04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਦਵਾਈਆਂ ਦੀ ਦੁਕਾਨ ’ਚੋਂ ਦਵਾਈਆਂ ਅਤੇ ਨਕਦੀ ਚੋਰੀ

ਅਜੀਤ ਡੈਸਕ 24-07-2026
ਮੱਲਾਂਵਾਲਾ, 23 ਜੁਲਾਈ (ਬਲਬੀਰ ਸਿੰਘ ਜੋਸਨ)-ਮੱਲਾਂਵਾਲਾ ਫਿਰੋਜ਼ਪੁਰ ਰੋਡ ’ਤੇ ਸਥਿਤ ਨਿਊ ਐਗਰੀਕਲਚਰ ਟਰੇਡਰਜ਼ ਨਾਂਅ ਦੀ ਖਾਦ ਅਤੇ ਖੇਤੀਬਾੜੀ ਦਵਾਈਆਂ ਦੀ ਦੁਕਾਨ ਦੀ ਛੱਤ ਪੁੱਟ ਕੇ ਅੰਦਰ ਦਾਖਲ ਹੋਏ ਚੋਰ ਕਰੀਬ 5 ਲੱਖ 63 ਹਜ਼ਾਰ 221 ਰੁਪਏ ਕੀਮਤ ਦੀਆਂ ਖੇਤੀਬਾੜੀ ਦਵਾਈਆਂ ਅਤੇ 15 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ । ਦੱਸਣਯੋਗ ਹੈ ਕਿ ਚੋਰਾਂ ਵਲੋਂ ਕਸਬੇ ’ਚ ਦੋ ਹੋਰ ਦੁਕਾਨਾਂ ’ਤੇ ਹੱਲਾ ਬੋਲਿਆ, ਪਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਨਹੀਂ ਦੇ ਸਕੇ। ਇਸ ਘਟਨਾ ਨੇ ਇਕ ਵਾਰ ਫਿਰ ਪੁਲਿਸ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਸ਼ਿਕਾਇਤਕਰਤਾ ਕਰਮਜੀਤ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਚੰਗਾਲੀ ਜਦੀਦ ਨੇ ਥਾਣਾ ਮੱਲਾਂਵਾਲਾ ਵਿਖੇ ਦਿੱਤੀ ਦਰਖ਼ਾਸਤ ਵਿਚ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਚੋਰ ਦੁਕਾਨ ਦੀ ਸਾਈਡ ਵਾਲੀ ਛੱਤ ਪੁੱਟ ਕੇ ਅੰਦਰ ਦਾਖਲ ਹੋਏ ਅਤੇ ਯੋਜਨਾਬੱਧ ਢੰਗ ਨਾਲ ਮਹਿੰਗੀਆਂ ਖੇਤੀਬਾੜੀ ਦਵਾਈਆਂ ਅਤੇ ਗੱਲੇ ਵਿਚ ਪਈ ਨਕਦੀ ਚੋਰੀ ਕਰਕੇ ਲੈ ਗਏ। ਸਵੇਰੇ ਜਦੋਂ ਉਹ ਦੁਕਾਨ ਖੋਲ੍ਹਣ ਲਈ ਪਹੁੰਚੇ ਤਾਂ ਅੰਦਰ ਦਾ ਸਮਾਨ ਖਿਲਰਿਆ ਹੋਇਆ ਸੀ ਅਤੇ ਚੋਰੀ ਦਾ ਪਤਾ ਲੱਗਣ ’ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਆਸ-ਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਇਲਾਕੇ ਦੇ ਦੁਕਾਨਦਾਰਾਂ ਵਿਚ ਇਸ ਘਟਨਾ ਨੂੰ ਲੈ ਕੇ ਭਾਰੀ ਰੋਸ ਹੈ। ਜਿਕਰਯੋਗ ਹੈ ਕਿ ਮੱਲਾਂਵਾਲਾ ਕਸਬੇ ਵਿਚ ਪਿਛਲੇ ਕਾਫ਼ੀ ਸਮੇਂ ਦੌਰਾਨ ਕਈ ਚੋਰੀਆਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਪਰ ਅਜੇ ਤੱਕ ਕਿਸੇ ਵੀ ਚੋਰੀ ਦਾ ਪੁਲਿਸ ਕੋਈ ਠੋਸ ਸੁਰਾਗ ਨਹੀਂ ਲਗਾ ਸਕੀ ਅਤੇ ਨਾ ਹੀ ਪੁਲਿਸ ਦੇ ਹੱਥ ਚੋਰ ਲੱਗੇ ਹਨ ।
ਪਿਛਲੀ ਖ਼ਬਰ ਅਕਾਲ ਅਕੈਡਮੀ ਨੇ ਗੁਰਮਤਿ ਕੈਂਪ ਲਗਾਇਆ ਅਗਲੀ ਖ਼ਬਰ ਸਹਾਰਾ ਕਲੱਬ ਜ਼ੀਰਾ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।