12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਫਿਰੋਜ਼ਪੁਰ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ’ਚ ਦਾਖਲਾ ਪ੍ਰਕਿਰਿਆ ਜਾਰੀ

ਅਜੀਤ ਡੈਸਕ 22-07-2026
ਫਿਰੋਜ਼ਪੁਰ, 21 ਜੁਲਾਈ (ਗੁਰਿੰਦਰ ਸਿੰਘ) ਫਿਰੋਜ਼ਪੁਰ-ਮੋਗਾ ਰੋਡ ਸਥਿਤ ਫਿਰੋਜ਼ਪੁਰ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਐੱਫ.ਸੀ.ਈ.ਟੀ.) ਵਿਚ ਅਕਾਦਮਿਕ ਸੈਸ਼ਨ 2026-27 ਲਈ ਵੱਖ-ਵੱਖ ਪ੍ਰੋਫੈਸ਼ਨਲ ਅਤੇ ਤਕਨੀਕੀ ਕੋਰਸਾਂ ਵਿਚ ਦਾਖਲਾ ਪ੍ਰਕਿਰਿਆ ਜਾਰੀ ਹੈ। ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਖ਼ਰੀ ਮਿਤੀ ਤੋਂ ਪਹਿਲਾਂ ਦਾਖਲਾ ਲੈ ਕੇ ਆਪਣੀ ਸੀਟ ਪੱਕੀ ਕਰ ਲੈਣ। ਕਾਲਜ ਦੇ ਚੇਅਰਮੈਨ ਡਾ. ਹੀਰਾ ਲਾਲ ਸ਼ਰਮਾ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2026-27 ਲਈ ਬੀ.ਏ. (ਕੰਪਿਊਟਰ ਸਾਇੰਸ), ਬੀ.ਸੀ.ਏ., ਬੀ.ਕਾਮ, ਬੀ.ਐੱਸ.ਸੀ. (ਆਈ.ਟੀ.), ਐੱਮ.ਕਾਮ, ਪੀ.ਜੀ.ਡੀ.ਸੀ.ਏ. ਅਤੇ ਆਈ.ਟੀ.ਆਈ. ਦੇ ਇਲੈਕਟ੍ਰੀਸ਼ਨ, ਕੋਪਾ (ਕੰਪਿਊਟਰ ਆਪਰੇਟਰ ਐਂਡ ਪ੍ਰੋਗਰਾਮਿੰਗ ਅਸਿਸਟੈਂਟ), ਵੈਲਡਰ ਅਤੇ ਡੀਜ਼ਲ ਮਕੈਨਿਕ ਟਰੇਡਾਂ ਵਿਚ ਦਾਖਲੇ ਸ਼ੁਰੂ ਹਨ। ਉਨ੍ਹਾਂ ਕਿਹਾ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਸਹੂਲਤਾਂ, ਤਜਰਬੇਕਾਰ ਫੈਕਲਟੀ, ਅਤਿ-ਆਧੁਨਿਕ ਪ੍ਰਯੋਗਸ਼ਾਲਾਵਾਂ ਅਤੇ ਰੁਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ। ਸਕੱਤਰ ਸ਼ਿਵਮ ਸ਼ਰਮਾ ਨੇ ਦੱਸਿਆ ਕਿ ਸੈਸ਼ਨ 2026-27 ਲਈ ਦਾਖਲਾ ਪ੍ਰਕਿਰਿਆ ਜਾਰੀ ਹੈ ਅਤੇ ਦਾਖਲਿਆਂ ਦੀ ਆਖ਼ਰੀ ਮਿਤੀ 14 ਅਗਸਤ 2026 ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਖ਼ਰੀ ਮਿਤੀ ਦੀ ਉਡੀਕ ਕਰਨ ਦੀ ਬਜਾਏ ਸਮੇਂ ਸਿਰ ਦਾਖਲਾ ਲੈ ਕੇ ਆਪਣੀ ਸੀਟ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇੱਛੁਕ ਵਿਦਿਆਰਥੀ ਕਾਲਜ ਕੈਂਪਸ ਵਿਚ ਪਹੁੰਚ ਕੇ ਦਾਖਲੇ, ਫੀਸ, ਸਕਾਲਰਸ਼ਿਪ, ਹੋਸਟਲ, ਆਵਾਜਾਈ ਅਤੇ ਹੋਰ ਸਹੂਲਤਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਪਿਛਲੀ ਖ਼ਬਰ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਦੀ ਜਪਲੀਨ ਕੌਰ ਨੇ ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ’ਚ ਲਗਾਈ ਹੈਟ੍ਰਿਕX ਅਗਲੀ ਖ਼ਬਰ ਕੰਮ ਛੋੜ ਹੜਤਾਲ ਦੌਰਾਨ ਸਫ਼ਾਈ ਸੇਵਕਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।