04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸ਼ਹਿਰੀ ਹਲਕੇ ਦੇ ਨੌਜਵਾਨ ਆਗੂ ਨਿਰਮਲਜੀਤ ਸਿੰਘ ਬਣੇ ਜ਼ਿਲ੍ਹਾ ਯੂਥ ਵਿੰਗ ਦੇ ਮੀਤ ਪ੍ਰਧਾਨ, ਵਧਾਈਆਂ ਦੇਣ ਵਾਲਿਆਂ ਦਾ ਲੱਗਿਆ ਤਾਂਤਾ ਨੌਜਵਾਨਾਂ ਨੂੰ ਪਾਰਟੀ ਪ੍ਰਤੀ ਲਾਮਬੰਦ ਕਰਨਾ ਰਹੇਗਾ ਮੁੱਖ ਮਕਸਦ-ਮੀਤ ਪ੍ਰਧਾਨ

ਅਜੀਤ ਡੈਸਕ 26-07-2026
ਫ਼ਿਰੋਜ਼ਪੁਰ,25 ਜੁਲਾਈ (ਕੁਲਬੀਰ ਸਿੰਘ ਸੋਢੀ)-‘ਆਪ’ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਬੀਤੇ ਕੁਝ ਦਿਨ ਤੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੀਨੀਅਰ ਨੌਜਵਾਨ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਹਿਲਾ ਪਾਰਟੀ ਨੇ ਸੂਬੇ ਅੰਦਰ ਵੱਖ-ਵੱਖ ਵਰਗਾ ਦੇ ਸੂਬਾ ’ਤੇ ਜ਼ਿਲ੍ਹਾ ਪੱਧਰੀ ਚੇਅਰਮੈਨ ਅਤੇ ਮਹਿਲਾਵਾਂ ਨੂੰ ਜ਼ਿੰਮੇਵਾਰੀਆਂ ਦਿੰਦੇ ਹੋਏ ਪਾਰਟੀ ਦਾ ਵਿਸਥਾਰ ਕੀਤਾ ਗਿਆ ਹੈ। ਇਸੇ ਲੜੀ ਦੇ ਚੱਲਦੇ ਆਮ ਆਦਮੀ ਪਾਰਟੀ ਨੇ ਬੀਤੇ ਦਿਨ ਸੂਬੇ ਭਰ ਵਿਚ ਯੂਥ ਵਿੰਗ ਦੇ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਨਵੀਂ ਲਿਸਟ ਜਾਰੀ ਕੀਤੀ। ਜਿਸ ਦੇ ਪਿੱਛੋਂ ਵਿਧਾਨ ਸਭਾ ਸ਼ਹਿਰੀ ਹਲਕੇ ਦੇ ‘ਆਪ’ ਆਗੂਆਂ, ਵਰਕਰਾਂ ਅਤੇ ਵਲੰਟੀਅਰ ਵਿਚ ਉਦੋਂ ਖ਼ੁਸ਼ੀ ਦੀ ਲਹਿਰ ਪੈਦਾ ਹੋ ਗਈ ਜਦੋਂ ਪਾਰਟੀ ਦੇ ਨੌਜਵਾਨ ਆਗੂ ਅਤੇ ਪਿੰਡ ਰੱਜੀ ਵਾਲਾ ਦੇ ਸਰਪੰਚ ਨਿਰਮਲਜੀਤ ਸਿੰਘ ਨੂੰ ਜ਼ਿਲ੍ਹਾ ਯੂਥ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ। ਨੌਜਵਾਨ ਆਗੂ ਅਤੇ ਪਿੰਡ ਰੱਜੀ ਵਾਲਾ ਦੇ ਸਰਪੰਚ ਨਿਰਮਲਜੀਤ ਸਿੰਘ ਨੂੰ ‘ਆਪ’ ਦੇ ਆਗੂਆਂ ਅਤੇ ਵਰਕਰਾਂ ਵਲੋਂ ਸਵੇਰ ਤੋਂ ਹੀ ਵਧਾਈਆਂ ਦੇਣ ਦਾ ਤਾਂਤਾ ਲੱਗਿਆ ਹੋਇਆ ਹੈ। ਨਵ-ਨਿਯੁਕਤ ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਰਮਲਜੀਤ ਸਿੰਘ ਨੇ ਜਿੱਥੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਹਾਈਕਮਾਂਡ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ, ਉੱਥੇ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ, ਪੰਜਾਬ ਯੂਥ ਪ੍ਰਧਾਨ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੂਰਾ, ਸੂਬਾ ਯੂਥ ਵਿੰਗ ਦੇ ਸਕੱਤਰ ਹਰਮੀਤ ਸਿੰਘ ਖਾਈ ਅਤੇ ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਸੁਖਦੀਪ ਸਿੰਘ ਉੱਗੋਕੇ ਨੂੰ ਵਿਸ਼ਵਾਸ ਦਿੱਤਾ ਹੈ ਕਿ ਪਾਰਟੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਹਲਕੇ ਵਿਚ ਪਾਰਟੀ ਦੇ ਪ੍ਰਚਾਰ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਵਿਧਾਨ ਸਭਾ ਦੀਆਂ ਚੋਣਾਂ 2027 ਦੌਰਾਨ ਪਾਰਟੀ ਦੀ ਜਿੱਤ ਲਈ ਲੋਕਾਂ ਨੂੰ ਅਪੀਲ ਕਰਨ ਦੇ ਨਾਲ ਨਾਲ ਪਾਰਟੀ ਵਿਚ ਸ਼ਾਮਲ ਹੋਣ ਲਈ ਵੀ ਜ਼ੋਰ ਲਗਾਉਣਗੇ। ਉਨ੍ਹਾਂ ਸਾਥੀ ਸਰਪੰਚ ਨਿਸ਼ਾਨ ਸਿੰਘ, ਸਰਪੰਚ ਮਨਜੀਤ ਸਿੰਘ, ਸਰਪੰਚ ਬਲਵੰਤ ਸਿੰਘ, ਨੇਕ ਪ੍ਰਤਾਪ ਸਿੰਘ ਬਾਵਾ, ਨਿੱਜੀ ਸਕੱਤਰ ਹਿਮਾਂਸ਼ੂ ਠੱਕਰ, ਗੁਰਭੇਜ ਸਿੰਘ ਅਤੇ ਸੀਨੀਅਰ ਆਗੂਆਂ, ਬਲਾਕ ਪ੍ਰਧਾਨਾਂ, ਵਲੰਟੀਅਰ ਦਾ ਵਧਾਈਆਂ ਦੇਣ ਸਦਕੇ ਤਹਿ ਦਿਲ ਤੋਂ ਧੰਨਵਾਦ ਕੀਤਾ।
ਪਿਛਲੀ ਖ਼ਬਰ ਭਾਕਿਯੂ ਆਗੂਆਂ ਅਤੇ ਇਲਾਕਾ ਵਾਸੀਆਂ ਵਲੋਂ ਟੁੱਟੀ ਸੜਕ ਬਣਾਉਣ ਦੀ ਮੰਗ ਅਗਲੀ ਖ਼ਬਰ ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ ’ਚ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀਰ ਜਵਾਨਾਂ ਨੇ ਸਾਂਝੇ ਕੀਤੇ ਯੁੱਧ ਦੇ ਅਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।