10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵਲੋਂ ਅਸਤੀਫਾ ਦੇਣਾ ਨੌਜਵਾਨ ਵਿਦਿਆਰਥੀਆਂ ਦੀ ਵੱਡੀ ਜਿੱਤ - ਮੋਦਲਾ,ਭੁੱਲਰ

ਅਜੀਤ ਡੈਸਕ 27-07-2026

ਜ਼ੀਰਾ, 26 ਜੁਲਾਈ (ਰਜਨੀਸ਼ ਕਥੂਰੀਆ)-ਪੀ.ਐਸ.ਈ.ਬੀ.ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਸੀਨੀਅਰ ਆਗੂ ਬਲਜੀਤ ਸਿੰਘ ਮੋਦਲਾ ਅਤੇ ਬਲਕਾਰ ਸਿੰਘ ਭੁੱਲਰ ਨੇ ਇਕ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਹੈ ਕਿ ਨੀਟ ਦਾ ਪੇਪਰ ਲੀਕ ਮਾਮਲੇ ਨੂੰ ਲੈ ਕੇ ਜੰਤਰ- ਮੰਤਰ ਦਿੱਲੀ ਵਿਖੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫਾ ਲੈਣ ਦੀ ਮੰਗ ਕਰ ਰਹੇ ਵਿਦਿਆਰਥੀਆਂ ਵਲੋਂ ਲਗਾਤਾਰ ਕੀਤੇ ਜਾ ਰਹੇ ਅੰਦੋਲਨ ਅੱਗੇ ਝੁਕਦਿਆਂ ਸਿੱਖਿਆ ਮੰਤਰੀ ਵਲੋਂ ਅਸਤੀਫਾ ਦੇਣ ਤੋਂ ਬਾਅਦ ਖਤਮ ਹੋ ਗਿਆ ਹੈ। ਉਹਨਾਂ ਕਿਹਾ ਕਿ ਨੌਜਵਾਨ ਵਿਦਿਆਰਥੀਆਂ ਨੇ ਬੜੀ ਹੀ ਸੂਝ- ਬੂਝ ਨਾਲ ਆਪਣੀ ਤਾਕਤ ਦੀ ਵਰਤੋਂ ਕੀਤੀ ਅਤੇ ਕੇਂਦਰ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ। ਉਹਨਾਂ ਨੇ ਕਿਹਾ ਕਿ ਹੁਣ ਅੰਤਰ ਰਾਸ਼ਟਰੀ ਪੱਧਰ ਤੇ ਆਪਣੀ ਹੋ ਰਹੀ ਫਜ਼ੀਹਤ ਤੋਂ ਬਚਣ ਲਈ ਕੇਂਦਰ ਦੇ ਮੰਤਰੀ ਕਹਿ ਰਹੇ ਹਨ ਕਿ ਨੌਜਵਾਨ ਵਦਿਆਰਥੀਆਂ ਦੇ ਭਵਿੱਖ ਦੀ ਰੱਖਿਆ ਕਰਨ ਲਈ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅਸਤੀਫਾ ਦਿੱਤਾ ਹੈ ਜੋ ਕਿ ਸਾਰਾ ਸਰ ਝੂਠ ਦਾ ਪੁਲੰਦਾ ਹੈ। ਉਹਨਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੂੰ ਵਿਦਿਆਰਥੀਆਂ ਦੇ ਭਵਿੱਖ ਦਾ ਏਨਾ ਹੀ ਫਿਕਰ ਸੀ ਤਾਂ ਉਹਨਾ ਦਾ ਅੰਦੋਲਨ ਸ਼ੁਰੂ ਹੁੰਦਿਆਂ ਹੀ ਅਸਤੀਫਾ ਦੇ ਦੇਣਾ ਚਾਹੀਦਾ ਸੀ, ਪਰ ਹੁਣ ਸੰਘਰਸ਼ ਦੀ ਤਾਕਤ ਅੱਗੇ ਸਰਕਾਰ ਨੂੰ ਝੁਕਣਾ ਪਿਆ। ਜਿਸ ਤੋਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਸਬਕ ਸਿੱਖਣ ਦੀ ਲੋੜ ਹੈ। ਬਲਜੀਤ ਸਿੰਘ ਮੋਦਲਾ ਅਤੇ ਬਲਕਾਰ ਸਿੰਘ ਭੁੱਲਰ ਨੇ ਕਿਹਾ ਕਿ ਇਸ ਅਸਤੀਫੇ ਨਾਲ ਦੇਸ਼ ਦੇ ਨੌਜਵਾਨ ਵਿਦਿਆਰਥੀਆਂ ਦੀ ਵੱਡੀ ਜਿੱਤ ਹੋਈ ਹੈ ਅਤੇ ਇਸ ਅੰਦੋਲਨ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਦੇ ਨੌਜਵਾਨ ਸਾਡੇ ਦੇਸ਼ ਦੇ ਗਲ ਸੜ ਚੁੱਕੇ ਨਿਜ਼ਾਮ ਨੂੰ ਬਦਲਣ ਲਈ ਅੰਗੜਾਈ ਲੈ ਚੁੱਕੇ ਹਨ। ਜਿਸ ਦੇ ਦੂਰ ਅੰਦੇਸ਼ੀ ਸਿੱਟੇ ਨਿਕਲਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਸੈਰ ਛੱਡ ਦਿੱਤੀ ਪਰ ਧਰਤੀ ਮਾਤਾ ਦੀ ਸੇਵਾ ਨਹੀਂ ਛੱਡੀ-ਸਾਬਕਾ ਡੀ.ਆਈ.ਜੀ. ਸਿੱਧੂ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਕਸਬੇ ਅੰਦਰ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਖ਼ਦਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।