04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਵਸ ਸੰਬੰਧੀ ਹਾਈਕਮਾਨ ਦੀ ਹੋਈ ਮੀਟਿੰਗ

ਅਜੀਤ ਡੈਸਕ 25-07-2026
ਬੱਲੂਆਣਾ, 24 ਜੁਲਾਈ (ਜਸਮੇਲ ਸਿੰਘ ਢਿੱਲੋਂ)-ਭਜਨ ਲਾਲ ਬੱਲੂਆਣਾ, ਚੇਅਰਮੈਨ ਮਨਵਿੰਦਰ ਸਿੰਘ ਨੱਢਾ ਅਤੇ ਕਾਰਜਕਾਰੀ ਪ੍ਰਧਾਨ ਪ੍ਰੋਫੈਸਰ ਤੇਜਵੀਰ ਸਿੰਘ ਬਰਾੜ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਵਿਚ ਆਉਣ ਵਾਲੀ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਦੇ ਪ੍ਰੋਗਰਾਮ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਇਲਾਕੇ ਦੇ ਵਿਚ ਜਿਨ੍ਹਾਂ ਵੀ ਲੋਕਾਂ ਨੇ ਕਿਸੇ ਵੀ ਖੇਤਰ ਵਿਚ ਉਪਲਬਧੀ ਹਾਸਲ ਕੀਤੀ ਹੈ, ਉਨ੍ਹਾਂ ਨੂੰ ਸੋਸਾਇਟੀ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਸੋਸਾਇਟੀ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਲਈ ਮੈਂਬਰ ਵਧਾਏ ਜਾਣਗੇ ਅਤੇ ਸੋਸਾਇਟੀ ਦੇ ਉਦੇਸ਼ਾਂ ਅਨੁਸਾਰ ਵੱਧ ਤੋਂ ਵੱਧ ਸ਼ਹੀਦ ਊਧਮ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋਕਾਂ ਨੂੰ ਜੋੜਿਆ ਜਾਵੇਗਾ। ਉਚੇਚੇ ਤੌਰ ’ਤੇ ਬਰਾਦਰੀ ਵਾਦ ਤੋਂ ਉੱਪਰ ਉੱਠ ਕੇ ਸ਼ਹੀਦ ਊਧਮ ਸਿੰਘ ਦੀ ਸੋਚ ਨੂੰ ਸਮਰਪਿਤ ਲੋਕਾਂ ਨੂੰ ਨਾਲ ਜੋੜਨ ਦੀ ਗੱਲ ਕਹੀ ਗਈ। ਇਹ ਵੀ ਅਪੀਲ ਕੀਤੀ ਗਈ ਕਿ ਇਲਾਕੇ ਦੇ ਸਾਰੇ ਲੋਕ 31 ਜੁਲਾਈ ਨੂੰ ਪਿੰਡ ਬੱਲੂਆਣਾ ਦੇ ਸ਼ਹੀਦ ਊਧਮ ਸਿੰਘ ਖੇਡ ਸਟੇਡੀਅਮ ਵਿਚ ਪਹੁੰਚ ਕੇ ਸ਼ਹੀਦ ਦੇ ਬੁੱਤ ਨੂੰ ਹਾਰ ਪਾ ਕੇ ਆਪਣੀ ਸ਼ਰਧਾਂਜਲੀ ਭੇਟ ਕਰਨ। ਇਸ ਮੌਕੇ ’ਤੇ ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨਗੇ।
ਪਿਛਲੀ ਖ਼ਬਰ ਲਾਇਨ ਇੰਟਰਨੈਸ਼ਨਲ ਡਿਸਟ੍ਰਿਕਟ 321 ਐੱਫ ਵਿਚ ਪਹਿਲੀ ਵਾਰ ਹੋਈ ਲੀਓ ਕਲੱਬ ਦੀ ਗਾਇਨਾਂਜਲੀ 2026 ਪੀ.ਐੱਸ.ਟੀ. ਸਕੂਲਿੰਗ ਅਗਲੀ ਖ਼ਬਰ 108 ਐਂਬੂਲੈਂਸ ਮੁਲਾਜ਼ਮ ਮੰਗਾਂ ਨੂੰ ਲੈ ਕੇ 27 ਜੁਲਾਈ ਨੂੰ ਕਰਨਗੇ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।