03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ ਜੀ.ਆਰ.ਪੀ. ਦਾ ਸਰਚ ਆਪ੍ਰੇਸ਼ਨ, ਹਰ ਪੱਖੋਂ ਕੀਤੀ ਗਈ ਸਖ਼ਤ ਚੈਕਿੰਗ ਰੇਲ ਯਾਤਰੀਆਂ ਨੂੰ ਸ਼ੱਕੀ ਵਿਅਕਤੀਆਂ ਅਤੇ ਲਾਵਾਰਿਸ ਸਾਮਾਨ ਬਾਰੇ ਤੁਰੰਤ ਸੂਚਨਾ ਦੇਣ ਦੀ ਅਪੀਲ

ਅਜੀਤ ਡੈਸਕ 26-07-2026
ਫਿਰੋਜ਼ਪੁਰ, 25 ਜੁਲਾਈ (ਰਾਕੇਸ਼ ਚਾਵਲਾ)-ਸੀਨੀਅਰ ਅਧਿਕਾਰੀਆਂ ਮਹਿਕਮਾ ਜੀ.ਆਰ.ਪੀ. ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰੇਲਵੇ ਯਾਤਰੀਆਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਮੇਂ-ਸਮੇਂ ’ਤੇ ਮਿਲਣ ਵਾਲੀਆਂ ਇਨਪੁਟਾਂ ਦੇ ਮੱਦੇਨਜ਼ਰ ਜੀ.ਆਰ.ਪੀ. ਥਾਣਾ ਫਿਰੋਜ਼ਪੁਰ ਵਲੋਂ ਰੇਲਵੇ ਸਟੇਸ਼ਨ ਫਿਰੋਜ਼ਪੁਰ ਵਿਖੇ ਵਿਸ਼ੇਸ਼ ਪਬਲਿਕ ਅਵੇਰਨੈਸ ਅਤੇ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪਲੇਟਫਾਰਮਾਂ, ਟਰੇਨਾਂ, ਵੇਟਿੰਗ ਏਰੀਆ, ਮੋਟਰਸਾਈਕਲ ਪਾਰਕਿੰਗ, ਰੇਲਵੇ ਟਰੈਕ ਅਤੇ ਸ਼ੱਕੀ ਵਿਅਕਤੀਆਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਚੈਕਿੰਗ ਮੁਹਿੰਮ ਦੌਰਾਨ ਕਿਸੇ ਵੀ ਤਰ੍ਹਾਂ ਦਾ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਵਸਤੂ ਨਹੀਂ ਮਿਲੀ। ਇਸ ਦੇ ਨਾਲ ਹੀ ਰੇਲ ਯਾਤਰੀਆਂ ਨੂੰ ਸੁਰੱਖਿਆ ਪ੍ਰਤੀ ਜਾਗਰੂਕ ਕਰਦਿਆਂ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਨੂੰ ਕੋਈ ਸ਼ੱਕੀ ਵਿਅਕਤੀ, ਲਾਵਾਰਿਸ ਸਮਾਨ ਜਾਂ ਹੋਰ ਸ਼ੱਕੀ ਚੀਜ਼ ਨਜ਼ਰ ਆਵੇ ਤਾਂ ਉਸ ਦੀ ਸੂਚਨਾ ਤੁਰੰਤ ਨਜ਼ਦੀਕੀ ਜੀ.ਆਰ.ਪੀ. ਥਾਣੇ ਜਾਂ ਆਰ.ਪੀ.ਐੱਫ. ਨੂੰ ਦਿੱਤੀ ਜਾਵੇ, ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਇਸ ਮੌਕੇ ਮੁੱਖ ਅਫਸਰ ਨਵੀਨ ਕੁਮਾਰ ਅਤੇ ਇੰਸਪੈਕਟਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਰੇਲਵੇ ਯਾਤਰੀਆਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਅਜਿਹੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿਚ ਵੀ ਨਿਯਮਿਤ ਤੌਰ ’ਤੇ ਜਾਰੀ ਰਹਿਣਗੀਆਂ। ਯਾਤਰੀਆਂ ਨੂੰ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਜਾਣਕਾਰੀ ਦੇਣ ਦੀ ਅਪੀਲ ਵੀ ਕੀਤੀ ਗਈ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਅਗਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ‘ਆਪ’ ਦਾ ਰੋਸ ਪ੍ਰਦਰਸ਼ਨ, ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।