11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪਿੰਡ ਰਹਿਮੇ ਸ਼ਾਹ ਬੋਦਲਾ ਵਿਖੇ ਕਰਵਾਇਆ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਪੰਜੇ ਕੇ ਉਤਾੜ ਦੇ ਸਰਪੰਚ ਰਮੇਸ਼ ਕੁਮਾਰ ਸੋਨੂੰ ਵਲੋਂ 11 ਹਜ਼ਾਰ ਦੀ ਨਕਦ ਰਾਸ਼ੀ ਭੇਟ

ਅਜੀਤ ਡੈਸਕ 22-07-2026
ਪੰਜੇ ਕੇ ਉਤਾੜ, 21 ਜੁਲਾਈ (ਪੱਪੂ ਸੰਧਾ)-ਹਲਕਾ ਗੁਰੂਹਰਸਹਾਏ ਦੇ ਪਿੰਡ ਰਹਿਮੇ ਸ਼ਾਹ ਬੋਦਲਾ ਵਿਖੇ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਰਮੇਸ਼ ਕੰਬੋਜ ਸੋਨੂੰ ਸਰਪੰਚ ਮੰਡੀ ਪੰਜੇ ਕੇ ਉਤਾੜ ਅਤੇ ਸੀਨੀਅਰ ਭਾਜਪਾ ਆਗੂ ਨੇ ਸ਼ਿਰਕਤ ਕੀਤੀ। ਸਰਪੰਚ ਰਮੇਸ਼ ਕੁਮਾਰ ਨੇ ਆਪਣੇ ਸੰਬੋਧਨ ’ਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਲਈ ਪੇ੍ਰਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ, ਜੇਕਰ ਨੌਜਵਾਨ ਵਿਕਸਿਤ ਹੋਣਗੇ ਤਾਂ ਹੀ ਸਾਡਾ ਸਮਾਜ ਸੂਬਾ ਅਤੇ ਦੇਸ਼ ਵਿਕਸਿਤ ਹੋਵੇਗਾ। ਇਸ ਦੌਰਾਨ ਸਰਪੰਚ ਰਮੇਸ਼ ਕੁਮਾਰ ਨੇ ਐਲਾਨ ਕੀਤਾ ਕਿ ਜੇਕਰ ਕੋਈ ਨੌਜਵਾਨ ਗਲਤ ਹੱਥਾਂ ਵਿਚ ਚੜ੍ਹ ਕੇ ਨਸ਼ੇ ਦਾ ਆਦੀ ਹੋ ਗਿਆ ਅਤੇ ਉਹ ਨਸ਼ਾ ਛੱਡਣਾ ਚਾਹੁੰਦਾ ਤਾਂ ਉਸ ਦੀ ਹਰ ਪੱਖ ਤੋਂ ਮਦਦ ਕੀਤੀ ਜਾਵੇਗੀ ਅਤੇ ਸੈਂਟਰ ਵਿਚ ਦਾਖਲ ਕਰਵਾਉਣ ਤੱਕ ਦਾ ਸਾਰਾ ਖਰਚਾ ਇਲਾਕੇ ਦੇ ਸਮਾਜ ਸੇਵੀ ਲੋਕਾਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਕ੍ਰਿਕਟ ਕਮੇਟੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ 11 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਭੇਟ ਕੀਤੀ। ਇਸ ਮੌਕੇ ਗ੍ਰਾਮ ਪੰਚਾਇਤ ਰਹਿਮੇ ਸ਼ਾਹ ਬੋਦਲਾ ਦੇ ਨੁਮਾਇੰਦਿਆਂ ਵਲੋਂ ਸਰਪੰਚ ਰਮੇਸ਼ ਕੁਮਾਰ ਸੋਨੂੰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਪਿਛਲੀ ਖ਼ਬਰ ਵਸਦਾ ਰਹੇ ਪੰਜਾਬ ਐਸੋਸੀਏਸ਼ਨ ਨੇ ਕੀਤੀ ਕੰਨਿਆ ਸਕੂਲ ’ਚ ਵਿਦਿਆਰਥਣਾਂ ਦੀ ਹੌਸਲਾ ਅਫ਼ਜ਼ਾਈ ਅਗਲੀ ਖ਼ਬਰ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।