04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਅੱਜ ਤਲਵੰਡੀ ਭਾਈ ਵਿਖੇ ਲੱਗੇਗਾ ਮੁਫ਼ਤ ਮੈਡੀਕਲ ਜਾਂਚ ਕੈਂਪ ਫ਼ਾਈਬਰੋਸਕੈਨ ਜਾਂਚ ਵੀ ਹੋਵੇਗੀ ਮੁਫ਼ਤ

ਅਜੀਤ ਡੈਸਕ 26-07-2026
ਫ਼ਿਰੋਜ਼ਪੁਰ, 25 ਜੁਲਾਈ (ਕੁਲਬੀਰ ਸਿੰਘ ਸੋਢੀ)-ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਅਤੇ ਉਜਾਲਾ ਸਿਗਨਸ ਦੇ ਸਾਂਝੇ ਉਪਰਾਲੇ ਤਹਿਤ ਅੱਜ 26 ਜੁਲਾਈ ਦਿਨ ਐਤਵਾਰ ਨੂੰ ਤਲਵੰਡੀ ਭਾਈ ਸਥਿਤ ਸਨਾਤਨ ਧਰਮਸ਼ਾਲਾ, ਪੁਰਾਣੀ ਦਾਣਾ ਮੰਡੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਦੌਰਾਨ ਲੋਕਾਂ ਨੂੰ ਮਾਹਿਰ ਡਾਕਟਰਾਂ ਵਲੋਂ ਮੁਫ਼ਤ ਸਲਾਹ ਦੇਣ ਦੇ ਨਾਲ-ਨਾਲ ਜਿਗਰ ਦੀ ਜਾਂਚ ਲਈ ਮੁਫ਼ਤ ਫ਼ਾਈਬਰੋਸਕੈਨ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ। ਕੈਂਪ ਵਿਚ ਹੱਡੀਆਂ ਅਤੇ ਜੋੜਾਂ ਦੇ ਰੋਗਾਂ ਦੇ ਮਾਹਿਰ ਡਾ. ਕਨਿਸ਼ ਕਿਨਰਾ, ਇੰਟਰਨਲ ਮੈਡੀਸਨ ਮਾਹਿਰ ਡਾ. ਪ੍ਰਦੀਪ ਕੁਮਾਰ ਮਿੱਤਲ, ਈ.ਐੱਨ.ਟੀ ਮਾਹਿਰ ਡਾ. ਵਿਗਨੇਸ਼ ਏ.ਕੇ. ਅਤੇ ਲੈਪਰੋਸਕੋਪਿਕ ਤੇ ਜਨਰਲ ਸਰਜਨ ਡਾ. ਕਨਵਲਜੀਤ ਸਿੰਘ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਇਲਾਜ ਸਬੰਧੀ ਸਲਾਹ ਦੇਣਗੇ। ਇਸ ਤੋਂ ਇਲਾਵਾ ਮਰੀਜ਼ਾਂ ਦੀ ਆਮ ਸਿਹਤ ਜਾਂਚ ਵੀ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਹੱਡੀਆਂ ਅਤੇ ਜੋੜਾਂ ਦੀ ਸੰਭਾਲ, ਜੀਵਨ ਸ਼ੈਲੀ ਨਾਲ ਸਬੰਧਤ ਬਿਮਾਰੀਆਂ ਅਤੇ ਸਮੇਂ ਸਿਰ ਬਿਮਾਰੀਆਂ ਦੀ ਪਛਾਣ ਬਾਰੇ ਜਾਗਰੂਕ ਕੀਤਾ ਜਾਵੇਗਾ। ਹਸਪਤਾਲ ਦੀ ਡਾਇਰੈਕਟਰ ਡਾ. ਅਮਨਦੀਪ ਕੌਰ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਤੱਕ ਮਾਹਿਰ ਸਿਹਤ ਸੇਵਾਵਾਂ ਪਹੁੰਚਾਉਣਾ ਹਸਪਤਾਲ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਜਿਗਰ ਨਾਲ ਸਬੰਧਤ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਲਈ ਮੁਫ਼ਤ ਫ਼ਾਈਬਰੋਸਕੈਨ ਦੀ ਸਹੂਲਤ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ । ਹਸਪਤਾਲ ਦੇ ਬੁਲਾਰੇ ਨੇ ਦੱਸਿਆ ਕਿ ਅਜਿਹੇ ਸਿਹਤ ਕੈਂਪਾਂ ਦਾ ਮਕਸਦ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਉਪਲਬੱਧ ਕਰਵਾਉਣਾ ਹੈ।
ਪਿਛਲੀ ਖ਼ਬਰ ਤੁਸ਼ਾਰ ਵੋਹਰਾ ਨੇ 21ਵਾਂ ਜਨਮ ਦਿਨ ਬੂਟੇ ਲਗਾ ਕੇ ਮਨਾਇਆ ਅਗਲੀ ਖ਼ਬਰ ਸ੍ਰੀ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।