02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਵਜਾਇਆ ਬਿਗਲ

ਅਜੀਤ ਡੈਸਕ 25-07-2026
ਫ਼ਿਰੋਜ਼ਪੁਰ 24 ਜੁਲਾਈ (ਕੁਲਬੀਰ ਸਿੰਘ ਸੋਢੀ)-ਮੰਗਾਂ ਪੂਰੀਆਂ ਨਾ ਹੋਣ ਅਤੇ ਲਗਾਤਾਰ ਮਿਲ ਰਹੇ ਭਰੋਸਿਆਂ ਤੋਂ ਪ੍ਰੇਸ਼ਾਨ ਹੋਣ ਪਿੱਛੋਂ ਸਮੂਹ ਸਰਕਾਰੀ ਦਫਤਰਾਂ ਦੇ ਮੁਲਾਜ਼ਮਾਂ ਵਾਂਗ ਹੁਣ 108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਨੇ ਵੀ ਸੂਬਾ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਜਥੇਬੰਦੀ ਵਲੋਂ 27 ਜੁਲਾਈ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਵੱਡਾ ਐਲਾਨ ਕੀਤਾ ਗਿਆ ਹੈ। ਇਸੇ ਲੜੀ ਦੇ ਚੱਲਦੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਵੀ ਯੂਨੀਅਨ ਦੇ ਮੈਂਬਰਾਂ ਵਲੋਂ ਮੰਗਾਂ ਦੀ ਪੂਰਤੀ ਸਬੰਧੀ ਮੰਗ ਪੱਤਰ ਵਧੀਕ ਡੀ.ਸੀ ਫਿਰੋਜ਼ਪੁਰ ਨੂੰ ਸੌਂਪਿਆ ਹੈ। 108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਆਗੂਆਂ ਨੇ ਮੰਗਾਂ ਸਬੰਧੀ ਜਾਣਕਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਇਕ ਪ੍ਰਾਈਵੇਟ ਕੰਪਨੀ ਅਧੀਨ ਘੱਟ ਤਨਖਾਹਾਂ ’ਤੇ ਕੰਮ ਕਰ ਰਹੇ ਹਨ, ਕਾਨੂੰਨੀ ਤੌਰ ’ਤੇ 8 ਘੰਟੇ ਡਿਊਟੀ ਦੀ ਥਾਂ ਉਨ੍ਹਾਂ ਤੋਂ ਧੱਕੇ ਨਾਲ 12 ਘੰਟੇ ਕੰਮ ਲਿਆ ਜਾਂਦਾ ਹੈ ਅਤੇ 4 ਘੰਟੇ ਦੇ ਵਾਧੂ ਸਮੇਂ ਦਾ ਕੋਈ ਓਵਰ ਟਾਈਮ ਵੀ ਨਹੀਂ ਦਿੱਤਾ ਜਾਂਦਾ।ਜਿਸਦੇ ਰੋਸ ਵਿਚ 27 ਜੁਲਾਈ ਦਿਨ ਸੋਮਵਾਰ ਨੂੰ ਪੰਜਾਬ ਭਰ ਦੇ ਮੁਲਾਜ਼ਮ ਆਪਣੇ ਪਰਿਵਾਰਾਂ ਸਮੇਤ ਪਟਿਆਲਾ ਵਿਖੇ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ।
ਪਿਛਲੀ ਖ਼ਬਰ ਪਾਵਰਕਾਮ ਨਾਲ ਸੰਬੰਧਿਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੇ ਪੰਜਾਬ ਸਰਕਾਰ ਦਾ ਕੀਤਾ ਪਿੱਟ ਸਿਆਪਾ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਫ਼ਿਰੋਜ਼ਪੁਰ ’ਚ ਚਰਮਰਾਈ ਸਫ਼ਾਈ ਵਿਵਸਥਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।