12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪੰਜਾਬ ਯੂਨੀਵਰਸਿਟੀ ਦੀ ਟੌਪਰ ਸੂਚੀ ’ਚ ਦੇਵ ਸਮਾਜ ਕਾਲਜ ਦੀਆਂ ਦੋ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 22-07-2026
ਫ਼ਿਰੋਜ਼ਪੁਰ, 21 ਜੁਲਾਈ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੇ ਇਕ ਵਾਰ ਫਿਰ ਆਪਣੀ ਅਕਾਦਮਿਕ ਯੋਗਤਾ ਦਾ ਲੋਹਾ ਮਨਵਾਉਂਦਿਆਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਟੌਪਰ ਸੂਚੀ ਵਿਚ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਐਮ.ਐਸ.ਸੀ. ਮੈਥੇਮੈਟਿਕਸ (ਦੂਜੇ ਸਮੈਸਟਰ) ਦੀ ਪ੍ਰੀਖਿਆ ਵਿਚ ਖੁਸ਼ਪ੍ਰੀਤ ਕੌਰ ਨੇ ਯੂਨੀਵਰਸਿਟੀ ਪੱਧਰ ’ਤੇ ਤੀਸਰਾ ਅਤੇ ਹਰਮਨਦੀਪ ਕੌਰ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ.ਸੰਗੀਤਾ ਨੇ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥਣਾਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੇ ਨਿਰੰਤਰ ਮਾਰਗਦਰਸ਼ਨ ਅਤੇ ਅਨੁਸ਼ਾਸਿਤ ਸਿੱਖਿਆ ਮਾਹੌਲ ਦਾ ਨਤੀਜਾ ਹੈ। ਇਸ ਸਫਲਤਾ ਨਾਲ ਨਾ ਸਿਰਫ਼ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ, ਸਗੋਂ ਪੂਰੇ ਕਾਲਜ ਦਾ ਮਾਣ ਵਧਿਆ ਹੈ। ਜ਼ਿਕਰਯੋਗ ਹੈ ਕਿ ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਪੰਜਾਬ ਯੂਨੀਵਰਸਿਟੀ ਨਾਲ ਸੰਬੰਧਿਤ ’ਏ ਪਲੱਸ ਗ੍ਰੇਡ’ ਸੰਸਥਾ ਹੈ, ਜੋ ਸਿੱਖਿਆ ਦੇ ਨਾਲ-ਨਾਲ ਸਮਾਜਿਕ, ਸਭਿਆਚਾਰਕ ਅਤੇ ਨੈਤਿਕ ਮੁੱਲਾਂ ਦੇ ਵਿਕਾਸ ਲਈ ਵੀ ਪ੍ਰਸਿੱਧ ਹੈ। ਕਾਲਜ ਦੇ ਸਾਬਕਾ ਚੇਅਰਮੈਨ ਸਵ. ਨਿਰਮਲ ਸਿੰਘ ਢਿੱਲੋਂ ਦੀ ਪੇ੍ਰਰਨਾ, ਚੇਅਰਪਰਸਨ ਡਾ.ਅਗਨੀਜ਼ ਢਿੱਲੋਂ ਦੇ ਮਾਰਗਦਰਸ਼ਨ, ਸਕੱਤਰ ਅਜੈ ਬੱਤਾ ਅਤੇ ਪ੍ਰਿੰਸੀਪਲ ਡਾ.ਸੰਗੀਤਾ ਦੀ ਅਗਵਾਈ ਹੇਠ ਸੰਸਥਾ ਲਗਾਤਾਰ ਨਵੀਆਂ ਉਚਾਈਆਂ ਨੂੰ ਛੂਹ ਰਹੀ ਹੈ। ਚੇਅਰਪਰਸਨ ਡਾ ਅਗਨੀਜ਼ ਢਿੱਲੋਂ ਨੇ ਦੋਵਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਸਫਲਤਾ ਹੋਰ ਵਿਦਿਆਰਥਣਾਂ ਲਈ ਪੇ੍ਰਰਨਾ ਬਣੇਗੀ। ਪ੍ਰਿੰਸੀਪਲ ਡਾ.ਸੰਗੀਤਾ ਨੇ ਕਿਹਾ ਕਿ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਹਰ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਇਹ ਉਪਲਬਧੀ ਕਾਲਜ ਦੀ ਉੱਤਮ ਸਿੱਖਿਆ ਪ੍ਰਣਾਲੀ ਦਾ ਪ੍ਰਮਾਣ ਹੈ। ਐਮ.ਐਸ.ਸੀ. ਮੈਥੇਮੈਟਿਕਸ ਵਿਭਾਗ ਦੇ ਅਧਿਆਪਕਾਂ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਕੰਬੋਜ ਬਰਾਦਰੀ ਵੈੱਲਫੇਅਰ ਬੋਰਡ ਹਲਕਾ ਜ਼ੀਰਾ ਦੇ ਚੇਅਰਮੈਨ ਗੁਰਪਾਲ ਸਿੰਘ ਸ਼ੀਆਂਪਾੜੀ ਦਾ ਸਨਮਾਨ ਅਗਲੀ ਖ਼ਬਰ ਪਿੰਡ ਨੀਲੇ ਵਾਲਾ ’ਚ ਪਹੁੰਚ ਕੇ ਸ਼ੰਕਰ ਕਟਾਰੀਆ ਨੇ ਲੋਕ ਮਿਲਣੀ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।