11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਏ.ਡੀ.ਸੀ. ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਅਜੀਤ ਡੈਸਕ 22-07-2026
ਫ਼ਿਰੋਜ਼ਪੁਰ, 21 ਜੁਲਾਈ (ਸੁਖਵਿੰਦਰ ਸਿੰਘ)-ਆਰਮੀ ਭਰਤੀ ਰੈਲੀ 18 ਅਗਸਤ ਤੋਂ 30 ਅਗਸਤ ਤੱਕ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਹੋਣੀ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਨੇ ਭਰਤੀ ਰੈਲੀ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਣ ਲਈ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਕਰਨਲ ਸੰਦੀਪ ਕੁਮਾਰ ਡਾਇਰੈਕਟਰ ਆਰਮੀ ਭਰਤੀ ਅਫ਼ਸਰ ਵੀ ਮੌਜੂਦ ਸਨ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਹਾਜ਼ਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਭਰਤੀ ਰੈਲੀ ਨੂੰ ਸਫ਼ਲਤਾ ਨਾਲ ਨੇਪਰੇ ਚਾੜ੍ਹਣ ਵਿੱਚ ਆਰਮੀ ਨੂੰ ਹਰ ਤਰ੍ਹਾਂ ਨਾਲ ਸਹਿਯੋਗ ਦੇਣ ਅਤੇ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਪੁਲਿਸ ਵਿਭਾਗ ਨੂੰ ਪੂਰੀ ਰੈਲੀ ਦੌਰਾਨ ਭੀੜ ਨੂੰ ਕੰਟਰੋਲ ਕਰਨ ਲਈ ਬੈਰੀਕੇਡਿੰਗ ਲਗਾਉਣ ਅਤੇ ਚੈਕਿੰਗ ਕਰਨ ਲਈ ਕਿਹਾ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ।ਉਨ੍ਹਾਂ ਸਿਹਤ ਵਿਭਾਗ ਨੂੰ ਰੈਲੀ ਵਾਲੇ ਸਥਾਨ ‘ਤੇ ਡਾਕਟਰ, ਨਰਸਿੰਗ ਸਟਾਫ਼ ਅਤੇ ਐਂਬੂਲੈਂਸ ਆਦਿ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਤਾਂ ਕਿ ਕਿਸੇ ਕਿਸਮ ਦੀ ਮੈਡੀਕਲ ਐਮਰਜੈਂਸੀ ਨਾਲ ਨਜਿੱਠਿਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਬੈਰੀਕੇਡਿੰਗ, ਫਾਇਰ ਬ੍ਰਿਗੇਡ, ਪੀਣ ਵਾਲੇ ਪਾਣੀ ਦੇ ਟੈਂਕਰ, ਸਾਫ਼ ਸਫਾਈ, ਮੋਬਾਈਲ ਟਾਇਲਟ, ਟਰਾਂਸਪੋਰਟ ਆਦਿ ਦੇ ਪ੍ਰਬੰਧ ਕਰਨ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ।ਮੀਟਿੰਗ ਵਿੱਚ ਐਸ.ਡੀ.ਐਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐਸ.ਪੀ. ਮਨਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ ਗਰੇਵਾਲ ਤੋਂ ਇਲਾਵਾ ਨਗਰ ਕੌਂਸਲ, ਸਿਹਤ ਵਿਭਾਗ, ਪੀ.ਐਸ.ਪੀ.ਸੀ.ਐਲ., ਪੀ.ਡਬਲਿਊ.ਡੀ. ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਆਸੀ ਪ੍ਰਚਾਰ ਦਾ ਸਾਧਨ ਬਣਾਉਣਾ ਤੁਰੰਤ ਬੰਦ ਕਰੇ ਪੰਜਾਬ ਸਰਕਾਰ: ਡੀ.ਟੀ.ਐੱਫ. ਅਗਲੀ ਖ਼ਬਰ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀ ਦੋ ਹਫ਼ਤਿਆਂ ਤੋਂ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਗੰਦਗੀ ਦੇ ਢੇਰਾਂ ਹੇਠ ਦੱਬਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।