10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਵਲੋਂ ਸੰਗਤ ਦੀ ਨਿਸ਼ਕਾਮ ਸੇਵਾ, ਚਾਹ ਅਤੇ ਲੰਗਰ ਲਗਾ ਕੇ ਨਿਭਾਈ ਸੇਵਾ ਦੀ ਪਰੰਪਰਾ

ਅਜੀਤ ਡੈਸਕ 27-07-2026
ਫਿਰੋਜ਼ਪੁਰ, 26 ਜੁਲਾਈ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਦੀ ਅਗਵਾਈ ਹੇਠ ਪਾਰਟੀ ਦੇ ਆਗੂ ਸਮਾਜ ਸੇਵਾ ਅਤੇ ਧਾਰਮਿਕ ਕਾਰਜਾਂ ਵਿਚ ਵੱਧ-ਚੜ੍ਹ ਕੇ ਆਪਣਾ ਯੋਗਦਾਨ ਪਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਪ੍ਰਧਾਨ ਯੂਥ ਵਿੰਗ ਬਲਕਾਰ ਸਿੰਘ ਢਿੱਲੋਂ ਅਤੇ ਸਰਕਲ ਪ੍ਰਧਾਨ ਗੁਰਬਚਨ ਸਿੰਘ ਛਾਬੜਾ ਵਲੋਂ ਆਪਣੀ ਦਸਾਂ ਨਵਾਂ ਦੀ ਕਿਰਤ ਕਮਾਈ ਵਿਚੋਂ ਸੰਗਤ ਲਈ ਚਾਹ ਅਤੇ ਲੰਗਰ ਦੀ ਸੇਵਾ ਬੜੀ ਸ਼ਰਧਾ, ਨਿਮਰਤਾ ਅਤੇ ਸੇਵਾ ਭਾਵਨਾ ਨਾਲ ਨਿਭਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਲੰਗਰ ਛਕਿਆ ਅਤੇ ਚਾਹ ਦੀ ਸੇਵਾ ਦਾ ਲਾਭ ਪ੍ਰਾਪਤ ਕੀਤਾ। ਸੇਵਾਦਾਰਾਂ ਨੇ ਪੂਰੇ ਸਮਰਪਣ ਨਾਲ ਸੰਗਤ ਦੀ ਸੇਵਾ ਕੀਤੀ, ਜਿਸ ਦੀ ਹਾਜ਼ਰ ਸੰਗਤ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ। ਸੰਗਤ ਨੇ ਕਿਹਾ ਕਿ ਆਪਣੀ ਕਿਰਤ ਕਮਾਈ ਵਿਚੋਂ ਨਿਸ਼ਕਾਮ ਸੇਵਾ ਕਰਨਾ ਸਿੱਖ ਧਰਮ ਦੀ ਮਹਾਨ ਪਰੰਪਰਾ ਹੈ, ਜੋ ਸਮਾਜ ਵਿਚ ਆਪਸੀ ਪਿਆਰ, ਭਾਈਚਾਰੇ ਅਤੇ ਬਰਾਬਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੀ ਹੈ। ਇਸ ਮੌਕੇ ਬਲਕਾਰ ਸਿੰਘ ਢਿੱਲੋਂ ਅਤੇ ਗੁਰਬਚਨ ਸਿੰਘ ਛਾਬੜਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਬਖ਼ਸ਼ੇ ’ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਸਿਧਾਂਤ ਅੱਜ ਵੀ ਸਮਾਜ ਨੂੰ ਸਹੀ ਰਾਹ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਸੰਗਤ ਦੀ ਸੇਵਾ ਕਰਨਾ ਉਨ੍ਹਾਂ ਲਈ ਮਾਣ ਅਤੇ ਸੁਭਾਗ ਦੀ ਗੱਲ ਹੈ ਅਤੇ ਭਵਿੱਖ ਵਿਚ ਵੀ ਅਜਿਹੀਆਂ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਸਾਬਕਾ ਵਿਧਾਇਕ ਦੀ ਪੇ੍ਰਰਨਾ ਸਦਕਾ ਪਾਰਟੀ ਵਰਕਰ ਲੋਕ ਸੇਵਾ ਅਤੇ ਧਾਰਮਿਕ ਕਾਰਜਾਂ ਵਿਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਆਗੂਆਂ ਦੀ ਇਸ ਨਿਸ਼ਕਾਮ ਸੇਵਾ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਵੀ ਸੇਵਾ, ਪਰਉਪਕਾਰ ਅਤੇ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ।
ਪਿਛਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ ਅਗਲੀ ਖ਼ਬਰ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਵਿਚ ‘ਯੂਫੋਰਿਆ-2026’ ਫਰੈਸ਼ਰਜ਼ ਪਾਰਟੀ ਕਰਵਾਈ ਰੰਗਾਰੰਗ ਸਭਿਆਚਾਰਕ ਪੇਸ਼ਕਾਰੀਆਂ, ਭੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।