03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਵਿਧਾਇਕ ਭੁੱਲਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਮੁਫ਼ਤ ਸਕੂਲ ਬੈਗ

ਅਜੀਤ ਡੈਸਕ 25-07-2026
ਫਿਰੋਜ਼ਪੁਰ, 24 ਜੁਲਾਈ (ਗੁਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲਿਆਂ ਤਹਿਤ ਅੱਜ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਵੰਡੇ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਵਿਧਾਇਕ ਭੁੱਲਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਿਰੋਜ਼ਪੁਰ, ਸਕੂਲ ਆਫ਼ ਐਮੀਨੈਂਸ ਫਿਰੋਜ਼ਪੁਰ ਸ਼ਹਿਰ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ, ਧੀਰਾ ਘਾਰਾ, ਖੁਸ਼ਹਾਲ ਸਿੰਘ ਵਾਲਾ, ਆਰਿਫ਼ ਕੇ, ਬਾਰੇ ਕੇ, ਕਰੀਆਂ ਪਹਿਲਵਾਨ, ਖਾਈ ਫੇਮੇ ਕੀ, ਰਾਜੋ ਕੇ ਉਸਪਾਰ (ਗੱਟੀ ਰਾਜੋ ਕੇ) ਅਤੇ ਬੱਗੇ ਕੇ ਪਿੱਪਲ ਸਮੇਤ ਕਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਭੇਟ ਕੀਤੇ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਉਨ੍ਹਾਂ ਨੂੰ ਮਨ ਲਾ ਕੇ ਪੜ੍ਹਾਈ ਕਰਨ ਅਤੇ ਜੀਵਨ ਵਿਚ ਉੱਚੇ ਟੀਚੇ ਨਿਰਧਾਰਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ “ਸਿੱਖਿਆ ਹੀ ਸਮਾਜ ਦੀ ਤਰੱਕੀ ਅਤੇ ਖੁਸ਼ਹਾਲੀ ਦਾ ਮਜ਼ਬੂਤ ਆਧਾਰ ਹੈ।
ਪਿਛਲੀ ਖ਼ਬਰ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਾਦਰਨ ਰੇਲਵੇ ਪੈਸੇਂਜਰ ਸਮਿਤੀ ਨੇ ਸਟੇਸ਼ਨ ਮਾਸਟਰ ਨੂੰ ਸੌਂਪ... ਅਗਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਲੋਕਤੰਤਰ ਦਾ ਕਤਲ-ਗੁਰਤੇਜ ਸਿੰਘ, ਅਰਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।