10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਵਿਧਾਇਕ ਗੋਲਡੀ ਮੁਸਾਫਿਰ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ

ਅਜੀਤ ਡੈਸਕ 27-07-2026
ਅਬੋਹਰ, 26 ਜੁਲਾਈ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਆਪਣੇ ਦਫ਼ਤਰ ਵਿਖੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ 4 ਸਾਲ ਪਹਿਲਾ ਜੋ ਸੂਬੇ ਦੀ ਜਨਤਾ ਨਾਲ ਵਾਅਦੇ ਕੀਤੇ ਸਨ , ਜਿੱਥੇ ਉਹ ਵਾਅਦੇ ਪੂਰੇ ਕੀਤੇ ਹਨ ਉੱਥੇ ਹੀ ਇਸ ਸਰਕਾਰ ਨੇ ਨੌਜਵਾਨਾਂ ਨੂੰ ਸਭ ਤੋਂ ਵੱਧ ਨੌਕਰੀਆਂ ਵੀ ਦਿੱਤੀਆਂ ਹਨ। ਆਮ ਆਦਮੀ ਪਾਰਟੀ ਆਪਣੇ ਕੀਤੇ ਕੰਮਾਂ ਦੇ ਦਮ ’ਤੇ ਸੂਬੇ ਵਿਚ ਫਿਰ ਤੋਂ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ਸਰਪੰਚ ਭਜਨ ਲਾਲ ਅਤੇ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤ-ਅਮਰੀਕਾ ਸਮਝੌਤੇ ਅਤੇ ਬੀਜ ਸੋਧ ਐਕਟ ਖ਼ਿਲਾਫ ਭਾਕਿਯੂ ਬਹਿਰਾਮ ਕੇ ਨੇ ਕੀਤੀ ਮੀਟਿੰਗ ਮੰਗਾਂ ਨਾ ਮੰਨੀਆਂ ਤਾਂ ਵੱਡਾ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਵਲੋਂ ਸੰਗਤ ਦੀ ਨਿਸ਼ਕਾਮ ਸੇਵਾ, ਚਾਹ ਅਤੇ ਲੰਗਰ ਲਗਾ ਕੇ ਨਿਭਾਈ ਸੇਵਾ ਦੀ ਪਰੰਪਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।