11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸਫ਼ਾਈ ਸੇਵਕਾਂ ਦੀ ਹਮਾਇਤ ’ਚ ਆਏ ਸੀਨੀਅਰ ਕਾਂਗਰਸੀ ਆਗੂ ਮਹਿੰਦਰ ਮਦਾਨ

ਅਜੀਤ ਡੈਸਕ 22-07-2026
ਮੱਖੂ, 21 ਜੁਲਾਈ (ਵਰਿੰਦਰ ਮਨਚੰਦਾ)-ਪਿਛਲੇ ਕਈ ਦਿਨਾਂ ਤੋਂ ਨਗਰ ਪੰਚਾਇਤ ਮੱਖੂ ਦੇ ਸਫ਼ਾਈ ਸੇਵਕਾਂ ਵਲੋਂ ਆਪਣੇ ਹੱਕੀ ਮੰਗਾਂ ਲਈ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ ਕੀਤੀ ਜਾ ਰਹੀ ਹੈ ਅਤੇ ਕਈ ਦਿਨ ਬੀਤਣ ਤੋਂ ਬਾਅਦ ਵੀ ਸੂਬਾ ਸਰਕਾਰ ਵਲੋਂ ਕੋਈ ਸਾਰ ਨਹੀਂ ਲਈ ਗਈ। ਇਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਮਹਿੰਦਰ ਮਦਾਨ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ ਵਲੋਂ ਆਪਣੇ ਸਾਥੀਆਂ ਸਮੇਤ ਸਫ਼ਾਈ ਸੇਵਕਾਂ ਦੇ ਹੱਕ ਵਿਚ ਆ ਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ। ਮਹਿੰਦਰ ਮਦਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਕਿ ਜਿਹੜੇ ਕੱਚੇ ਮੁਲਾਜ਼ਮ ਹਨ, ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਸੂਬੇ ਅੰਦਰ ਵੱਧ ਤੋਂ ਵੱਧ ਪੜ੍ਹੇ ਲਿਖੇ ਨੌਜਵਾਨ ਮੁੰਡੇ-ਕੁੜੀਆਂ ਨੂੰ ਨੌਕਰੀਆਂ ਦੇ ਕੇ ਪੰਜਾਬ ਨੂੰ ਨੰਬਰ ਵੰਨ ਬਣਾਇਆ ਜਾਵੇਗਾ, ਪਰ ਸੂਬੇ ਦੀ ਜਨਤਾ ਇਨ੍ਹਾਂ ਵਲੋਂ ਕੀਤੇ ਗਏ ਝੂਠੇ ਵਾਅਦਿਆਂ ਵਿਚ ਆ ਕੇ ਇਨ੍ਹਾਂ ਨੂੰ ਵੋਟਾਂ ਪਾ ਗਏ ਅਤੇ ਇਨ੍ਹਾਂ ਨੇ ਝੂਠ ਬੋਲਕੇ ਪੰਜਾਬ ਵਿਚ ਸੱਤਾ ਹਾਸਲ ਕਰ ਲਈ। ਉਨ੍ਹਾਂ ਅੱਗੇ ਦੱਸਿਆ ਕਿ ਲੰਮੇ ਸਮੇਂ ਤੋਂ ਕਮੇਟੀ ਦੇ ਵਿਚ ਕੰਮ ਕਰ ਰਹੇ ਸਫ਼ਾਈ ਸੇਵਕਾਂ ਨੂੰ ਨਾ ਤਾਂ ਪੱਕਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਿਰਫ਼ 11 ਹਜ਼ਾਰ ਰੁਪਏ ਤੋਂ ਵੱਧ ਤਨਖ਼ਾਹ ਦਿੱਤੀ ਗਈ, ਜਿਸ ਨਾਲ ਘਰ ਦਾ ਗੁਜ਼ਾਰਾ ਚਲਾਉਣਾ ਵੀ ਮੁਸ਼ਕਿਲ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਬੇਨਤੀ ਕਰਦਿਆਂ ਕਿਹਾ ਕਿ ਇਨ੍ਹਾਂ ਸਫ਼ਾਈ ਸੇਵਕਾਂ ਦੀ ਤਨਖ਼ਾਹ ਘੱਟੋ-ਘੱਟ 20 ਤੋਂ 25 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ ਅਤੇ ਬਾਕੀ ਹੱਕੀ ਮੰਗਾਂ ਨੂੰ ਤੁਰੰਤ ਮੰਨੀਆਂ ਜਾਣ। ਸੀਨੀਅਰ ਕਾਂਗਰਸੀ ਆਗੂ ਮਹਿੰਦਰ ਮਦਾਨ ਨੇ ਸਫ਼ਾਈ ਸੇਵਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪਾਰਟੀ ਸਮੁੱਚੇ ਮੁਲਾਜ਼ਮਾਂ ਨਾਲ ਮਿਲ ਕੇ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਨਾਲ ਖੜ੍ਹੀ ਹੈ।
ਪਿਛਲੀ ਖ਼ਬਰ ਦਾਸ ਐਂਡ ਬਰਾਊਨ ਵਰਲਡ ਸਕੂਲ ’ਚ 25-26 ਜੁਲਾਈ ਨੂੰ ਹੋਵੇਗਾ ‘ਬਾਰਡਰ ਐਮ.ਯੂ.ਐਨ. 2.0’ * 500 ਤੋਂ ਵੱਧ ਡੈਲੀਗੇਟ ਲੈਣਗ... ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਨੇ ਰੂਫ਼ਟਾਪ ਸੌਰ ਊਰਜਾ ਵਿਸਤਾਰ ਦੇ ਮਾਧਿਅਮ ਨਾਲ ਹਰੀ ਊਰਜਾ ਬੁਨਿਆਦੀ ਢਾਂਚੇ ਨੂੰ ਕੀਤਾ ਮਜ਼ਬੂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।