10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਕਸਬੇ ਅੰਦਰ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਖ਼ਦਸ਼ਾ

ਅਜੀਤ ਡੈਸਕ 27-07-2026

ਮੁੱਦਕੀ, 26 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਸਫ਼ਾਈ ਸੇਵਕਾਂ ਦੀ ਅਣਮਿਥੇ ਸਮੇਂ ਲਈ ਜਾਰੀ ਹੜਤਾਲ ਦਾ ਅਸਰ ਹੁਣ ਕਸਬੇ ਦੀ ਸਾਫ਼-ਸਫ਼ਾਈ ’ਤੇ ਸਪਸ਼ਟ ਦਿਖਾਈ ਦੇਣ ਲੱਗਾ ਹੈ। ਸ਼ਹਿਰ ਦੀਆਂ ਮੁੱਖ ਸੜਕਾਂ, ਗਲੀਆਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ’ਤੇ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਸ਼ਹਿਰ ਵਿਚ ਦਾਖਲ ਹੁੰਦੇ ਹੀ ਸੜਕਾਂ ਦੇ ਕਿਨਾਰਿਆਂ ’ਤੇ ਪਈ ਗੰਦਗੀ ਅਤੇ ਕੂੜੇ ਦੇ ਅੰਬਾਰ ਲੱਗ ਗਏ ਹਨ। ਦਿਨੋਂ-ਦਿਨ ਵੱਧ ਰਹੀ ਗੰਦਗੀ ਕਾਰਨ ਕਸਬਾ ਵਾਸੀਆਂ ਵਿਚ ਚਿੰਤਾ ਦਾ ਮਾਹੌਲ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਕੂੜੇ ਦੀ ਚੁਕਾਈ ਨਾ ਹੋਣ ਕਾਰਨ ਬਾਰਿਸ਼ ਦੇ ਮੌਸਮ ਦੇ ਚੱਲਦਿਆਂ ਮੱਛਰਾਂ ਅਤੇ ਮੱਖੀਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ, ਜਿਸ ਨਾਲ ਡੇਂਗੂ, ਮਲੇਰੀਆ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਇਸ ਕੂੜੇ ’ਚੋਂ ਜਿੱਥੇ ਉੱਠ ਰਹੀ ਬਦਬੂ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੀ ਹੈ, ਉੱਥੇ ਹੀ ਰਾਹਗੀਰਾਂ ਅਤੇ ਆਸ-ਪਾਸ ਦੇ ਲੋਕਾਂ ਦਾ ਲੰਘਣਾ ਵੀ ਮੁਸ਼ਕਿਲ ਹੋ ਗਿਆ ਹੈ। ਘਰ-ਘਰ ਕੂੜਾ ਚੁੱਕਣ ਦਾ ਕੰਮ ਵੀ ਠੱਪ ਹੋਣ ਕਰਕੇ ਕਸਬੇ ਦੀ ਸਾਫ਼-ਸਫ਼ਾਈ ਦਾ ਮਾੜਾ ਹਾਲ ਸਾਹਮਣੇ ਆਉਣ ਲੱਗ ਪਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਜਲਦੀ ਹੀ ਕੋਈ ਹੱਲ ਨਾ ਲੱਭਿਆ ਗਿਆ ਤਾਂ ਹਰ ਜਗ੍ਹਾ ਕੂੜੇ ਦੇ ਢੇਰ ਨਿਵਾਸੀਆਂ ਲਈ ਅਸੁਵਿਧਾ ਦਾ ਕਾਰਨ ਬਣ ਸਕਦੇ ਹਨ ਤੇ ਛੂਤ ਦੀਆਂ ਬਿਮਾਰੀਆਂ ਦਾ ਖ਼ਤਰਾ ਵਧਾ ਸਕਦੇ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਫ਼ਾਈ ਕਰਮੀਆਂ ਦੀ ਹੜਤਾਲ ਖ਼ਤਮ ਕਰਵਾਵੇ, ਜੇਕਰ ਇਹ ਹੜਤਾਲ ਖ਼ਤਮ ਨਾ ਹੋੲਂੀ ਤਾਂ ਸ਼ਹਿਰ ਦੇ ਅੰਦਰ ਕੋਈ ਭਿਆਨਕ ਬਿਮਾਰੀ ਫੈਲ ਸਕਦੀ ਹੈ। ਸਾਫ਼-ਸਫ਼ਾਈ ਨਾ ਹੋਣ ਕਰਕੇ ਹਰ ਗਲੀ ਮੁਹੱਲੇ ਗੰਦਗੀ ਹੀ ਗੰਦਗੀ ਜਮਾਂ ਹੋ ਗਈ ਹੈ।

ਪਿਛਲੀ ਖ਼ਬਰ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵਲੋਂ ਅਸਤੀਫਾ ਦੇਣਾ ਨੌਜਵਾਨ ਵਿਦਿਆਰਥੀਆਂ ਦੀ ਵੱਡੀ ਜਿੱਤ - ਮੋਦਲਾ,ਭੁੱਲਰ ਅਗਲੀ ਖ਼ਬਰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 31 ਆਂਗਣਵਾੜੀ ਹੈਲਪਰਾਂ ਅਤੇ 4 ਆਂਗਣਵਾੜੀ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਮਹਿਲਾ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।