04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਵਿਧਾਇਕ ਸਵਨਾ ਨੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਬੈਗ ਅਤੇ ਵਰਦੀਆਂ ਵੰਡੀਆਂ

ਅਜੀਤ ਡੈਸਕ 25-07-2026
ਫ਼ਾਜ਼ਿਲਕਾ, 24 ਜੁਲਾਈ (ਦਵਿੰਦਰ ਪਾਲ ਸਿੰਘ)-ਹਲਕਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਖੇਤਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਅਤੇ ਵਰਦੀਆਂ ਦੀ ਵੰਡ ਕੀਤੀ ਗਈ। ਇਹ ਵੰਡ ਸਮਾਰੋਹ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫ਼ਾਜ਼ਿਲਕਾ, ਪਿੰਡ ਲਾਲੋ ਵਾਲੀ ਦੇ ਪੀ.ਐੱਮ. ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਧੂਕਾ ਵਿਖੇ ਆਯੋਜਿਤ ਕੀਤੇ ਗਏ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਸਦਕਾ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ਵਿਚ ਮੱਲ੍ਹਾਂ ਮਾਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿਚ ਬਣਾਏ ਗਏ ਆਧੁਨਿਕ ਅਤੇ ਡਿਜੀਟਲ ਕਲਾਸ ਰੂਮ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਵਧੀਆ ਯੋਗਦਾਨ ਪਾ ਰਹੇ ਹਨ। ਵਿਧਾਇਕ ਨੇ ਬੱਚਿਆਂ ਨੂੰ ਮਿਹਨਤ ਨਾਲ ਪੜ੍ਹ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ 17ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਜ਼ੋਨ ਨੁਕੇਰੀਆਂ) ਦੀ ਹੋਈ ਸ਼ਾਨਦਾਰ ਸ਼ੁਰੂਆਤ ਅਗਲੀ ਖ਼ਬਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੁੱਧ ਬਿਜਲੀ ਕਰਮਚਾਰੀਆਂ ਦੀ ਹੜਤਾਲ ਲਗਾਤਾਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।