03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਬਿਜਲੀ ਉਪਕਰਨ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 25-07-2026
ਤਲਵੰਡੀ ਭਾਈ, 24 ਜੁਲਾਈ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਬਿਜਲੀ ਵਿਭਾਗ ਦੇ ਅਧਿਕਾਰੀ ਦੀ ਸ਼ਿਕਾਇਤ ’ਤੇ ਬਿਜਲੀ ਉਪਕਰਨ ਚੋਰੀ ਕਰਨ ਦੇ ਦੋਸ਼ਾਂ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਬਲਦੇਵ ਸਿੰਘ ਅਨੁਸਾਰ ਸੁਨੀਲ ਅਰੋੜਾ ਸਹਾਇਕ ਕਾਰਜਕਾਰੀ ਇੰਜੀਨੀਅਰ ਉਪ ਮੰਡਲ ਤਲਵੰਡੀ ਭਾਈ ਨੇ ਭੇਜੀ ਦਰਖ਼ਾਸਤ ’ਚ ਦੱਸਿਆ ਕਿ ਵੱਖ-ਵੱਖ ਤਰੀਕਾਂ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਵੱਖ-ਵੱਖ ਜਗ੍ਹਾ ਤੋਂ ਬਿਜਲੀ ਉਪਕਰਨ ਅਤੇ ਸਾਮਾਨ ਦੀ ਚੋਰੀ ਕੀਤੀ ਗਈ ਹੈ, ਜਿਸ ਨਾਲ ਵਿਭਾਗ ਨੂੰ ਕੁਲ 382716 ਰੁਪਏ ਦਾ ਨੁਕਸਾਨ ਹੋਇਆ ਹੈ। ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਕਰਦਿਆਂ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਪਿਛਲੀ ਖ਼ਬਰ ਹੈਰੋਇਨ ਬਰਾਮਦ, ਸ਼ੱਕ ਦੇ ਅਧਾਰ ’ਤੇ 3 ਕਾਬੂ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਜਲਾਲਾਬਾਦ ’ਚ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫ਼ੂਕ ਕੇ ਕੀਤਾ ਪੰਜਾਬ ਸਰਕਾਰ ਅਤੇ ਪਾਵਰਕਾਮ ਖ਼ਿਲਾਫ਼ ਰੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।