04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਤੀਰਥ ਯਾਤਰਾ ਸਕੀਮ ਦੇ ਤਹਿਤ 1 ਅਗਸਤ ਤੋਂ ਸ਼ਰਧਾਲੂਆਂ ਨੂੰ ਹਿੰਦੂ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ-ਖਿੰਡਾ

ਅਜੀਤ ਡੈਸਕ 24-07-2026
ਜ਼ੀਰਾ, 23 ਜੁਲਾਈ (ਰਜਨੀਸ਼ ਕਥੂਰੀਆ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪਿਛਲੇ ਕਰੀਬ ਇਕ ਸਾਲ ਤੋਂ ਚਲਾਈ ਜਾ ਰਹੀ, ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਹੁਣ ਤੱਕ ਪੰਜਾਬ ਦੇ ਸਾਢੇ ਤਿੰਨ ਲੱਖ ਸ਼ਰਧਾਲੂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ ਅਤੇ 1 ਅਗਸਤ 2026 ਤੋਂ ਇਸ ਸਕੀਮ ਦੇ ਤਹਿਤ ਸ਼ਰਧਾਲੂਆਂ ਨੂੰ ਹਿੰਦੂ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਇਹ ਜਾਣਕਾਰੀ ਪੰਜਾਬ ਫੂਡ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਨੇ ਦਿੱਤੀ। ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਇਸ ਸਕੀਮ ਦੇ ਤਹਿਤ 50 ਸਾਲ ਤੋਂ ਉੱਪਰ ਦੀ ਉਮਰ ਦੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਮੁਫਤ ਦਰਸ਼ਨ ਕਰਵਾਏ ਜਾਂਦੇ ਹਨ। ਉਹਨਾਂ ਦੱਸਿਆ ਕਿ ਅਗਸਤ ਮਹੀਨੇ ਤੋਂ ਸਾਲਾਸਰ ਧਾਮ ਖਾਟੂ ਸ਼ਾਮ, ਸ਼੍ਰੀ ਦੁਰਗਿਆਨਾ ਮੰਦਰ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਨੈਣਾ ਦੇਵੀ,ਮਥੁਰਾ ਵਰਿੰਦਾਵਨ,ਹਰਿਦੁਆਰ ਅਤੇ ਰਿਸ਼ੀਕੇਸ਼ ਦੀ ਯਾਤਰਾ ’ਤੇ ਬੱਸਾਂ ਜਾਣਗੀਆਂ। ਸ਼ਮਿੰਦਰ ਸਿੰਘ ਖਿੰਡਾ ਨੇ ਦੱਸਿਆ ਕਿ ਯਾਤਰਾ ਦੇ ਦੌਰਾਨ ਸੰਗਤ ਦੇ ਰਹਿਣ,ਖਾਣ-ਪੀਣ ਦਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਜਾਂਦਾ ਹੈ ਅਤੇ ਅਚਾਨਕ ਕਿਸੇ ਸ਼ਰਧਾਲੂ ਦੇ ਬਿਮਾਰ ਹੋਣ ’ਤੇ ਉਸ ਨੂੰ ਡਾਕਟਰੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਂਦੀ ਹੈ।
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਦੀ ਰੈਵੇਨਿਊ ਪਟਵਾਰ ਯੂਨੀਅਨ ਵਲੋਂ ਮੰਗਾਂ ਨਾ ਮੰਨੇ ਜਾਣ ’ਤੇ ਸਮੂਹਿਕ ਛੁੱਟੀ ਦਾ ਐਲਾਨ ਤਹਿਸੀਲ ਫ਼ਿਰੋਜ਼ਪੁਰ ਦੇ ਪਟਵਾਰਖ਼ਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।