03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਧਰਨੇ ’ਚ ਸ਼ਾਮਿਲ ਕਿਸਾਨ ਜਥੇਬੰਦੀਆਂ ਦਾ ਧੰਨਵਾਦ

ਅਜੀਤ ਡੈਸਕ 25-07-2026
ਮੁੱਦਕੀ, 24 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬੀਤੀ 22 ਜੁਲਾਈ ਨੂੰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਭਾਰਤ-ਅਮਰੀਕਾ ਸਮਝੌਤੇ ਦੇ ਵਿਰੁੱਧ ਕੋਟ ਕਰੋੜ ਕਲਾਂ ਟੋਲ ਪਲਾਜ਼ੇ ’ਤੇ ਧਰਨਾ ਦਿੱਤਾ ਗਿਆ ਸੀ। ਜਿਸ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਸੀ। ਇਸ ਸਬੰਧ ’ਚ ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਮੁੱਦਕੀ ਇਕਾਈ ਪ੍ਰਧਾਨ ਚਰਨਜੀਤ ਸਿੰਘ ਚੈਨਾ ਵਲੋਂ ਧਰਨੇ ’ਚ ਸ਼ਾਮਿਲ ਹੋਈਆਂ ਕਿਸਾਨ ਜਥੇਬੰਦੀਆਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਟਰੇਡ ਸਮਝੌਤੇ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ, ਕਿਉਂਕਿ ਇਸ ਨਾਲ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਨੂੰ ਸਭ ਤੋਂ ਵੱਧ ਨੁਕਸਾਨ ਹੋਵੇਗਾ। ਪ੍ਰਧਾਨ ਚਰਨਜੀਤ ਸਿੰਘ ਚੈਨਾ ਨੇ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀ ਅਵਾਜ਼ ਨਹੀਂ ਸੁਣਦੀ ਤਾਂ ਸੰਯੁਕਤ ਕਿਸਾਨ ਮੋਰਚਾ ਆਪਣਾ ਸੰਘਰਸ਼ ਹੋਰ ਤੇਜ਼ ਕਰੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਭਾਜਪਾ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਦੇ ਬਾਹਰ ਵੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਤਾਂ ਜੋ ਸਰਕਾਰ ਤੱਕ ਕਿਸਾਨਾਂ ਦੀ ਅਵਾਜ਼ ਪਹੁੰਚਾਈ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਛਿੰਦਾ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਫਿਰੋਜ਼ਪੁਰ ਮੰਡਲ ਦੇ ਫਾਜ਼ਿਲਕਾ ਤੋਂ ਪੰਪੋਰ ਲਈ ਹਸਕ (ਤੂੜੀ/ਛਿਲਕੇ) ਦੀ ਪਹਿਲੀ ਪੀਸਮੀਲ ਰੇਕ ਰਵਾਨਾ ਅਗਲੀ ਖ਼ਬਰ ਜੰਤਰ-ਮੰਤਰ ਦਿੱਲੀ ਵਿਖੇ ਅੰਦੋਲਨ ਕਰ ਰਹੇ ਵਿਦਿਆਰਥੀਆਂ ’ਤੇ ਕੀਤਾ ਤਸ਼ੱਦਦ ਮੰਦਭਾਗਾ- ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।