06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਭਾਕਿਯੂ ਓਥਾਨ ਮਜ਼ਦੂਰ ਯੂਨੀਅਨ ਦੇ ਵਫ਼ਦ ਨੇ ਰੇਲਵੇ ਮੰਤਰੀ ਬਿੱਟੂ ਨੂੰ ਸੌਂਪਿਆ ਮੰਗ ਪੱਤਰ ਫ਼ਿਰੋਜ਼ਪੁਰ ਤੋਂ ਸ੍ਰੀ ਹਜ਼ੂਰ ਸਾਹਿਬ ਨੂੰ ਚੱਲਣ ਵਾਲੀ ਰੇਲ ਗੱਡੀ ਨੂੰ ਰੈਗੂਲਰ ਕੀਤਾ ਜਾਵੇ: ਜਥੇਦਾਰ ਬਘੌਰਾ

ਅਜੀਤ ਡੈਸਕ 24-07-2026
ਫ਼ਿਰੋਜ਼ਪੁਰ,23 ਜੁਲਾਈ (ਕੁਲਬੀਰ ਸਿੰਘ ਸੋਢੀ)-ਪਿਛਲੇ ਕਈ ਦਹਾਕਿਆਂ ਤੋਂ ਰੇਲਵੇ ਮੰਤਰੀ ਨੂੰ ਵੱਖ-ਵੱਖ ਸੰਸਥਾਵਾਂ ਅਤੇ ਪੰਚਾਇਤਾਂ ਰਾਹੀਂ ਮੰਗ ਪੱਤਰ ਦੇਣ ਉਪਰੰਤ ਪਿਛਲੇ ਦਿਨ ਹੀ ਉੱਤਰਾਖੰਡ ਦੇ ਪ੍ਰਸਿੱਧ ਗੁਰਦੁਆਰਾ ਨਾਨਕ ਮੱਤਾ ਸਾਹਿਬ ਤੋਂ ਸ੍ਰੀ ਹਜ਼ੂਰ ਸਾਹਿਬ ਨੂੰ ਰੇਲਗੱਡੀ ਦੀ ਸ਼ੁਰੂਆਤ ਹੋਈ ਹੈ, ਜਿਸ ਨੂੰ ਹਰੀ ਝੰਡੀ ਵਿਖਾਉਣ ਦੇ ਵੇਲੇ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਪਹੁੰਚੇ ਸਨ। ਇਸ ਮੌਕੇ ਭਾਕਿਯੂ ਉਥਾਨ ਮਜ਼ਦੂਰ ਯੂਨੀਅਨ ਦੇ ਵਫਦ ਨੇ ਜਥੇਦਾਰ ਸੁਖਜੀਤ ਸਿੰਘ ਬਘੌਰਾ ਦੀ ਅਗਵਾਈ ਵਿਚ ਇਕ ਮੰਗ ਪੱਤਰ ਰੇਲ ਮੰਤਰੀ ਰਵਨੀਤ ਬਿੱਟੂ ਨੂੰ ਦਿੱਤਾ ਗਿਆ। ਮੰਗ ਪੱਤਰ ਵਿਚਲੀ ਜਾਣਕਾਰੀ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਸਾਂਝੀ ਕਰਦੇ ਹੋਏ ਕਿਹਾ ਕਿ ਫਿਰੋਜ਼ਪੁਰ ਤੋਂ ਸ਼੍ਰੀ ਹਜ਼ੂਰ ਸਾਹਿਬ ਨੂੰ ਚੱਲਣ ਵਾਲੀ ਰੇਲਗੱਡੀ ਨੂੰ ਰੈਗੂਲਰ ਕੀਤਾ ਜਾਵੇ ਅਤੇ ਜੋ ਵੰਦੇ ਭਾਰਤ ਚੱਲ ਰਹੀ ਹੈ, ਇਸ ਦੇ ਰੂਪ ਦੇ ਵਿਚ ਵੀ ਜਿਹੜੀ ਟਰੇਨ ਹੈ ਉਹ ਚੱਲਣੀ ਚਾਹੀਦੀ ਹੈ। ਜਥੇਦਾਰ ਬਘੌਰਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਮੰਗ ਕਿਹਾ ਕਿ ਜਿੰਨੀਆਂ ਵੀ ਰੇਲਗੱਡੀਆਂ ਸ਼੍ਰੀ ਹਜ਼ੂਰ ਸਾਹਿਬ ਨੂੰ ਚੱਲਦੀਆਂ ਹਨ, ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਦੋ ਰੇਲਗੱਡੀਆਂ ਜਿਹੜੀਆਂ ਪਟਨਾ ਸਾਹਿਬ ਨੂੰ ਚੱਲਦੀਆਂ ਹਨ। ਉਨ੍ਹਾਂ ਨੂੰ ਰਾਜਪੁਰਾ ਰੇਲਵੇ ਸਟੇਸ਼ਨ ’ਤੇ ਰੋਕਣ ਲਈ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਨਾਲ ਇਹ ਮੰਗ ਵੀ ਕੀਤੀ ਗਈ ਹੈ ਕਿ ਸੀਨੀਅਰ ਸਿਟੀਜਨ ਦਾ ਕੋਟਾ ਮੁੜ ਬਹਾਲ ਕੀਤਾ ਜਾਵੇ। ਆਖੀਰ ਵਿਚ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਫ਼ਿਰੋਜ਼ਪੁਰ ਡਵੀਜ਼ਨਲ ਤੋਂ ਚੱਲਣ ਵਾਲੀ ਟਰੇਨ ਵੰਦੇ ਭਾਰਤ ਅਤੇ ਸ਼੍ਰੀ ਹਜ਼ੂਰ ਸਾਹਿਬ ਨੂੰ ਚੱਲਣ ਵਾਲੀਆਂ ਰੇਲਗੱਡੀਆਂ ਨੂੰ ਰੈਗੂਲਰ ਤੌਰ ’ਤੇ ਚਲਾਉਣ ਦੀ ਮੰਗ ਕੀਤੀ ਅਤੇ ਦੋ ਟਾਇਮ ਵਾਇਆ ਪਟਿਆਲਾ ਰਾਜਪੁਰਾ ਕੀਤੇ ਜਾਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਭਾਰਤ-ਪਾਕਿ ਸਰਹੱਦ ’ਤੇ ਮਨਾਇਆ ਰਾਸ਼ਟਰੀ ਝੰਡਾ ਦਿਵਸ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਇਸਤਰੀ, ਯੂਥ ਅਤੇ ਆਈ.ਟੀ ਵਿੰਗਾਂ ਦੇ ਹਲਕਾ ਪ੍ਰਧਾਨ ਐਲਾਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।