਸਿੰਘ ਸੰਧੂ, ਮੀਤ ਪ੍ਰਧਾਨ ਅਸ਼ੋਕ ਖਿੰਡਾ, ਗੌਰਵ ਮੋਂਗਾ, ਰਜਿੰਦਰ ਮੋਂਗਾ, ਸੁਖਚੈਨ ਸੋਢੀ, ਜਤਿੰਦਰ ਪੁਗਲ, ਪਰਵਿੰਦਰ ਸੰਧੂ, ਰਮਨ ਕੰਬੋਜ, ਤਰਸੇਮ ਕਚੂਰਾ ਸਮੇਤ ਬਾਰ ਐਸੋਸੀਏਸ਼ਨ ਨਾਲ ਸਬੰਧਤ ਸਮੂਹ ਵਕੀਲ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਿਰੋਜ਼ਪੁਰ ’ਚ ਸੀ.ਆਈ.ਏ. ਸਟਾਫ਼ ਵਲੋਂ 2 ਮੁਲਜ਼ਮ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਵਾਰਦਾਤ ਦੀ ਤਾਕ ’ਚ ਘੁੰਮ ਰਹੇ ਨੌਜਵਾ... ਅਗਲੀ ਖ਼ਬਰ 5 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।