12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਕੰਮ ਛੋੜ ਹੜਤਾਲ ਦੌਰਾਨ ਸਫ਼ਾਈ ਸੇਵਕਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਅਜੀਤ ਡੈਸਕ 22-07-2026
ਮੱਖੂ, 21 ਜੁਲਾਈ (ਵਰਿੰਦਰ ਮਨਚੰਦਾ)-ਕਰੀਬ ਦੋ ਹਫ਼ਤਿਆਂ ਤੋਂ ਸਮੁੱਚਾ ਕੰਮ-ਕਾਜ ਠੱਪ ਕਰਕੇ ਹੜਤਾਲ ’ਤੇ ਚੱਲ ਰਹੇ ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਾਜੂ ਮੇਟ ਨੇ ਕਿਹਾ ਕਿ ਬੀਤੀ 17 ਜੁਲਾਈ ਨੂੰ ਪੰਜਾਬ ਸਰਕਾਰ ਵਲੋਂ ਸਫ਼ਾਈ ਸੇਵਕ ਯੂਨੀਅਨ ਨੂੰ ਮੀਟਿੰਗ ਲਈ ਬੁਲਾਇਆ ਗਿਆ ਸੀ, ਜਿਸ ਵਿਚ ਸਰਕਾਰ ਨੇ ਮੰਨਿਆ ਕਿ ਸਫ਼ਾਈ ਸੇਵਕਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ ਅਤੇ ਜਲਦ ਪੂਰੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਮੁੜ 19 ਜੁਲਾਈ ਨੂੰ ਸਰਕਾਰ ਨੇ ਮੀਟਿੰਗ ਲਈ ਬੁਲਾਇਆ, ਜਿਸ ਵਿਚ ਯੂਨੀਅਨ ਦੇ ਸੂਬਾ ਆਗੂ ਸ਼ਾਮਲ ਹੋਏ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਸਪਸ਼ਟ ਆਖ ਦਿੱਤਾ ਕਿ ਕੱਚੇ ਸਫ਼ਾਈ ਸੇਵਕਾਂ ਨੂੰ ਤਾਂ ਰੈਗੂਲਰ ਕੀਤਾ ਜਾਵੇਗਾ, ਨਾ ਠੇਕੇਦਾਰੀ ਸਿਸਟਮ ਤੋਂ ਕੰਟਰੈਕਟ ਅਧੀਨ ਕੀਤਾ ਜਾਵੇਗਾ ਅਤੇ ਨਾ ਹੀ ਕੋਈ ਪੈਨਸ਼ਨ ਲੱਗੇਗੀ। ਅਧਿਕਾਰੀਆਂ ਨੇ ਕਿਹਾ ਕਿ ਸਿਰਫ਼ ਤਨਖ਼ਾਹ ਵਿਚ ਵਾਧਾ ਕੀਤਾ ਜਾ ਸਕਦਾ ਹੈ ਅਤੇ ਹੜਤਾਲ ਖ਼ਤਮ ਕਰ ਦਿੱਤੀ ਜਾਵੇ। ਹੜਤਾਲੀ ਸਫ਼ਾਈ ਸੇਵਕਾਂ ਨੇ ਐਲਾਨ ਕੀਤਾ ਕਿ ਮੰਗਾਂ ਦੀ ਪ੍ਰਾਪਤੀ ਤੱਕ ਹੜਤਾਲ ਜਾਰੀ ਰਹੇਗੀ ਅਤੇ ਸਰਕਾਰ ਦੀ ਹੜਤਾਲ ਨੂੰ ਢਾਹ ਲਾਉਣ ਦੀ ਕਾਰਵਾਈ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।
ਪਿਛਲੀ ਖ਼ਬਰ ਫਿਰੋਜ਼ਪੁਰ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ’ਚ ਦਾਖਲਾ ਪ੍ਰਕਿਰਿਆ ਜਾਰੀ ਅਗਲੀ ਖ਼ਬਰ ਵਸਦਾ ਰਹੇ ਪੰਜਾਬ ਐਸੋਸੀਏਸ਼ਨ ਨੇ ਕੀਤੀ ਕੰਨਿਆ ਸਕੂਲ ’ਚ ਵਿਦਿਆਰਥਣਾਂ ਦੀ ਹੌਸਲਾ ਅਫ਼ਜ਼ਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।