04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਅਕਾਲ ਅਕੈਡਮੀ ਨੇ ਗੁਰਮਤਿ ਕੈਂਪ ਲਗਾਇਆ

ਅਜੀਤ ਡੈਸਕ 24-07-2026
ਮੱਖੂ, 23 ਜੁਲਾਈ (ਵਰਿੰਦਰ ਮਨਚੰਦਾ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕੈਡਮੀ ਬਸਤੀ ਵਸਾਵਾ ਸਿੰਘ (ਤਲਵੰਡੀ ਨਿਪਾਲਾਂ) ਵਿਚ ਗੁਰਮਤਿ ਕੈਂਪ ਲਗਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਬਲਵਿੰਦਰ ਸਿੰਘ ਪਹੁੰਚੇ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਗੁਰਬਾਣੀ ਜੀਵਨ ਜਾਂਚ ਹੈ, ਗੁਰਬਾਣੀ ਨੂੰ ਆਪਣੀ ਜੀਵਨ ਵਿਚ ਲਿਆ ਕੇ ਅਸੀਂ ਸਦੀਵੀ ਸੁੱਖ ਪ੍ਰਾਪਤ ਕਰ ਸਕਦੇ ਹਾਂ। ਬੱਚਿਆਂ ਨੂੰ ਰੋਜ਼ਾਨਾ ਨਿੱਤਨੇਮ ਕਰਨ ਅਤੇ ਸਹਿਜ ਪਾਠ ਕਰਨ ਲਈ ਪੇ੍ਰਰਿਤ ਕੀਤਾ। ਬੱਚਿਆਂ ਨੇ ਆਪਣੇ ਜੀਵਨ ਵਿਚ ਮਾੜੇ ਕੰਮਾਂ ਤੋਂ ਦੂਰ ਅਤੇ ਚੰਗੇ ਕੰਮ ਕਰਨ ਲਈ, ਸੱਚ ’ਤੇ ਚੱਲਣ ਦਾ ਪ੍ਰਣ ਕੀਤਾ। ਇਸ ਮੌਕੇ ਪ੍ਰਿੰਸੀਪਲ ਰਾਜਬੀਰ ਕੌਰ, ਗੁਰਮਤਿ ਇੰਚਾਰਜ ਜਸਵਿੰਦਰ ਕੌਰ, ਸੁਖਵਿੰਦਰ ਸਿੰਘ, ਰਾਮ ਸ਼ਰਮਾ, ਮਨਦੀਪ ਕੌਰ ਅਤੇ ਹੋਰ ਸਕੂਲ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ 5 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਦਵਾਈਆਂ ਦੀ ਦੁਕਾਨ ’ਚੋਂ ਦਵਾਈਆਂ ਅਤੇ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।