04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਫ਼ਾਈ ਕਾਮਿਆਂ ’ਤੇ ਲਾਠੀਚਾਰਜ ਅਣਮਨੁੱਖੀ ਅਤੇ ਲੋਕਤੰਤਰ ਦਾ ਕਾਲਾ ਅਧਿਆਏ -ਕੌਂਸਲਰ ਪਹਿਲਵਾਨ

ਅਜੀਤ ਡੈਸਕ 24-07-2026
ਫ਼ਿਰੋਜ਼ਪੁਰ, 23 ਜੁਲਾਈ (ਸੁਖਵਿੰਦਰ ਸਿੰਘ)-ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਬਰਨਾਲਾ ਵਿਖੇ ਸੰਘਰਸ਼ ਕਰ ਰਹੇ ਸਫ਼ਾਈ ਕਾਮਿਆਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਭਾਜਪਾ ਕੌਂਸਲਰ ਦਵਿੰਦਰ ਸਿੰਘ ਪਹਿਲਵਾਨ ਅਤੇ ਸਾਗਰ ਤੇਜੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ਅਤੇ ਪੁਲਿਸ ਵਿਚਾਲੇ ਹੋਈ ਝੜਪ ਦੌਰਾਨ ਕਈ ਕਰਮਚਾਰੀਆਂ ਦੇ ਜ਼ਖ਼ਮੀ ਹੋਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਦੋਵੇਂ ਭਾਜਪਾ ਆਗੂਆਂ ਨੇ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਆਵਾਜ਼ ਉਠਾ ਰਹੇ ਸਫ਼ਾਈ ਕਾਮਿਆਂ ’ਤੇ ਲਾਠੀਆਂ ਵਰ੍ਹਾਉਣਾ ਬੇਹੱਦ ਨਿੰਦਣਯੋਗ ਅਤੇ ਅਣਮਨੁੱਖੀ ਕਦਮ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲਾਠੀਚਾਰਜ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਜ਼ਖ਼ਮੀ ਸਫ਼ਾਈ ਕਾਮਿਆਂ ਨੂੰ ਯੋਗ ਮੁਆਵਜ਼ਾ ਅਤੇ ਇਲਾਜ ਮੁਹੱਈਆ ਕਰਵਾਇਆ ਜਾਵੇ।
ਪਿਛਲੀ ਖ਼ਬਰ ਜ਼ੀਰਾ ਸ਼ਹਿਰ ’ਚ ਕੋਈ ਵੀ ਵਪਾਰੀ ਅਤੇ ਦੁਕਾਨਦਾਰ ਸੁਰੱਖਿਅਤ ਨਹੀਂ- ਰਾਜੀਵ ਜੈਨ ਅਗਲੀ ਖ਼ਬਰ ਫ਼ਰਜ਼ੀ ਏਅਰ ਟਿਕਟਾਂ ਜਾਰੀ ਕਰਵਾ ਕੇ ਮਾਰੀ ਲੱਖਾਂ ਰੁਪਏ ਦੀ ਠੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।