03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਜੰਤਰ-ਮੰਤਰ ਦਿੱਲੀ ਵਿਖੇ ਅੰਦੋਲਨ ਕਰ ਰਹੇ ਵਿਦਿਆਰਥੀਆਂ ’ਤੇ ਕੀਤਾ ਤਸ਼ੱਦਦ ਮੰਦਭਾਗਾ- ਕਿਸਾਨ ਆਗੂ

ਅਜੀਤ ਡੈਸਕ 25-07-2026
ਜ਼ੀਰਾ,24 ਜੁਲਾਈ (ਰਜਨੀਸ਼ ਕਥੂਰੀਆ)-ਨੀਟ ਸਮੇਤ ਹੋਰ ਅਨੇਕਾਂ ਪੇਪਰ ਲੀਕ ਹੋਣ ’ਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਦਿੱਲੀ ਵਿਖੇ ਅੰਦੋਲਨ ਕਰ ਰਹੇ ਦੇਸ਼ ਭਰ ਦੇ ਲੱਖਾਂ ਵਿਦਿਆਰਥੀਆਂ ’ਤੇ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਸਾਹਿਤਕਾਰ ਅਤੇ ਕਾਲਮ ਨਵੀਸ ਗੁਰਚਰਨ ਨੂਰਪੁਰ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਨੇ ਮੰਦਭਾਗਾ ਕਰਾਰ ਦਿੰਦਿਆਂ ਇਸ ਦੀ ਕਰੜੇ ਸ਼ਬਦਾਂ ’ਚ ਨਿਖੇਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨੀਟ ਦਾ ਪੇਪਰ ਲੀਕ ਹੋਣ ਕਾਰਨ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖਰਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੇ ਸੰਵਿਧਾਨਿਕ ਹੱਕ ਦੇ ਤਹਿਤ ਜੰਤਰ-ਮੰਤਰ ਦਿੱਲੀ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰ ਰਹੇ ਵਿਦਿਆਰਥੀਆਂ ’ਤੇ ਤਸ਼ੱਦਦ ਢਾਉਣਾ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਿਦਿਆਰਥੀਆਂ ਦੇ ਅੰਦੋਲਨ ਦਾ ਸਾਥ ਦੇਣ ਲਈ ਜੰਤਰ-ਮੰਤਰ ਦਿੱਲੀ ਵਿਖੇ ਜਾਣ ਲਈ ਵਿਚਾਰ ਕਰ ਰਹੀਆਂ ਹਨ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਧਰਨੇ ’ਚ ਸ਼ਾਮਿਲ ਕਿਸਾਨ ਜਥੇਬੰਦੀਆਂ ਦਾ ਧੰਨਵਾਦ ਅਗਲੀ ਖ਼ਬਰ ਰਾਹਗੀਰਾਂ ਤੋਂ ਮੋਬਾਈਲ ਖੋਹਣ ਵਾਲਾ ਕਾਬੂ, ਵੇਚਣ ਤੋਂ ਪਹਿਲਾਂ ਹੀ ਚੋਰੀ ਦੇ ਫੋਨ ਸਮੇਤ ਦਬੋਚਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।