11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਜਲ ਸਪਲਾਈ ਮੁਲਾਜ਼ਮਾਂ ਨੇ ਹਲਕਾ ਵਿਧਾਇਕ ਦੇ ਨਾਂਅ ਮੰਗ ਪੱਤਰ ਸੌਂਪਿਆ ਐਕਸੀਅਨ ਦੀ ਅਸਾਮੀ ਖ਼ਾਲੀ ਹੋਣ ਕਰਕੇ ਜੂਨ ਮਹੀਨੇ ਦੀ ਤਨਖ਼ਾਹ ਤੋਂ ਕਰਮਚਾਰੀ ਵਾਂਝੇ

ਅਜੀਤ ਡੈਸਕ 22-07-2026
ਜ਼ੀਰਾ, 21 ਜੁਲਾਈ (ਰਜਨੀਸ਼ ਕਥੂਰੀਆ, ਹਰਜੀਤ ਸਿੰਘ ਗਿੱਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਜ਼ੀਰਾ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਮਕਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਹਲਕਾ ਵਿਧਾਇਕ ਨਰੇਸ਼ ਕਟਾਰੀਆ ਦੇ ਸਪੁੱਤਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ ਨੂੰ ਸੌਂਪਿਆ। ਇਹ ਕਾਰਵਾਈ ਯੂਨੀਅਨ ਦੇ ਪ੍ਰਮੁੱਖ ਆਗੂਆਂ ਦੀ ਸਾਂਝੀ ਅਗਵਾਈ ਹੇਠ ਅਮਲ ਵਿਚ ਲਿਆਂਦੀ ਗਈ। ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਜ਼ੀਰਾ ਦੀ ਵਿਸ਼ੇਸ਼ ਇਕੱਤਰਤਾ ਚੇਅਰਮੈਨ ਬਲਵੰਤ ਸਿੰਘ ਢਿੱਲੋਂ, ਪ੍ਰਧਾਨ ਸੂਬਾ ਸਿੰਘ ਮੱਲ੍ਹੇਸ਼ਾਹ ਅਤੇ ਜ਼ਿਲ੍ਹਾ ਸਕੱਤਰ ਗੁਰਜੰਟ ਸਿੰਘ ਹੋਲਾਂਵਾਲੀ ਦੀ ਸਾਂਝੀ ਅਗਵਾਈ ਹੇਠ ਹੋਈ। ਇਸ ਦੌਰਾਨ ਯੂਨੀਅਨ ਵਲੋਂ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਹੱਕੀ ਮੰਗਾਂ ਸਬੰਧੀ ਪੰਜਾਬ ਸਰਕਾਰ ਨੂੰ ਭੇਜਣ ਲਈ ਹਲਕਾ ਵਿਧਾਇਕ ਨਰੇਸ਼ ਕਟਾਰੀਆ ਦੇ ਨਾਂਅ ਇਕ ਮੰਗ ਪੱਤਰ ਉਨ੍ਹਾਂ ਦੇ ਸਪੁੱਤਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ ਨੂੰ ਭੇਟ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਆਗੂਆਂ ਜਗਤਾਰ ਸਿੰਘ ਕਟੋਰਾ, ਭਜਨ ਸਿੰਘ ਮਰਖਾਈ, ਰਾਧੇ ਸ਼ਿਆਮ, ਹਰਭਿੰਦਰ ਸਿੰਘ ਅਤੇ ਬਿੱਕਰ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਸਰਕਾਰ ਦੀ ਨਿਘਾਰ ਵੱਲ ਜਾ ਰਹੀ ਮੁਲਾਜ਼ਮ ਨੀਤੀ ’ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਪਿਛਲੇ ਇਕ ਮਹੀਨੇ ਤੋਂ ਕਾਰਜਕਾਰੀ ਇੰਜੀਨੀਅਰ ਦੀ ਬਦਲੀ ਹੋਣ ਕਾਰਨ ਇਹ ਅਹਿਮ ਅਸਾਮੀ ਖ਼ਾਲੀ ਪਈ ਹੈ। ਇਸ ਪ੍ਰਬੰਧਕੀ ਘਾਟ ਦੇ ਨਤੀਜੇ ਵਜੋਂ ਕਰਮਚਾਰੀਆਂ ਨੂੰ ਜੂਨ ਮਹੀਨੇ ਦੀ ਤਨਖ਼ਾਹ ਅਜੇ ਤੱਕ ਵੀ ਨਹੀਂ ਮਿਲ ਸਕੀ। ਮਿਹਨਤਕਸ਼ ਮੁਲਾਜ਼ਮਾਂ ਨੂੰ ਆਪਣੇ ਘਰਾਂ ਦੇ ਗੁਜ਼ਾਰੇ ਚਲਾਉਣੇ ਬੇਹੱਦ ਔਖੇ ਹੋ ਰਹੇ ਹਨ। ਜਿਸ ਕਰਕੇ ਪੂਰੇ ਸਟਾਫ਼ ਵਿਚ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਮੰਗ ਪੱਤਰ ਰਾਹੀਂ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦਿਹਾੜੀਦਾਰ ਅਤੇ ਠੇਕੇਦਾਰੀ ਪ੍ਰਥਾ ਅਧੀਨ ਕੰਮ ਕਰ ਰਹੇ ਸਮੂਹ ਕੱਚੇ ਕਾਮਿਆਂ ਨੂੰ ਤੁਰੰਤ ਪ੍ਰਭਾਵ ਨਾਲ ਪੱਕਾ ਕੀਤਾ ਜਾਵੇ। ਮਹਿੰਗਾਈ ਭੱਤੇ ਦਾ ਰਹਿੰਦਾ 18 ਪ੍ਰਤੀਸ਼ਤ ਬਕਾਇਆ ਬਿਨ੍ਹਾ ਕਿਸੇ ਦੇਰੀ ਦੇ ਜਾਰੀ ਕੀਤਾ ਜਾਵੇ। ਮੁਲਾਜ਼ਮਾਂ ਦੀਆਂ ਸਮੇਂ ਸਿਰ ਤਰੱਕੀਆਂ ਕੀਤੀਆਂ ਜਾਣ। ਮੁਲਾਜ਼ਮਾਂ ਦੇ ਭਵਿੱਖ ਦੀ ਸੁਰੱਖਿਆ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ।
ਪਿਛਲੀ ਖ਼ਬਰ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ... ਅਗਲੀ ਖ਼ਬਰ ਸਫ਼ਾਈ ਸੇਵਕਾਂ ਨੇ ਵਜਾਇਆ ਸਰਕਾਰ ਨਾਲ ਆਰ-ਪਾਰ ਲੜਾਈ ਦਾ ਬਿਗਲ ਭਗਵੰਤ ਮਾਨ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।